05-10-2020 Mukhwak Darbar Shri Harimandar Sahib Amritsar दरबार श्री हरिमन्दर साहिब अमृतसर आज के मुखवाक का अर्थ :.........हिंदी में अर्थ :- ☬=====हे गुरसिख! मित्र गुरु ने (मुझे) परमात्मा की सिफत सलाह की बातें सुनाई हैं। मैं अपने गुरु से बार बार सदके कुर्बान जाता हूँ।१। हे मेरे गुरु के प्यारे सिख! मुझे आ के मिल, मुझे आ के मिल ...... .और आधिक ....👇👇


Amrit vele da Hukamnama Sri Darbar Sahib, Sri Amritsar, Ang 725, 05-Oct.-2020


 


ਤਿਲੰਗ ਮਹਲਾ ੪ ॥ 


ਹਰਿ ਕੀਆ ਕਥਾ ਕਹਾਣੀਆ ਗੁਰਿ ਮੀਤਿ ਸੁਣਾਈਆ ॥ ਬਲਿਹਾਰੀ ਗੁਰ ਆਪਣੇ ਗੁਰ ਕਉ ਬਲਿ ਜਾਈਆ ॥੧॥ ਆਇ ਮਿਲੁ ਗੁਰਸਿਖ ਆਇ ਮਿਲੁ ਤੂ ਮੇਰੇ ਗੁਰੂ ਕੇ ਪਿਆਰੇ ॥ ਰਹਾਉ ॥ ਹਰਿ ਕੇ ਗੁਣ ਹਰਿ ਭਾਵਦੇ ਸੇ ਗੁਰੂ ਤੇ ਪਾਏ ॥ ਜਿਨ ਗੁਰ ਕਾ ਭਾਣਾ ਮੰਨਿਆ ਤਿਨ ਘੁਮਿ ਘੁਮਿ ਜਾਏ ॥੨॥ 


 


तिलंग महला ४ ॥ हरि कीआ कथा कहाणीआ गुरि मीति सुणाईआ ॥ बलिहारी गुर आपणे गुर कउ बलि जाईआ ॥१॥ आइ मिलु गुरसिख आइ मिलु तू मेरे गुरू के पिआरे ॥ रहाउ ॥ हरि के गुण हरि भावदे से गुरू ते पाए ॥ जिन गुर का भाणा मंनिआ तिन घुमि घुमि जाए ॥२॥ 


 


Tilang, Fourth Mehl: The Guru, my friend, has told me the stories and the sermon of the Lord. I am a sacrifice to my Guru; to the Guru, I am a sacrifice. ||1|| Come, join with me, O Sikh of the Guru, come and join with me. You are my Guru's Beloved. ||Pause|| The Glorious Praises of the Lord are pleasing to the Lord; I have obtained them from the Guru. I am a sacrifice, a sacrifice to those who surrender to, and obey the Guru's Will. ||2|| 


 


ਕੀਆ = ਦੀਆਂ। ਕਥਾ ਕਹਾਣੀਆ = ਸਿਫ਼ਤਿ-ਸਾਲਾਹ ਦੀਆਂ ਗੱਲਾਂ। ਗੁਰਿ = ਗੁਰੂ ਨੇ। ਮੀਤਿ = ਮਿੱਤਰ ਨੇ। ਕਉ = ਨੂੰ, ਤੋਂ। ਬਲਿ ਜਾਈਆ = ਮੈਂ ਸਦਕੇ ਜਾਂਦਾ ਹਾਂ, ਬਲਿ ਜਾਂਦੀਆਂ।੧। ਆਇ = ਆ ਕੇ। ਗੁਰਸਿਖ = ਹੇ ਗੁਰੂ ਦੇ ਸਿੱਖ!।ਰਹਾਉ। ਭਾਵਦੇ = ਚੰਗੇ ਲੱਗਦੇ ਹਨ। ਸੇ = ਉਹ ਗੁਣ (ਬਹੁ-ਵਚਨ)। ਤੇ = ਤੋਂ, ਪਾਸੋਂ। ਭਾਣਾ = ਰਜ਼ਾ। ਘੁਮਿ ਘੁਮਿ ਜਾਏ = ਘੁਮਿ ਘੁਮਿ ਜਾਈਂ, ਮੈਂ ਮੁੜ ਮੁੜ ਸਦਕੇ ਜਾਂਦਾ ਹਾਂ।੨।


 


ਹੇ ਗੁਰਸਿੱਖ! ਮਿੱਤਰ ਗੁਰੂ ਨੇ (ਮੈਨੂੰ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਸੁਣਾਈਆਂ ਹਨ। ਮੈਂ ਆਪਣੇ ਗੁਰੂ ਤੋਂ ਮੁੜ ਮੁੜ ਸਦਕੇ ਕੁਰਬਾਨ ਜਾਂਦਾ ਹਾਂ।੧। ਹੇ ਮੇਰੇ ਗੁਰੂ ਦੇ ਪਿਆਰੇ ਸਿੱਖ! ਮੈਨੂੰ ਆ ਕੇ ਮਿਲ, ਮੈਨੂੰ ਆ ਕੇ ਮਿਲ।ਰਹਾਉ। ਹੇ ਗੁਰਸਿੱਖ! ਪਰਮਾਤਮਾ ਦੇ ਗੁਣ (ਗਾਉਣੇ) ਪਰਮਾਤਮਾ ਨੂੰ ਪਸੰਦ ਆਉਂਦੇ ਹਨ। ਮੈਂ ਉਹ ਗੁਣ (ਗਾਉਣੇ) ਗੁਰੂ ਪਾਸੋਂ ਸਿੱਖੇ ਹਨ। ਮੈਂ ਉਹਨਾਂ (ਵਡ-ਭਾਗੀਆਂ ਤੋਂ) ਮੁੜ ਮੁੜ ਕੁਰਬਾਨ ਜਾਂਦਾ ਹਾਂ, ਜਿਨ੍ਹਾਂ ਨੇ ਗੁਰੂ ਦੇ ਹੁਕਮ ਨੂੰ (ਮਿੱਠਾ ਕਰ ਕੇ) ਮੰਨਿਆ ਹੈ।੨।


 


हे गुरसिख! मित्र गुरु ने (मुझे) परमात्मा की सिफत सलाह की बातें सुनाई हैं। मैं अपने गुरु से बार बार सदके कुर्बान जाता हूँ।१। हे मेरे गुरु के प्यारे सिख! मुझे आ के मिल, मुझे आ के मिल ।रहाउ। हे गुरसिख! परमात्मा के गुण (गाने) परमात्मा को पसंद आते हैं। मेने वेह गुण गाने, गुरु से सीखे हैं। मैं उन बड़े भाग्य वालो से बार बार कुर्बान जाता हूँ, जिन्होंने गुरु के हुकम को मीठा कर के माना है।२। 


 


( Waheguru Ji Ka Khalsa, Waheguru Ji Ki Fathe )


ਗੱਜ-ਵੱਜ ਕੇ ਫਤਹਿ ਬੁਲਾਓ ਜੀ !


ਵਾਹਿਗੁਰੂ ਜੀ ਕਾ ਖਾਲਸਾ !!


ਵਾਹਿਗੁਰੂ ਜੀ ਕੀ ਫਤਹਿ !


========Amrit wele da mukhwakh shri Harmandar sahib amritsar sahib ji, Ang-725,


05-October-2020


🌹🙏


 


ਤਿਲੰਗ ਮਹਲਾ ੪ ॥ ਹਰਿ ਕੀਆ ਕਥਾ ਕਹਾਣੀਆ ਗੁਰਿ ਮੀਤਿ ਸੁਣਾਈਆ ॥ ਬਲਿਹਾਰੀ ਗੁਰ ਆਪਣੇ ਗੁਰ ਕਉ ਬਲਿ ਜਾਈਆ ॥੧॥ ਆਇ ਮਿਲੁ ਗੁਰਸਿਖ ਆਇ ਮਿਲੁ ਤੂ ਮੇਰੇ ਗੁਰੂ ਕੇ ਪਿਆਰੇ ॥ ਰਹਾਉ ॥ ਹਰਿ ਕੇ ਗੁਣ ਹਰਿ ਭਾਵਦੇ ਸੇ ਗੁਰੂ ਤੇ ਪਾਏ ॥ ਜਿਨ ਗੁਰ ਕਾ ਭਾਣਾ ਮੰਨਿਆ ਤਿਨ ਘੁਮਿ ਘੁਮਿ ਜਾਏ ॥੨॥ ਜਿਨ ਸਤਿਗੁਰੁ ਪਿਆਰਾ ਦੇਖਿਆ ਤਿਨ ਕਉ ਹਉ ਵਾਰੀ ॥ ਜਿਨ ਗੁਰ ਕੀ ਕੀਤੀ ਚਾਕਰੀ ਤਿਨ ਸਦ ਬਲਿਹਾਰੀ ॥੩॥ ਹਰਿ ਹਰਿ ਤੇਰਾ ਨਾਮੁ ਹੈ ਦੁਖ ਮੇਟਣਹਾਰਾ ॥ ਗੁਰ ਸੇਵਾ ਤੇ ਪਾਈਐ ਗੁਰਮੁਖਿ ਨਿਸਤਾਰਾ ॥੪॥ ਜੋ ਹਰਿ ਨਾਮੁ ਧਿਆਇਦੇ ਤੇ ਜਨ ਪਰਵਾਨਾ ॥ ਤਿਨ ਵਿਟਹੁ ਨਾਨਕੁ ਵਾਰਿਆ ਸਦਾ ਸਦਾ ਕੁਰਬਾਨਾ ॥੫॥ {ਪੰਨਾ 725}


🌹🙏


 


ਪਦਅਰਥ: ਕੀਆ = ਦੀਆਂ। ਕਥਾ ਕਹਾਣੀਆ = ਸਿਫ਼ਤਿ-ਸਾਲਾਹ ਦੀਆਂ ਗੱਲਾਂ। ਗੁਰਿ = ਗੁਰੂ ਨੇ। ਮੀਤਿ = ਮਿੱਤਰ ਨੇ। ਕਉ = ਨੂੰ, ਤੋਂ। ਬਲਿ ਜਾਈਆ = ਮੈਂ ਸਦਕੇ ਜਾਂਦਾ ਹਾਂ, ਬਲਿ ਜਾਂਦੀਆਂ।੧।


 


ਆਇ = ਆ ਕੇ। ਗੁਰਸਿਖ = ਹੇ ਗੁਰੂ ਦੇ ਸਿੱਖ!।ਰਹਾਉ।


 


ਭਾਵਦੇ = ਚੰਗੇ ਲੱਗਦੇ ਹਨ। ਸੇ = ਉਹ ਗੁਣ (ਬਹੁ-ਵਚਨ) । ਤੇ = ਤੋਂ, ਪਾਸੋਂ। ਭਾਣਾ = ਰਜ਼ਾ। ਘੁਮਿ ਘੁਮਿ ਜਾਏ = ਘੁਮਿ ਘੁਮਿ ਜਾਈਂ, ਮੈਂ ਮੁੜ ਮੁੜ ਸਦਕੇ ਜਾਂਦਾ ਹਾਂ।੨।


 


ਹਉ = ਮੈਂ, ਹਉਂ। ਵਾਰੀ = ਕੁਰਬਾਨ। ਚਾਕਰੀ = ਸੇਵਾ। ਸਦ = ਸਦਾ।੩।


 


ਹਰਿ = ਹੇ ਹਰੀ! ਤੇ = ਤੋਂ। ਗੁਰਮੁਖਿ = ਗੁਰੂ ਦੀ ਸਰਨ ਪਿਆਂ। ਨਿਸਤਾਰਾ = ਪਾਰ = ਉਤਾਰਾ।੪।


 


ਤੇ = ਉਹ {ਬਹੁ-ਵਚਨ}। ਪਰਵਾਨਾ = ਕਬੂਲ, ਮਨਜ਼ੂਰ। ਵਿਟਹੁ = ਤੋਂ।੫।


🌹🙏


 


ਅਰਥ: ਹੇ ਮੇਰੇ ਗੁਰੂ ਦੇ ਪਿਆਰੇ ਸਿੱਖ! ਮੈਨੂੰ ਆ ਕੇ ਮਿਲ, ਮੈਨੂੰ ਆ ਕੇ ਮਿਲ।ਰਹਾਉ।


 


ਹੇ ਗੁਰਸਿੱਖ! ਮਿੱਤਰ ਗੁਰੂ ਨੇ (ਮੈਨੂੰ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਸੁਣਾਈਆਂ ਹਨ। ਮੈਂ ਆਪਣੇ ਗੁਰੂ ਤੋਂ ਮੁੜ ਮੁੜ ਸਦਕੇ ਕੁਰਬਾਨ ਜਾਂਦਾ ਹਾਂ।੧।


 


ਹੇ ਗੁਰਸਿੱਖ! ਪਰਮਾਤਮਾ ਦੇ ਗੁਣ (ਗਾਉਣੇ) ਪਰਮਾਤਮਾ ਨੂੰ ਪਸੰਦ ਆਉਂਦੇ ਹਨ। ਮੈਂ ਉਹ ਗੁਣ (ਗਾਉਣੇ) ਗੁਰੂ ਪਾਸੋਂ ਸਿੱਖੇ ਹਨ। ਮੈਂ ਉਹਨਾਂ (ਵਡ-ਭਾਗੀਆਂ ਤੋਂ) ਮੁੜ ਮੁੜ ਕੁਰਬਾਨ ਜਾਂਦਾ ਹਾਂ, ਜਿਨ੍ਹਾਂ ਨੇ ਗੁਰੂ ਦੇ ਹੁਕਮ ਨੂੰ (ਮਿੱਠਾ ਕਰ ਕੇ) ਮੰਨਿਆ ਹੈ।੨।


 


ਹੇ ਗੁਰਸਿੱਖ! ਮੈਂ ਉਹਨਾਂ ਤੋਂ ਸਦਕੇ ਜਾਂਦਾ ਹਾਂ ਸਦਾ ਸਦਕੇ ਜਾਂਦਾ ਹਾਂ, ਜਿਨ੍ਹਾਂ ਪਿਆਰੇ ਗੁਰੂ ਦਾ ਦਰਸਨ ਕੀਤਾ ਹੈ, ਜਿਨ੍ਹਾਂ ਗੁਰੂ ਦੀ (ਦੱਸੀ) ਸੇਵਾ ਕੀਤੀ ਹੈ।੩।


 


ਹੇ ਹਰੀ! ਤੇਰਾ ਨਾਮ ਸਾਰੇ ਦੁੱਖ ਦੂਰ ਕਰਨ ਦੇ ਸਮਰੱਥ ਹੈ, (ਪਰ ਇਹ ਨਾਮ) ਗੁਰੂ ਦੀ ਸਰਨ ਪਿਆਂ ਹੀ ਮਿਲਦਾ ਹੈ। ਗੁਰੂ ਦੇ ਸਨਮੁਖ ਰਿਹਾਂ ਹੀ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਸਕੀਦਾ ਹੈ।੪।


 


ਹੇ ਗੁਰਸਿੱਖ! ਜੇਹੜੇ ਮਨੁੱਖ ਪਰਮਾਤਮਾ ਦਾ ਨਾਮ ਸਿਮਰਦੇ ਹਨ, ਉਹ ਮਨੁੱਖ (ਪਰਮਾਤਮਾ ਦੀ ਹਜ਼ੂਰੀ ਵਿਚ) ਕਬੂਲ ਹੋ ਜਾਂਦੇ ਹਨ। ਨਾਨਕ ਉਹਨਾਂ ਮਨੁੱਖਾਂ ਤੋਂ ਕੁਰਬਾਨ ਜਾਂਦਾ ਹੈ, ਸਦਾ ਸਦਕੇ ਜਾਂਦਾ ਹੈ।੫।


 


ਸਾ ਹਰਿ ਤੇਰੀ ਉਸਤਤਿ ਹੈ ਜੋ ਹਰਿ ਪ੍ਰਭ ਭਾਵੈ ॥ ਜੋ ਗੁਰਮੁਖਿ ਪਿਆਰਾ ਸੇਵਦੇ ਤਿਨ ਹਰਿ ਫਲੁ ਪਾਵੈ ॥੬॥ ਜਿਨਾ ਹਰਿ ਸੇਤੀ ਪਿਰਹੜੀ ਤਿਨਾ ਜੀਅ ਪ੍ਰਭ ਨਾਲੇ ॥ ਓਇ ਜਪਿ ਜਪਿ ਪਿਆਰਾ ਜੀਵਦੇ ਹਰਿ ਨਾਮੁ ਸਮਾਲੇ ॥੭॥ ਜਿਨ ਗੁਰਮੁਖਿ ਪਿਆਰਾ ਸੇਵਿਆ ਤਿਨ ਕਉ ਘੁਮਿ ਜਾਇਆ ॥ ਓਇ ਆਪਿ ਛੁਟੇ ਪਰਵਾਰ ਸਿਉ ਸਭੁ ਜਗਤੁ ਛਡਾਇਆ ॥੮॥ ਗੁਰਿ ਪਿਆਰੈ ਹਰਿ ਸੇਵਿਆ ਗੁਰੁ ਧੰਨੁ ਗੁਰੁ ਧੰਨੋ ॥ ਗੁਰਿ ਹਰਿ ਮਾਰਗੁ ਦਸਿਆ ਗੁਰ ਪੁੰਨੁ ਵਡ ਪੁੰਨੋ ॥੯॥ ਜੋ ਗੁਰਸਿਖ ਗੁਰੁ ਸੇਵਦੇ ਸੇ ਪੁੰਨ ਪਰਾਣੀ ॥ ਜਨੁ ਨਾਨਕੁ ਤਿਨ ਕਉ ਵਾਰਿਆ ਸਦਾ ਸਦਾ ਕੁਰਬਾਣੀ ॥੧੦॥ {ਪੰਨਾ 725}


 


ਪਦਅਰਥ: ਸਾ = ਉਹ {ਇਸਤ੍ਰੀ ਲਿੰਗ}। ਹਰਿ ਪ੍ਰਭ = ਹੇ ਹਰੀ ਪ੍ਰਭੂ! ਭਾਵੈ = (ਤੈਨੂੰ) ਚੰਗੀ ਲੱਗਦੀ ਹੈ। ਗੁਰਮੁਖਿ = ਗੁਰੂ ਦੀ ਸਰਨ ਪੈ ਕੇ। ਪਾਵੈ = ਦੇਂਦਾ ਹੈ।੬।


 


ਸੇਤੀ = ਨਾਲ। ਪਿਰਹੜੀ = ਪ੍ਰੇਮ। ਤਿਨਾ ਜੀਅ = ਉਹਨਾਂ ਦੇ ਦਿਲ। ਜੀਅ = {ਲਫ਼ਜ਼ 'ਜੀਉ' ਤੋਂ ਬਹੁ-ਵਚਨ}। ਓਇ = {ਲਫ਼ਜ਼ 'ਓਹ' ਤੋਂ ਬਹੁ-ਵਚਨ} ਉਹ ਬੰਦੇ। ਜਪਿ = ਜਪ ਕੇ। ਜੀਵਦੇ = ਆਤਮਕ ਜੀਵਨ ਹਾਸਲ ਕਰਦੇ ਹਨ। ਸਮਾਲੇ = ਸਮਾਲਿ, ਹਿਰਦੇ ਵਿਚ ਸੰਭਾਲ ਕੇ।੭।


 


ਕਉ = ਨੂੰ, ਤੋਂ। ਘੁਮਿ ਜਾਇਆ = ਮੈਂ ਸਦਕੇ ਜਾਂਦਾ ਹਾਂ। ਸਿਉ = ਸਮੇਤ। ਸਭੁ = ਸਾਰਾ।੮।


 


ਗੁਰਿ ਪਿਆਰੈ = ਪਿਆਰੇ ਗੁਰੂ ਦੀ ਰਾਹੀਂ। ਧੰਨੁ = {धन्य} ਸਲਾਹੁਣ = ਜੋਗ। ਗੁਰਿ = ਗੁਰੂ ਨੇ। ਮਾਰਗੁ = ਰਸਤਾ। ਗੁਰ ਪੁੰਨੁ = ਗੁਰੂ ਦਾ ਉਪਕਾਰ।੯।


 


ਗੁਰਸਿਖ = ਗੁਰੂ ਦੇ ਸਿੱਖ। ਪੁੰਨ = {ਵਿਸ਼ੇਸ਼ਣ} ਪਵਿਤ੍ਰ, ਭਾਗਾਂ ਵਾਲੇ। ਸੇ ਪਰਾਣੀ = ਉਹ ਬੰਦੇ।੧੦।


 


ਅਰਥ: ਹੇ ਹਰੀ! ਹੇ ਪ੍ਰਭੂ! ਉਹੀ ਸਿਫ਼ਤਿ-ਸਾਲਾਹ ਤੇਰੀ ਸਿਫ਼ਤਿ-ਸਾਲਾਹ ਕਹੀ ਜਾ ਸਕਦੀ ਹੈ ਜੇਹੜੀ ਤੈਨੂੰ ਪਸੰਦ ਆ ਜਾਂਦੀ ਹੈ। (ਹੇ ਭਾਈ!) ਜੇਹੜੇ ਮਨੁੱਖ ਗੁਰੂ ਦੇ ਸਨਮੁਖ ਹੋ ਕੇ ਪਿਆਰੇ ਪ੍ਰਭੂ ਦੀ ਸੇਵਾ-ਭਗਤੀ ਕਰਦੇ ਹਨ, ਉਹਨਾਂ ਨੂੰ ਪ੍ਰਭੂ (ਸੁਖ-) ਫਲ ਦੇਂਦਾ ਹੈ।੬।


 


ਹੇ ਭਾਈ! ਜਿਨ੍ਹਾਂ ਮਨੁੱਖਾਂ ਦਾ ਪਰਮਾਤਮਾ ਨਾਲ ਪਿਆਰ ਪੈ ਜਾਂਦਾ ਹੈ, ਉਹਨਾਂ ਦੇ ਦਿਲ (ਸਦਾ) ਪ੍ਰਭੂ (ਦੇ ਚਰਨਾਂ) ਨਾਲ ਹੀ (ਜੁੜੇ ਰਹਿੰਦੇ) ਹਨ। ਉਹ ਮਨੁੱਖ ਪਿਆਰੇ ਪ੍ਰਭੂ ਨੂੰ ਸਦਾ ਸਿਮਰ ਸਿਮਰ ਕੇ, ਪ੍ਰਭੂ ਦਾ ਨਾਮ ਹਿਰਦੇ ਵਿਚ ਸੰਭਾਲ ਕੇ ਆਤਮਕ ਜੀਵਨ ਹਾਸਲ ਕਰਦੇ ਹਨ।੭।


 


ਹੇ ਭਾਈ! ਮੈਂ ਉਹਨਾਂ ਮਨੁੱਖਾਂ ਤੋਂ ਸਦਕੇ ਜਾਂਦਾ ਹਾਂ, ਜਿਨ੍ਹਾਂ ਨੇ ਗੁਰੂ ਦੀ ਸਰਨ ਪੈ ਕੇ ਪਿਆਰੇ ਪ੍ਰਭੂ ਦੀ ਸੇਵਾ-ਭਗਤੀ ਕੀਤੀ ਹੈ। ਉਹ ਮਨੁੱਖ ਆਪ (ਆਪਣੇ) ਪਰਵਾਰ ਸਮੇਤ (ਸੰਸਾਰ-ਸਮੁੰਦਰ ਦੇ ਵਿਕਾਰਾਂ ਤੋਂ) ਬਚ ਗਏ, ਉਹਨਾਂ ਸਾਰਾ ਸੰਸਾਰ ਭੀ ਬਚਾ ਲਿਆ ਹੈ।੮।


 


ਹੇ ਭਾਈ! ਗੁਰੂ ਸਲਾਹੁਣ-ਜੋਗ ਹੈ, ਗੁਰੂ ਸਲਾਹੁਣ-ਜੋਗ ਹੈ, ਪਿਆਰੇ ਗੁਰੂ ਦੀ ਰਾਹੀਂ (ਹੀ) ਮੈਂ ਪਰਮਾਤਮਾ ਦੀ ਸੇਵਾ-ਭਗਤੀ ਸ਼ੁਰੂ ਕੀਤੀ ਹੈ। ਮੈਨੂੰ ਗੁਰੂ ਨੇ (ਹੀ) ਪਰਮਾਤਮਾ (ਦੇ ਮਿਲਾਪ) ਦਾ ਰਸਤਾ ਦੱਸਿਆ ਹੈ। ਗੁਰੂ ਦਾ (ਮੇਰੇ ਉਤੇ ਇਹ) ਉਪਕਾਰ ਹੈ, ਵੱਡਾ ਉਪਕਾਰ ਹੈ।੯।


 


ਹੇ ਭਾਈ! ਗੁਰੂ ਦੇ ਜੇਹੜੇ ਸਿੱਖ ਗੁਰੂ ਦੀ (ਦੱਸੀ) ਸੇਵਾ ਕਰਦੇ ਹਨ, ਉਹ ਭਾਗਾਂ ਵਾਲੇ ਹੋ ਗਏ ਹਨ। ਦਾਸ ਨਾਨਕ ਉਹਨਾਂ ਤੋਂ ਸਦਕੇ ਜਾਂਦਾ ਹੈ, ਸਦਾ ਹੀ ਕੁਰਬਾਨ ਜਾਂਦਾ ਹੈ।੧੦।


 


ਗੁਰਮੁਖਿ ਸਖੀ ਸਹੇਲੀਆ ਸੇ ਆਪਿ ਹਰਿ ਭਾਈਆ ॥ ਹਰਿ ਦਰਗਹ ਪੈਨਾਈਆ ਹਰਿ ਆਪਿ ਗਲਿ ਲਾਈਆ ॥੧੧॥ ਜੋ ਗੁਰਮੁਖਿ ਨਾਮੁ ਧਿਆਇਦੇ ਤਿਨ ਦਰਸਨੁ ਦੀਜੈ ॥ ਹਮ ਤਿਨ ਕੇ ਚਰਣ ਪਖਾਲਦੇ ਧੂੜਿ ਘੋਲਿ ਘੋਲਿ ਪੀਜੈ ॥੧੨॥ ਪਾਨ ਸੁਪਾਰੀ ਖਾਤੀਆ ਮੁਖਿ ਬੀੜੀਆ ਲਾਈਆ ॥ ਹਰਿ ਹਰਿ ਕਦੇ ਨ ਚੇਤਿਓ ਜਮਿ ਪਕੜਿ ਚਲਾਈਆ ॥੧੩॥ ਜਿਨ ਹਰਿ ਨਾਮਾ ਹਰਿ ਚੇਤਿਆ ਹਿਰਦੈ ਉਰਿ ਧਾਰੇ ॥ ਤਿਨ ਜਮੁ ਨੇੜਿ ਨ ਆਵਈ ਗੁਰਸਿਖ ਗੁਰ ਪਿਆਰੇ ॥੧੪॥ ਹਰਿ ਕਾ ਨਾਮੁ ਨਿਧਾਨੁ ਹੈ ਕੋਈ ਗੁਰਮੁਖਿ ਜਾਣੈ ॥ ਨਾਨਕ ਜਿਨ ਸਤਿਗੁਰੁ ਭੇਟਿਆ ਰੰਗਿ ਰਲੀਆ ਮਾਣੈ ॥੧੫॥ {ਪੰਨਾ 726}


 


ਪਦਅਰਥ: ਸਖੀ = ਸਖੀਆਂ, ਸਹੇਲੀਆਂ। ਸੇ = ਉਹ ਸਖੀਆਂ। ਭਾਈਆ = ਭਾਈਆਂ, ਪਿਆਰੀਆਂ ਲੱਗੀਆਂ। ਪੈਨਾਈਆ = ਪੈਨਾਈਆਂ, ਸਤਕਾਰੀਆਂ ਗਈਆਂ, ਉਹਨਾਂ ਨੂੰ ਸਿਰੋਪਾ ਮਿਲਿਆ। ਗਲਿ = ਗਲ ਨਾਲ। ਲਾਈਆ = ਲਾਈਆਂ।੧੧।


 


ਦੀਜੈ = ਕਿਰਪਾ ਕਰ ਕੇ ਦੇਹ। ਪਖਾਲਦੇ = ਧੋਂਦੇ ਹਾਂ। ਘੋਲਿ = ਘੋਲ ਕੇ।੧੨।


 


ਖਾਤੀਆ = ਖਾਤੀਆਂ, ਖਾਂਦੀਆਂ। ਮੁਖਿ = ਮੂੰਹ ਵਿਚ। ਬੀੜੀਆ = ਬੀੜੀਆਂ, ਪਾਨਾਂ ਦੀਆਂ ਬੀੜੀਆਂ। ਜਮਿ = ਜਮ ਨੇ, ਮੌਤ ਨੇ। ਪਕੜਿ = ਫੜ ਕੇ।੧੩।


 


ਹਿਰਦੈ = ਹਿਰਦੇ ਵਿਚ। ਉਰਿ = ਹਿਰਦੇ ਵਿਚ। ਧਾਰੇ = ਧਾਰਿ, ਧਾਰ ਕੇ। ਜਮੁ = ਮੌਤ, ਮੌਤ ਦਾ ਡਰ। ਆਵਈ = ਆਵਏ, ਆਵੈ, ਆਉਂਦਾ।੧੪।


 


ਨਿਧਾਨੁ = ਖ਼ਜ਼ਾਨਾ। ਕੋਈ = ਕੋਈ ਵਿਰਲਾ। ਗੁਰਮੁਖਿ = ਗੁਰੂ ਦੀ ਸਰਨ ਪੈਣ ਵਾਲਾ ਮਨੁੱਖ। ਭੇਟਿਆ = ਮਿਲ ਪਿਆ। ਰੰਗਿ = ਪ੍ਰੇਮ = ਰੰਗ ਵਿਚ। ਮਾਣੈ = ਮਾਣਦਾ ਹੈ। ਨਾਨਕ = ਹੇ ਨਾਨਕ!।੧੫।


 


ਅਰਥ: ਹੇ ਭਾਈ! ਗੁਰੂ ਦੀ ਸਰਨ ਪੈ ਕੇ (ਪਰਸਪਰ ਪ੍ਰੇਮ ਨਾਲ ਰਹਿਣ ਵਾਲੀਆਂ ਸਤ-ਸੰਗੀ) ਸਹੇਲੀਆਂ (ਐਸੀਆਂ ਹੋ ਜਾਂਦੀਆਂ ਹਨ ਕਿ) ਉਹ ਆਪ ਪ੍ਰਭੂ ਨੂੰ ਪਿਆਰੀਆਂ ਲੱਗਦੀਆਂ ਹਨ। ਪਰਮਾਤਮਾ ਦੀ ਹਜ਼ੂਰੀ ਵਿਚ ਉਹਨਾਂ ਨੂੰ ਆਦਰ ਮਿਲਦਾ ਹੈ, ਪਰਮਾਤਮਾ ਨੇ ਉਹਨਾਂ ਨੂੰ ਆਪ ਆਪਣੇ ਗਲ ਨਾਲ (ਸਦਾ) ਲਾ ਲਿਆ ਹੈ।੧੧।


 


ਹੇ ਪ੍ਰਭੂ! ਜੇਹੜੇ ਮਨੁੱਖ ਗੁਰੂ ਦੀ ਸਰਨ ਪੈ ਕੇ (ਤੇਰਾ) ਨਾਮ ਸਿਮਰਦੇ ਹਨ, ਉਹਨਾਂ ਦਾ ਮੈਨੂੰ ਦਰਸਨ ਬਖ਼ਸ਼। ਮੈਂ ਉਹਨਾਂ ਦੇ ਚਰਨ ਧੋਂਦਾ ਰਹਾਂ, ਤੇ, ਉਹਨਾਂ ਦੀ ਚਰਨ-ਧੂੜ ਘੋਲ ਘੋਲ ਕੇ ਪੀਂਦਾ ਰਹਾਂ।੧੨।


 


ਹੇ ਭਾਈ! ਜੇਹੜੀਆਂ ਜੀਵ-ਇਸਤ੍ਰੀਆਂ ਪਾਨ ਸੁਪਾਰੀ ਆਦਿਕ ਖਾਂਦੀਆਂ ਰਹਿੰਦੀਆਂ ਹਨ, ਮੂੰਹ ਵਿਚ ਪਾਨ ਚਬਾਂਦੀਆਂ ਰਹਿੰਦੀਆਂ ਹਨ (ਭਾਵ, ਸਦਾ ਪਦਾਰਥਾਂ ਦੇ ਭੋਗਾਂ ਵਿਚ ਮਸਤ ਹਨ) , ਤੇ, ਜਿਨ੍ਹਾਂ ਨੇ ਪਰਮਾਤਮਾ ਦਾ ਨਾਮ ਕਦੇ ਭੀ ਨਾਹ ਸਿਮਰਿਆ, ਉਹਨਾਂ ਨੂੰ ਮੌਤ (ਦੇ ਗੇੜ) ਨੇ ਫੜ ਕੇ (ਸਦਾ ਲਈ) ਅੱਗੇ ਲਾ ਲਿਆ (ਉਹ ਚੌਰਾਸੀ ਦੇ ਗੇੜ ਵਿਚ ਪੈ ਗਈਆਂ) ।੧੩।


 


ਹੇ ਭਾਈ! ਜਿਨ੍ਹਾਂ ਆਪਣੇ ਮਨ ਵਿਚ ਹਿਰਦੇ ਵਿਚ ਟਿਕਾ ਕੇ ਪਰਮਾਤਮਾ ਦਾ ਨਾਮ ਸਿਮਰਿਆ, ਉਹਨਾਂ ਗੁਰੂ ਦੇ ਪਿਆਰੇ ਗੁਰਸਿੱਖਾਂ ਦੇ ਨੇੜੇ ਮੌਤ (ਦਾ ਡਰ) ਨਹੀਂ ਆਉਂਦਾ।੧੪।


 


ਹੇ ਭਾਈ! ਪਰਮਾਤਮਾ ਦਾ ਨਾਮ ਖ਼ਜ਼ਾਨਾ ਹੈ, ਕੋਈ ਵਿਰਲਾ ਮਨੁੱਖ ਗੁਰੂ ਦੀ ਸਰਨ ਪੈ ਕੇ (ਨਾਮ ਨਾਲ) ਸਾਂਝ ਪਾਂਦਾ ਹੈ। ਹੇ ਨਾਨਕ! ਆਖ-) ਜਿਨ੍ਹਾਂ ਮਨੁੱਖਾਂ ਨੂੰ ਗੁਰੂ ਮਿਲ ਪੈਂਦਾ ਹੈ, ਉਹ (ਹਰੇਕ ਮਨੁੱਖ) ਹਰਿ-ਨਾਮ ਦੇ ਪ੍ਰੇਮ ਵਿਚ ਜੁੜ ਕੇ ਆਤਮਕ ਆਨੰਦ ਮਾਣਦਾ ਹੈ।੧੫।


 


ਸਤਿਗੁਰੁ ਦਾਤਾ ਆਖੀਐ ਤੁਸਿ ਕਰੇ ਪਸਾਓ ॥ ਹਉ ਗੁਰ ਵਿਟਹੁ ਸਦ ਵਾਰਿਆ ਜਿਨਿ ਦਿਤੜਾ ਨਾਓ ॥੧੬॥ ਸੋ ਧੰਨੁ ਗੁਰੂ ਸਾਬਾਸਿ ਹੈ ਹਰਿ ਦੇਇ ਸਨੇਹਾ ॥ ਹਉ ਵੇਖਿ ਵੇਖਿ ਗੁਰੂ ਵਿਗਸਿਆ ਗੁਰ ਸਤਿਗੁਰ ਦੇਹਾ ॥੧੭॥ ਗੁਰ ਰਸਨਾ ਅੰਮ੍ਰਿਤੁ ਬੋਲਦੀ ਹਰਿ ਨਾਮਿ ਸੁਹਾਵੀ ॥ ਜਿਨ ਸੁਣਿ ਸਿਖਾ ਗੁਰੁ ਮੰਨਿਆ ਤਿਨਾ ਭੁਖ ਸਭ ਜਾਵੀ ॥੧੮॥ ਹਰਿ ਕਾ ਮਾਰਗੁ ਆਖੀਐ ਕਹੁ ਕਿਤੁ ਬਿਧਿ ਜਾਈਐ ॥ ਹਰਿ ਹਰਿ ਤੇਰਾ ਨਾਮੁ ਹੈ ਹਰਿ ਖਰਚੁ ਲੈ ਜਾਈਐ ॥੧੯॥ ਜਿਨ ਗੁਰਮੁਖਿ ਹਰਿ ਆਰਾਧਿਆ ਸੇ ਸਾਹ ਵਡ ਦਾਣੇ ॥ ਹਉ ਸਤਿਗੁਰ ਕਉ ਸਦ ਵਾਰਿਆ ਗੁਰ ਬਚਨਿ ਸਮਾਣੇ ॥੨੦॥ ਤੂ ਠਾਕੁਰੁ ਤੂ ਸਾਹਿਬੋ ਤੂਹੈ ਮੇਰਾ ਮੀਰਾ ॥ ਤੁਧੁ ਭਾਵੈ ਤੇਰੀ ਬੰਦਗੀ ਤੂ ਗੁਣੀ ਗਹੀਰਾ ॥੨੧॥ ਆਪੇ ਹਰਿ ਇਕ ਰੰਗੁ ਹੈ ਆਪੇ ਬਹੁ ਰੰਗੀ ॥ ਜੋ ਤਿਸੁ ਭਾਵੈ ਨਾਨਕਾ ਸਾਈ ਗਲ ਚੰਗੀ ॥੨੨॥੨॥ {ਪੰਨਾ 726}


 


ਪਦਅਰਥ: ਦਾਤਾ = (ਨਾਮ ਦੀ ਦਾਤਿ) ਦੇਣ ਵਾਲਾ। ਆਖੀਐ = ਆਖਣਾ ਚਾਹੀਦਾ ਹੈ। ਤੁਸਿ = ਤ੍ਰੁੱਠ ਕੇ। ਪਸਾਓ = ਪ੍ਰਸਾਦੁ, ਕਿਰਪਾ। ਹਉ = ਮੈਂ। ਵਿਟਹੁ = ਤੋਂ। ਵਾਰਿਆ = ਕੁਰਬਾਨ। ਜਿਨਿ = ਜਿਸ (ਗੁਰੂ) ਨੇ। ਨਾਓ = ਨਾਉ, ਨਾਮ।੧੬।


 


ਧੰਨੁ = ਸਲਾਹੁਣ = ਜੋਗ। ਦੇਇ = ਦੇਂਦਾ ਹੈ। ਸਨੇਹਾ = ਉਪਦੇਸ਼। ਵੇਖਿ = ਵੇਖ ਕੇ। ਵਿਗਸਿਆ = ਖਿੜ ਪਿਆ ਹਾਂ। ਗੁਰ ਦੇਹਾ = ਗੁਰੂ ਦਾ ਸਰੀਰ।੧੭।


 


ਰਸਨਾ = ਜੀਭ। ਅੰਮ੍ਰਿਤੁ = ਆਤਮਕ ਜੀਵਨ ਦੇਣ ਵਾਲਾ ਹਰਿ = ਨਾਮ। ਨਾਮਿ = ਨਾਮ ਦੀ ਰਾਹੀਂ। ਸੁਹਾਵੀ = ਸੋਹਣੀ। ਜਿਨ = ਜਿਨ੍ਹਾਂ ਨੇ {ਲਫ਼ਜ਼ 'ਜਿਨਿ' ਅਤੇ 'ਜਿਨ' ਦਾ ਫ਼ਰਕ ਵੇਖੋ}। ਸਿਖਾ = ਸਿੱਖਾਂ (ਨੇ) । ਜਾਵੀ = ਦੂਰ ਹੋ ਜਾਂਦੀ ਹੈ।੧੮।


 


ਮਾਰਗੁ = ਰਸਤਾ। ਕਹੁ = ਦੱਸੋ। ਕਿਤੁ ਬਿਧਿ = ਕਿਸ ਤਰੀਕੇ ਨਾਲ?।੧੯।


 


ਗੁਰਮੁਖਿ = ਗੁਰੂ ਦੀ ਸਰਨ ਪੈ ਕੇ। ਸੇ = ਉਹ {ਬਹੁ-ਵਚਨ}। ਸਾਹ = ਸ਼ਾਹ। ਦਾਣੇ = ਸਿਆਣੇ, ਦਾਨੇ। ਸਦ = ਸਦਾ। ਗੁਰ ਬਚਨਿ = ਗੁਰੂ ਦੇ ਬਚਨ ਦੀ ਰਾਹੀਂ।੨੦।


 


ਸਾਹਿਬੋ = ਸਾਹਿਬੁ, ਮਾਲਕ। ਮੀਰਾ = ਸਰਦਾਰ, ਪਾਤਿਸ਼ਾਹ। ਤੁਧੁ = ਤੈਨੂੰ। ਗੁਣੀ = ਗੁਣਾਂ ਦਾ ਮਾਲਕ। ਗਹੀਰਾ = ਡੂੰਘੇ ਜਿਗਰੇ ਵਾਲਾ।੨੧।


 


ਆਪੇ = ਆਪ ਹੀ। ਇਕ ਰੰਗੁ = ਇਕ ਸਰੂਪ ਵਾਲਾ। ਬਹੁ ਰੰਗੀ = ਅਨੇਕਾਂ ਸਰੂਪਾਂ ਵਾਲਾ।੨੨।


 


ਅਰਥ: ਹੇ ਭਾਈ! ਗੁਰੂ ਨੂੰ (ਹੀ ਨਾਮ ਦੀ ਦਾਤਿ) ਦੇਣ ਵਾਲਾ ਆਖਣਾ ਚਾਹੀਦਾ ਹੈ। ਗੁਰੂ ਤੱ੍ਰੁਠ ਕੇ (ਨਾਮ ਦੇਣ ਦੀ) ਕਿਰਪਾ ਕਰਦਾ ਹੈ। ਮੈਂ (ਤਾਂ) ਸਦਾ ਗੁਰੂ ਤੋਂ (ਹੀ) ਕੁਰਬਾਨ ਜਾਂਦਾ ਹਾਂ, ਜਿਸ ਨੇ (ਮੈਨੂੰ) ਪਰਮਾਤਮਾ ਦਾ ਨਾਮ ਦਿੱਤਾ ਹੈ।੧੬।


 


ਹੇ ਭਾਈ! ਉਹ ਗੁਰੂ ਸਲਾਹੁਣ-ਜੋਗ ਹੈ, ਉਸ ਗੁਰੂ ਦੀ ਵਡਿਆਈ ਕਰਨੀ ਚਾਹੀਦੀ ਹੈ, ਜੇਹੜਾ ਪਰਮਾਤਮਾ ਦਾ ਨਾਮ ਜਪਣ ਦਾ ਉਪਦੇਸ਼ ਦੇਂਦਾ ਹੈ। ਮੈਂ (ਤਾਂ) ਗੁਰੂ ਨੂੰ ਵੇਖ ਵੇਖ ਕੇ ਗੁਰੂ ਦਾ (ਸੋਹਣਾ) ਸਰੀਰ ਵੇਖ ਕੇ ਖਿੜ ਰਿਹਾ ਹਾਂ।੧੭।


 


ਹੇ ਭਾਈ! ਗੁਰੂ ਦੀ ਜੀਭ ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ ਉਚਾਰਦੀ ਹੈ, ਹਰਿ-ਨਾਮ (ਉਚਾਰਨ ਦੇ ਕਾਰਨ ਸੋਹਣੀ ਲੱਗਦੀ ਹੈ। ਜਿਨ੍ਹਾਂ ਭੀ ਸਿੱਖਾਂ ਨੇ (ਗੁਰੂ ਦਾ ਉਪਦੇਸ਼) ਸੁਣ ਕੇ ਗੁਰੂ ਉੱਤੇ ਯਕੀਨ ਲਿਆਂਦਾ ਹੈ, ਉਹਨਾਂ ਦੀ (ਮਾਇਆ ਦੀ) ਸਾਰੀ ਭੁੱਖ ਦੂਰ ਹੋ ਗਈ ਹੈ।੧੮।


 


ਹੇ ਭਾਈ! ਹਰਿ-ਨਾਮ ਸਿਮਰਨ ਹੀ) ਪਰਮਾਤਮਾ (ਦੇ ਮਿਲਾਪ) ਦਾ ਰਸਤਾ ਕਿਹਾ ਜਾਂਦਾ ਹੈ। ਹੇ ਭਾਈ! ਦੱਸ, ਕਿਸ ਤਰੀਕੇ ਨਾਲ (ਇਸ ਰਸਤੇ ਉੱਤੇ) ਤੁਰ ਸਕੀਦਾ ਹੈ? ਹੇ ਪ੍ਰਭੂ! ਤੇਰਾ ਨਾਮ ਹੀ (ਰਸਤੇ ਦਾ) ਖ਼ਰਚ ਹੈ, ਇਹ ਖ਼ਰਚ ਪੱਲੇ ਬੰਨ੍ਹ ਕੇ (ਇਸ ਰਸਤੇ ਉੱਤੇ) ਤੁਰਨਾ ਚਾਹੀਦਾ ਹੈ।੧੯।


 


ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦਾ ਨਾਮ ਜਪਿਆ ਹੈ ਉਹ ਵੱਡੇ ਸਿਆਣੇ ਸ਼ਾਹ ਬਣ ਗਏ ਹਨ। ਮੈਂ ਸਦਾ ਗੁਰੂ ਤੋਂ ਕੁਰਬਾਨ ਜਾਂਦਾ ਹਾਂ, ਗੁਰੂ ਦੇ ਬਚਨ ਦੀ ਰਾਹੀਂ (ਪਰਮਾਤਮਾ ਦੇ ਨਾਮ ਵਿਚ) ਲੀਨ ਹੋ ਸਕੀਦਾ ਹੈ।੨੦।


 


ਹੇ ਪ੍ਰਭੂ! ਤੂੰ ਮੇਰਾ ਮਾਲਕ ਹੈਂ ਤੂੰ ਮੇਰਾ ਸਾਹਿਬ ਹੈਂ, ਤੂੰ ਹੀ ਮੇਰਾ ਪਾਤਿਸ਼ਾਹ ਹੈਂ। ਜੇ ਤੈਨੂੰ ਪਸੰਦ ਆਵੇ, ਤਾਂ ਹੀ ਤੇਰੀ ਭਗਤੀ ਕੀਤੀ ਜਾ ਸਕਦੀ ਹੈ। ਤੂੰ ਗੁਣਾਂ ਦਾ ਖ਼ਜ਼ਾਨਾ ਹੈਂ, ਤੂੰ ਡੂੰਘੇ ਜਿਗਰੇ ਵਾਲਾ ਹੈਂ।੨੧।


 


ਹੇ ਨਾਨਕ! ਆਖ-ਹੇ ਭਾਈ!) ਪਰਮਾਤਮਾ ਆਪ ਹੀ (ਨਿਰਗੁਣ ਸਰੂਪ ਵਿਚ) ਇਕੋ ਇਕ ਹਸਤੀ ਹੈ, ਤੇ, ਆਪ ਹੀ (ਸਰਗੁਣ ਸਰੂਪ ਵਿਚ) ਅਨੇਕਾਂ ਰੂਪਾਂ ਵਾਲਾ ਹੈ। ਜੇਹੜੀ ਗੱਲ ਉਸ ਨੂੰ ਚੰਗੀ ਲੱਗਦੀ ਹੈ, ਉਹੀ ਗੱਲ ਜੀਵਾਂ ਦੇ ਭਲੇ ਵਾਸਤੇ ਹੁੰਦੀ ਹੈ।੨੨।੨।


 


🌹🙏


 


तिलंग महला ४ ॥ हरि कीआ कथा कहाणीआ गुरि मीति सुणाईआ ॥ बलिहारी गुर आपणे गुर कउ बलि जाईआ ॥१॥ आइ मिलु गुरसिख आइ मिलु तू मेरे गुरू के पिआरे ॥ रहाउ ॥ हरि के गुण हरि भावदे से गुरू ते पाए ॥ जिन गुर का भाणा मंनिआ तिन घुमि घुमि जाए ॥२॥ जिन सतिगुरु पिआरा देखिआ तिन कउ हउ वारी ॥ जिन गुर की कीती चाकरी तिन सद बलिहारी ॥३॥ हरि हरि तेरा नामु है दुख मेटणहारा ॥ गुर सेवा ते पाईऐ गुरमुखि निसतारा ॥४॥ जो हरि नामु धिआइदे ते जन परवाना ॥ तिन विटहु नानकु वारिआ सदा सदा कुरबाना ॥५॥ {पन्ना 725}


🌹🙏


 


पद्अर्थ: कीआ = की। कथा कहाणीआ = सिफत सालाह की बातें। गुरि = गुरू ने। मीति = मित्र ने। कउ = को, से। बलि जाईआ = मैं सदके जाता हूँ।1।


 


आइ = आ के। गुरसिख = हे गुरू के सिख!। रहाउ।


 


भावदे = अच्छे लगते हैं। से = वह गुण (बहुवचन)। ते = से। भाणा = रजा। घुमि घुमि जाऐ = मैं बार बार सदके जाता हूँ।2।


 


हउ = मैं। वारी = कुर्बान। चाकरी = सेवा। सद = सदा।3।


 


हरि = हे हरी! ते = से। गुरमुखि = गुरू की शरण पड़ने से। निसतारा = पार उतारा।4।


 


ते = वह (बहुवचन)। परवाना = कबूल, मंजूर। विटहु = से।5।


 


🌹🙏


 


अर्थ: हे मेरे गुरू के प्यारे सिख! मुझे आ के मिल, मुझे आ के मिल। रहाउ।


 


हे गुरसिख! मित्र गुरू ने (मुझे) परमात्मा की सिफत सालाह की बातें सुनाई हैं। मैं अपने गुरू से बार-बार सदके कुर्बान जाता हूँ।1।


 


हे गुरसिख! परमात्मा के गुण (गाने) परमात्मा को पसंद आते हैं। मैंने वह गुण (गाने) गुरू से सीखे हैं। मैं उन (भाग्यशालियों से) बार-बार कुर्बान जाता हूँ, जिन्होंने गुरू के हुकम को (मीठा समझ के) माना है।2।


 


हे गुरसिख! मैं उनके सदके जाता हूँ, जिन प्यारों ने गुरू का दर्शन किया है, जिन्होंने गुरू की (बताई) सेवा की है।3।


 


हे हरी! तेरा नाम सारे दुख दूर करने के समर्थ है, (पर यह नाम) गुरू की शरण पड़ने से ही मिलता है। गुरू के सन्मुख रहने से ही (संसार-समुंद्र से) पार लांघा जा सकता है।4।


 


हे गुरसिख! जो मनुष्य परमात्मा का नाम सिमरते हैं, वे मनुष्य (परमात्मा की हजूरी में) कबूल हो जाते हैं। नानक उन मनुष्यों से कुर्बान जाता है, सदा सदके जाता है।5।


 


सा हरि तेरी उसतति है जो हरि प्रभ भावै ॥ जो गुरमुखि पिआरा सेवदे तिन हरि फलु पावै ॥६॥ जिना हरि सेती पिरहड़ी तिना जीअ प्रभ नाले ॥ ओइ जपि जपि पिआरा जीवदे हरि नामु समाले ॥७॥ जिन गुरमुखि पिआरा सेविआ तिन कउ घुमि जाइआ ॥ ओइ आपि छुटे परवार सिउ सभु जगतु छडाइआ ॥८॥ गुरि पिआरै हरि सेविआ गुरु धंनु गुरु धंनो ॥ गुरि हरि मारगु दसिआ गुर पुंनु वड पुंनो ॥९॥ जो गुरसिख गुरु सेवदे से पुंन पराणी ॥ जनु नानकु तिन कउ वारिआ सदा सदा कुरबाणी ॥१०॥ {पन्ना 725}


 


पद्अर्थ: सा = वह (स्त्री लिंग)। हरि प्रभ = हे हरी प्रभू! भावै = (तुझे) अच्छी लगती है। गुरमुखि = गुरू की शरण पड़ कर। पावै = देता है।6।


 


सेती = से। पिरहड़ी = प्रेम। तिना जीअ = उनके दिल। जीअ = (‘जीउ’ का बहुवचन)। ओइ = (‘ओह’ का बहुवचन) वह लोग। जपि = जप के। जीवदे = आत्मिक जीवन हासिल करते हैं। समाले = हृदय में संभाल के।7।


 


कउ = को। घुमि जाइआ = मैं सदके जाता हूँ। सिउ = समेत। सभु = सारा।8।


 


गुरि पिआरै = प्यारे गुरू के द्वारा। धंनु = धन्य, सराहनीय। गुरि = गुरू ने। मारगु = रास्ता। गुर पुंनु = गुरू का उपकार।9।


 


गुरसिख = गुरू के सिख। पुंन = (विशेषण) पवित्र, भाग्यशाली। से पराणी = वह लोग।10।


 


अर्थ: हे हरी! हे प्रभू! वही सिफत सालाह तेरी सिफत सालाह कही जा सकती है जो तुझे पसंद आ जाती है। (हे भाई!) जो मनुष्य गुरू के सन्मुख हो के प्यारे प्रभू की सेवा-भक्ति करते हैं, उनको प्रभू (सुख-) फल देता है।6।


 


हे भाई! जिन लोगों का परमात्मा से प्यार पड़ जाता है, उनके दिल (सदा) प्रभू (के चरणों के) साथ ही (जुड़े रहते) हैं। वह मनुष्य प्यारे प्रभू को सिमर-सिमर के, प्रभू का नाम हृदय में संभाल के आत्मिक जीवन हासिल करते हैं।7।


 


हे भाई! मैं उन मनुष्यों से सदके जाता हूँ, जिन्होंने गुरू की शरण पड़ कर प्यारे प्रभू की सेवा भक्ति की है। वह मनुष्य स्वयं (अपने) परिवार समेत (संसार-समुंद्र के विकारों से) बच गए, उन्होंने सारा संसार भी बचा लिया है।8।


 


हे भाई! गुरू सराहनीय है, गुरू सराहना के योग्य है, प्यारे गुरू के द्वारा (ही) मैंने परमात्मा की सेवा-भक्ति आरम्भ की है। मुझे गुरू ने (ही) परमात्मा (के मिलाप) का रास्ता बताया है। गुरू का (मेरे पर ये) उपकार है, बड़ा उपकार है।9।


 


हे भाई! गुरू के जो सिख गुरू की (बताई) सेवा करते हैं, वे भाग्यशाली हो गए हैं। दास नानक उनसे सदके जाता है, सदा ही कुर्बान जाता है।10।


 


गुरमुखि सखी सहेलीआ से आपि हरि भाईआ ॥ हरि दरगह पैनाईआ हरि आपि गलि लाईआ ॥११॥ जो गुरमुखि नामु धिआइदे तिन दरसनु दीजै ॥ हम तिन के चरण पखालदे धूड़ि घोलि घोलि पीजै ॥१२॥ पान सुपारी खातीआ मुखि बीड़ीआ लाईआ ॥ हरि हरि कदे न चेतिओ जमि पकड़ि चलाईआ ॥१३॥ जिन हरि नामा हरि चेतिआ हिरदै उरि धारे ॥ तिन जमु नेड़ि न आवई गुरसिख गुर पिआरे ॥१४॥ हरि का नामु निधानु है कोई गुरमुखि जाणै ॥ नानक जिन सतिगुरु भेटिआ रंगि रलीआ माणै ॥१५॥ {पन्ना 726}


 


पद्अर्थ: सखी = सखियां, सहेलियां। से = वह सखियां। भाईआ = भाई, अच्छी लगीं। पैनाईआ = आदर मिला, उन्हें सिरोपा मिला। गलि = गले से। लाईआ = लगाई।11।


 


दीजै = कृपा करके दे। पखालदे = धोते हैं। घोलि = घोल के।12।


 


खातीआ = खाती। मुखि = मुँह में। बीड़ीआ = बीड़ी, बीड़े, पानों के बीड़े। जमि = जम ने, मौत ने। पकड़ि = पकड़ के।13।


 


हिरदै = हृदय में। उरि = हृदय में। धारे = धार के। जमु = मौत, मौत का डर। आवई = आता।14।


 


निधानु = खजाना। कोई = कोई विरला। गुरमुखि = गुरू की शरण पड़ने वाला मनुष्य। भेटिआ = मिल गया। रंगि = प्रेम रंग में। माणै = माणता है। नानक = हे नानक!।15।


 


अर्थ: हे भाई! गुरू की शरण पड़ कर (परस्पर प्रेम से रहने वाली सत्संगी) सहेलियाँ (ऐसी हो जाती हैं कि) वह अपने आप प्रभू को प्यारी लगने लगती हैं। परमात्मा की हजूरी में उन्हें आदर मिलता है, परमात्मा ने उन्हें स्वयं अपने गले से (सदा के लिए) लगा लिया है।11।


 


हे प्रभू! जो मनुष्य गुरू की शरण पड़ कर (तेरा) नाम सिमरते हैं, उनके दर्शन मुझे बख्श। मैं उनके चरण धोता रहूँ, और, उनके चरणों की धूल घोल-घोल के पीता रहूँ।12।


 


हे भाई! जो जीव-सि्त्रयाँ पान-सुपारी आदि खाती रहती हैं, मुँह में पान चबाती रहती हैं (भाव, सदा पदार्थों के भोग में मस्त हैं), और जिन्होंने परमात्मा का नाम कभी नहीं सिमरा, उनको मौत (के चक्कर) ने पकड़ के (सदा के लिए) आगे लगा लिया (अर्थात, वे चौरासी के चक्करों में पड़ गई)।13।


 


हे भाई! जिन्होंने अपने मन में हृदय में टिका के परमात्मा का नाम सिमरा, उन गुरू के प्यारे गुरसिखों के नजदीक मौत (का डर) नहीं आता।14।


 


हे भाई! परमात्मा का नाम खजाना है, कोई विरला मनुष्य गुरू की शरण पड़ कर (नाम से) सांझ डालता है। हे नानक! (कह–) जिन मनुष्यों को गुरू मिल जाता है, वह (हरेक मनुष्य) हरी-नाम के प्रेम में जुड़ के आत्मिक आनंद का सुख लेता है।15।


 


सतिगुरु दाता आखीऐ तुसि करे पसाओ ॥ हउ गुर विटहु सद वारिआ जिनि दितड़ा नाओ ॥१६॥ सो धंनु गुरू साबासि है हरि देइ सनेहा ॥ हउ वेखि वेखि गुरू विगसिआ गुर सतिगुर देहा ॥१७॥ गुर रसना अम्रितु बोलदी हरि नामि सुहावी ॥ जिन सुणि सिखा गुरु मंनिआ तिना भुख सभ जावी ॥१८॥ हरि का मारगु आखीऐ कहु कितु बिधि जाईऐ ॥ हरि हरि तेरा नामु है हरि खरचु लै जाईऐ ॥१९॥ जिन गुरमुखि हरि आराधिआ से साह वड दाणे ॥ हउ सतिगुर कउ सद वारिआ गुर बचनि समाणे ॥२०॥ तू ठाकुरु तू साहिबो तूहै मेरा मीरा ॥ तुधु भावै तेरी बंदगी तू गुणी गहीरा ॥२१॥ आपे हरि इक रंगु है आपे बहु रंगी ॥ जो तिसु भावै नानका साई गल चंगी ॥२२॥२॥ {पन्ना 726}


 


पद्अर्थ: दाता = (नाम की दाति) देने वाला। आखीअै = कहना चाहिए। तुसि = प्रसन्न हो के। पसाओ = प्रसादि, कृपा। हउ = मैं। विटहु = से। वारिआ = कुर्बान। जिनि = जिस (गुरू) ने। नाओ = नाम।16।


 


धंनु = सराहनीय। देइ = देता है। सनेहा = उपदेश। वेखि = देख के। विगसिआ = खिल पड़ा हूँ। गुर देहा = गुरू की देह।17।


 


रसना = जीभ। अंम्रितु = अमृत, आत्मिक जीवन देने वाला हरी नाम। नामि = नाम से। सुहावी = सुंदर। जिन = जिनका। सिखा = सिखों ने। जावी = दूर हो जाती है।18।


 


(‘जिनि’ और ‘जिन’ में फर्क नोट करें)


 


मारगु = रास्ता। कहु = कहो। कितु बिधि = किस तरीके से?।19।


 


गुरमुखि = गुरू की शरण पड़ कर। से = वह (बहुवचन)। साह = शाह। दाणे = सियाणे, दानशमंद। सद = सदा। गुर बचनि = गुरू के बचनों के द्वारा।20।


 


साहिबो = साहिब, मालिक। मीरा = सरदार, पातशाह। तुधु = तुझे। गुणी = गुणों का मालिक। गहीरा = गहरे जिगरे वाला।21।


 


आपे = आप ही। इक रंगु = एक स्वरूप वाला। बहु रंगी = अनेकों स्वरूपों वाला।22।


 


अर्थ: हे भाई! गुरू को (ही नाम की दाति) देने वाला कहना चाहिए। गुरू प्रसन्न हो के (नाम देने की) कृपा करता है। मैं (तो) सदा गुरू से (ही) कुर्बान जाता हूँ, जिसने (मुझे) परमात्मा का नाम दिया है।16।


 


हे भाई! वह गुरू सराहनीय है, उस गुरू की प्रशन्सा करनी चाहिए, जो परमात्मा का नाम जपने का उपदेश देता है। मैं (तो) गुरू को देख-देख के गुरू का (सुंदर) शरीर देख के खिल रहा हूँ।17।


 


हे भाई! गुरू की जीभ आत्मिक जीवन देने वाली हरी-नाम उचारती है, हरी-नाम (उच्चारण के कारण) सुंदर लगती है। जिन सिखों ने (गुरू का उपदेश) सुन के गुरू पर यकीन किया है, उनकी (माया की) सारी भूख दूर हो गई है।18।


 


हे भाई! (हरी-नाम सिमरन ही) परमात्मा (के मिलाप) का रास्ता कहा जाता है। हे भाई! बताओ, किस ढंग से (इस रास्ते पर) चला जा सकता है? हे प्रभू! तेरा नाम ही (रास्ते का) खर्च है, ये खर्च ही पल्ले बाँध के (इस रास्ते पर) चलना चाहिए।19।


 


हे भाई! जिन मनुष्यों ने गुरू की शरण पड़ कर परमात्मा का नाम जपा है वे बड़े समझदार शाह बन गए हैं। मैं सदा गुरू से कुर्बान जाता हूँ, गुरू के बचनों के द्वारा (परमात्मा के नाम में) लीन हुआ जा सकता है।20।


 


हे प्रभू! तू मेरा मालिक है। तू मेरा साहिब है, तू ही मेरा पातशाह है। अगर तू पसंद आए, तो ही तेरी भक्ति की जा सकती है। तू गुणों का खजाना है, तू गहरे जिगरे वाला है।21।


 


हे नानक! (कह– हे भाई!) परमात्मा आप ही (निर्गुण स्वरूप में) एक मात्र हस्ती है, और, आप ही (सर्गुण स्वरूप में) अनेकों रूपों वाला है। जो बात उसे अच्छी लगती है, वही बात जीवों के भले के लिए होती है।22।2।


===========


 


🙏 जी. एस. लबाना: वाट्सअप पर जुड़ने के लिये 9414007822 / 9587670300 


नम्बर सेव कर लें। 


🙏🙏🙏🙏🌹🙏🙏🌹🌹🙏🙏


 


टिप्पणियाँ

इस ब्लॉग से लोकप्रिय पोस्ट

रिश्तेनाते : रिश्ते- नाते : relationships वर- वधु चाहिए LABANA JAGRATI SANDESH लबाना जागृति सन्देश : रिश्ते - नाते

बद्रीनाथ, द्वारका, जगन्नाथ पुरी और रामेश्वरम भारत के चारों पवित्र धामों की जानकारी! 

लबाना सिख समाज को गोर्वानित करने वाली खुश खबर हरमीत कौर "खुशी" बनी गवर्नमेंट स्टाफ नर्स