Mukhwak Ang 847, Dt. 18-09-2026
Amrit wele da Sachkhand Shri Harmandar Sahib Amritsar, Mukhwak Ang 847, Dt. 18-09-2026 🙏🙏 🙏🙏 ਬਿਲਾਵਲੁ ਮਹਲਾ ੫ ਛੰਤ ੴ ਸਤਿਗੁਰ ਪ੍ਰਸਾਦਿ ॥ ਸਖੀ ਆਉ ਸਖੀ ਵਸਿ ਆਉ ਸਖੀ ਅਸੀ ਪਿਰ ਕਾ ਮੰਗਲੁ ਗਾਵਹ ॥ ਤਜਿ ਮਾਨੁ ਸਖੀ ਤਜਿ ਮਾਨੁ ਸਖੀ ਮਤੁ ਆਪਣੇ ਪ੍ਰੀਤਮ ਭਾਵਹ ॥ ਤਜਿ ਮਾਨੁ ਮੋਹੁ ਬਿਕਾਰੁ ਦੂਜਾ ਸੇਵਿ ਏਕੁ ਨਿਰੰਜਨੋ ॥ ਲਗੁ ਚਰਣ ਸਰਣ ਦਇਆਲ ਪ੍ਰੀਤਮ ਸਗਲ ਦੁਰਤ ਬਿਖੰਡਨੋ ॥ ਹੋਇ ਦਾਸ ਦਾਸੀ ਤਜਿ ਉਦਾਸੀ ਬਹੁੜਿ ਬਿਧੀ ਨ ਧਾਵਾ ॥ ਨਾਨਕੁ ਪਇਅੰਪੈ ਕਰਹੁ ਕਿਰਪਾ ਤਾਮਿ ਮੰਗਲ ਗਾਵਾ ॥੧॥ ਅੰਮ੍ਰਿਤੁ ਪ੍ਰਿਅ ਕਾ ਨਾਮੁ ਮੈ ਅੰਧੁਲੇ ਟੋਹਨੀ ॥ ਓਹ ਜੋਹੈ ਬਹੁ ਪਰਕਾਰ ਸੁੰਦਰਿ ਮੋਹਨੀ ॥ ਮੋਹਨੀ ਮਹਾ ਬਚਿਤ੍ਰਿ ਚੰਚਲਿ ਅਨਿਕ ਭਾਵ ਦਿਖਾਵਏ ॥ ਹੋਇ ਢੀਠ ਮੀਠੀ ਮਨਹਿ ਲਾਗੈ ਨਾਮੁ ਲੈਣ ਨ ਆਵਏ ॥ ਗ੍ਰਿਹ ਬਨਹਿ ਤੀਰੈ ਬਰਤ ਪੂਜਾ ਬਾਟ ਘਾਟੈ ਜੋਹਨੀ ॥ ਨਾਨਕੁ ਪਇਅੰਪੈ ਦਇਆ ਧਾਰਹੁ ਮੈ ਨਾਮੁ ਅੰਧੁਲੇ ਟੋਹਨੀ ॥੨॥ ਮੋਹਿ ਅਨਾਥ ਪ੍ਰਿਅ ਨਾਥ ਜਿਉ ਜਾਨਹੁ ਤਿਉ ਰਖਹੁ ॥ ਚਤੁਰਾਈ ਮੋਹਿ ਨਾਹਿ ਰੀਝਾਵਉ ਕਹਿ ਮੁਖਹੁ ॥ ਨਹ ਚਤੁਰਿ ਸੁਘਰਿ ਸੁਜਾਨ ਬੇਤੀ ਮੋਹਿ ਨਿਰਗੁਨਿ ਗੁਨੁ ਨਹੀ ॥ ਨਹ ਰੂਪ ਧੂਪ ਨ ਨੈਣ ਬੰਕੇ ਜਹ ਭਾਵੈ ਤਹ ਰਖੁ ਤੁਹੀ ॥ ਜੈ ਜੈ ਜਇਅੰਪਹਿ ਸਗਲ ਜਾ ਕਉ ਕਰੁਣਾਪਤਿ ਗਤਿ ਕਿਨਿ ਲਖਹੁ ॥ ਨਾਨਕੁ ਪਇਅੰਪੈ ਸੇਵ ਸੇਵਕੁ ਜਿਉ ਜਾਨਹੁ ਤਿਉ ਮੋਹਿ ਰਖਹੁ ॥੩॥ ਮੋਹਿ ਮਛੁਲੀ ਤੁਮ ਨੀਰ ਤੁਝ ਬਿਨੁ ਕਿਉ ਸਰੈ ॥ ਮੋਹਿ ਚਾਤ੍ਰਿਕ ਤੁਮ੍ਹ੍ਹ ਬੂ...