Hukamnama Sachkhand Sri Darbar Sahib, Amritsar,

 अपनी  प्रात: का शुभारंभ  प्रभु परमात्मा, श्री हरि स्मरण से करिये:- 🙏                 

            

   🙏 श्री हरमिन्दर साहिब (स्वर्ण मन्दिर) अमृतसर में श्री गुरु ग्रन्थ साहिब जी  के अंग 662 दिनांक 16-12-2023  को  प्रात: जारी गुरुबाणी, अमृतवचन/हुकमनामा : पंजाबी, हिन्दी व अंग्रेजी में अर्थ सहित पढ़िएय

🙏  

Amrit vele da Hukamnama Sachkhand Sri Darbar Sahib, Amritsar, 

Ang 662, 16-12-23

🙏   

ਧਨਾਸਰੀ ਮਹਲਾ ੧ ॥ ਕਾਇਆ ਕਾਗਦੁ ਮਨੁ ਪਰਵਾਣਾ ॥ ਸਿਰ ਕੇ ਲੇਖ ਨ ਪੜੈ ਇਆਣਾ ॥ ਦਰਗਹ ਘੜੀਅਹਿ ਤੀਨੇ ਲੇਖ ॥ ਖੋਟਾ ਕਾਮਿ ਨ ਆਵੈ ਵੇਖੁ ॥੧॥ ਨਾਨਕ ਜੇ ਵਿਚਿ ਰੁਪਾ ਹੋਇ ॥ ਖਰਾ ਖਰਾ ਆਖੈ ਸਭੁ ਕੋਇ ॥੧॥ ਰਹਾਉ ॥ ਕਾਦੀ ਕੂੜੁ ਬੋਲਿ ਮਲੁ ਖਾਇ ॥ ਬ੍ਰਾਹਮਣੁ ਨਾਵੈ ਜੀਆ ਘਾਇ ॥ ਜੋਗੀ ਜੁਗਤਿ ਨ ਜਾਣੈ ਅੰਧੁ ॥ ਤੀਨੇ ਓਜਾੜੇ ਕਾ ਬੰਧੁ ॥੨॥ ਸੋ ਜੋਗੀ ਜੋ ਜੁਗਤਿ ਪਛਾਣੈ ॥ ਗੁਰ ਪਰਸਾਦੀ ਏਕੋ ਜਾਣੈ ॥ ਕਾਜੀ ਸੋ ਜੋ ਉਲਟੀ ਕਰੈ ॥ ਗੁਰ ਪਰਸਾਦੀ ਜੀਵਤੁ ਮਰੈ ॥ ਸੋ ਬ੍ਰਾਹਮਣੁ ਜੋ ਬ੍ਰਹਮੁ ਬੀਚਾਰੈ ॥ ਆਪਿ ਤਰੈ ਸਗਲੇ ਕੁਲ ਤਾਰੈ ॥੩॥ ਦਾਨਸਬੰਦੁ ਸੋਈ ਦਿਲਿ ਧੋਵੈ ॥ ਮੁਸਲਮਾਣੁ ਸੋਈ ਮਲੁ ਖੋਵੈ ॥ ਪੜਿਆ ਬੂਝੈ ਸੋ ਪਰਵਾਣੁ ॥ ਜਿਸੁ ਸਿਰਿ ਦਰਗਹ ਕਾ ਨੀਸਾਣੁ ॥੪॥੫॥੭॥


🙏🙏


ਪਦਅਰਥ: ਕਾਇਆ = ਸਰੀਰ। ਕਾਗਦੁ = ਕਾਗ਼ਜ਼। ਪਰਵਾਣਾ = ਪਰਵਾਨਾ, ਲਿਖਿਆ ਹੋਇਆ ਹੁਕਮ। ਇਆਣਾ = ਅੰਞਾਣਾ ਜੀਵ। ਦਰਗਹ = ਦਰਗਾਹੀ ਨਿਯਮ ਅਨੁਸਾਰ। ਘੜੀਅਹਿ = ਘੜੇ ਜਾਂਦੇ ਹਨ, ਉੱਕਰੇ ਜਾਂਦੇ ਹਨ। ਤੀਨੇ ਲੇਖ = (ਰਜੋ ਤਮੋ ਸਤੋ) ਤ੍ਰਿਗੁਣੀ ਕੀਤੇ ਕੰਮਾਂ ਦੇ ਸੰਸਕਾਰ = ਰੂਪ ਲੇਖ। ਕਾਮਿ = ਕੰਮ ਵਿਚ। ਖੋਟਾ = ਖੋਟਾ ਸੰਸਕਾਰ। ਕਾਮਿ ਨ ਆਵੈ = ਲਾਭਦਾਇਕ ਨਹੀਂ ਹੁੰਦਾ।੧। ਨਾਨਕ = ਹੇ ਨਾਨਕ! ਵਿਚਿ = ਆਤਮਕ ਜੀਵਨ ਵਿਚ। ਰੁਪਾ = ਚਾਂਦੀ, ਸੁੱਧ ਧਾਤ, ਪਵਿਤ੍ਰਤਾ। ਸਭੁ ਕੋਇ = ਹਰੇਕ ਜੀਵ।੧।ਰਹਾਉ। ਕਾਦੀ = ਕਾਜ਼ੀ {ਨੋਟ: ਅਰਬੀ ਲਫ਼ਜ਼ 'ਕਾਜ਼ੀ' ਦੇ ਦੋ ਉਚਾਰਨ ਹਨ– ਕਾਜ਼ੀ ਅਤੇ ਕਾਦੀ}। ਕੂੜੁ = ਝੂਠ। ਮਲੁ = ਮੈਲ, ਹਰਾਮ ਦਾ ਮਾਲ। ਨਾਵੈ = ਨ੍ਹਾਉਂਦਾ ਹੈ, ਤੀਰਥ = ਇਸ਼ਨਾਨ ਕਰਦਾ ਹੈ। ਜੀਆ ਘਾਇ = ਜੀਵਾਂ ਨੂੰ ਮਾਰ ਕੇ, ਅਨੇਕਾਂ ਬੰਦਿਆਂ ਨੂੰ ਸ਼ੂਦਰ = ਬਹਾਨੇ ਪੈਰਾਂ ਹੇਠ ਲਤਾੜ ਕੇ। ਜੁਗਤਿ = ਜੀਵਨ ਦੀ ਜਾਚ। ਅੰਧੁ = ਅੰਨ੍ਹਾ। ਬੰਧੁ = ਬੰਨਾ। ਓਜਾੜੇ ਕਾ ਬੰਧੁ = ਉਜਾੜੇ ਦਾ ਬੰਨਾ, ਆਤਮਕ ਜੀਵਨ ਵਲੋਂ ਉਜਾੜ ਹੀ ਉਜਾੜ।੨। ਗੁਰ ਪਰਸਾਦੀ = ਗੁਰੂ ਦੀ ਕਿਰਪਾ ਨਾਲ। ਉਲਟੀ ਕਰੈ = ਸੁਰਤਿ ਨੂੰ ਹਰਾਮ ਦੇ ਮਾਲ ਰਿਸ਼ਵਤ ਵਲੋਂ ਪਰਤਾਂਦਾ ਹੈ। ਜੀਵਤੁ ਮਰੈ = ਦੁਨੀਆ ਵਿਚ ਰਹਿੰਦਾ ਹੋਇਆ ਦੁਨਿਆਵੀ ਖ਼ਾਹਸ਼ਾਂ ਵਲੋਂ ਹਟਦਾ ਹੈ। ਬ੍ਰਹਮੁ = ਪਰਮਾਤਮਾ।੩। ਦਾਨਸ = ਅਕਲ, ਦਾਨਸ਼। ਦਾਨਸਬੰਦੁ = ਦਾਨਸ਼ਮੰਦ, ਅਕਲਮੰਦ। ਦਿਲਿ = ਦਿਲ ਵਿਚ (ਟਿਕੀ ਹੋਈ ਬੁਰਾਈ) । ਮਲੁ = ਵਿਕਾਰਾਂ ਦੀ ਮੈਲ। ਖੋਵੈ = ਨਾਸ ਕਰਦਾ ਹੈ। ਪੜਿਆ = ਵਿਦਵਾਨ। ਬੂਝੈ = ਸਮਝਦਾ ਹੈ। ਜਿਸੁ ਸਿਰਿ = ਜਿਸ ਦੇ ਸਿਰ ਉਤੇ, ਜਿਸ ਦੇ ਮੱਥੇ ਉਤੇ। ਨੀਸਾਣੁ = ਨਿਸ਼ਾਨ, ਟਿੱਕਾ।੪।


🙏🙏


ਅਰਥ: ਇਹ ਮਨੁੱਖਾ ਸਰੀਰ (ਮਾਨੋ) ਇਕ ਕਾਗ਼ਜ਼ ਹੈ, ਅਤੇ ਮਨੁੱਖ ਦਾ ਮਨ (ਸਰੀਰ-ਕਾਗ਼ਜ਼ ਉਤੇ ਲਿਖਿਆ ਹੋਇਆ) ਦਰਗਾਹੀ ਪਰਵਾਨਾ ਹੈ।

        

        ਪਰ ਮੂਰਖ ਮਨੁੱਖ ਆਪਣੇ ਮੱਥੇ ਦੇ ਇਹ ਲੇਖ ਨਹੀਂ ਪੜ੍ਹਦਾ (ਭਾਵ, ਇਹ ਸਮਝਣ ਦਾ ਜਤਨ ਨਹੀਂ ਕਰਦਾ ਕਿ ਉਸ ਦੇ ਪਿਛਲੇ ਕੀਤੇ ਕਰਮਾਂ ਅਨੁਸਾਰ ਕਿਹੋ ਜਿਹੇ ਸੰਸਕਾਰ-ਲੇਖ ਉਸ ਦੇ ਮਨ ਵਿਚ ਮੌਜੂਦ ਹਨ ਜੋ ਉਸ ਨੂੰ ਹੁਣ ਹੋਰ ਪ੍ਰੇਰਨਾ ਕਰ ਰਹੇ ਹਨ)। ਮਾਇਆ ਦੇ ਤਿੰਨ ਗੁਣਾਂ ਦੇ ਅਸਰ ਹੇਠ ਰਹਿ ਕੇ ਕੀਤੇ ਹੋਏ ਕੰਮਾਂ ਦੇ ਸੰਸਕਾਰ ਰੱਬੀ ਨਿਯਮ ਅਨੁਸਾਰ ਹਰੇਕ ਮਨੁੱਖ ਦੇ ਮਨ ਵਿਚ ਉੱਕਰੇ ਜਾਂਦੇ ਹਨ।

       

    ਪਰ ਹੇ ਭਾਈ! ਵੇਖ (ਜਿਵੇਂ ਕੋਈ ਖੋਟਾ ਸਿੱਕਾ ਕੰਮ ਨਹੀਂ ਆਉਂਦਾ, ਤਿਵੇਂ ਖੋਟੇ ਕੀਤੇ ਕੰਮਾਂ ਦਾ) ਖੋਟਾ ਸੰਸਕਾਰ-ਲੇਖ ਭੀ ਕੰਮ ਨਹੀਂ ਆਉਂਦਾ ॥੧॥ 

         ਹੇ ਨਾਨਕ ਜੀ! ਜੇ ਰੁਪਏ ਆਦਿਕ ਸਿੱਕੇ ਵਿਚ ਚਾਂਦੀ ਹੋਵੇ, ਤਾਂ ਹਰ ਕੋਈ ਉਸ ਨੂੰ ਖਰਾ ਸਿੱਕਾ ਆਖਦਾ ਹੈ (ਇਸੇ ਤਰ੍ਹਾਂ ਜਿਸ ਮਨ ਵਿਚ ਪਵਿਤ੍ਰਤਾ ਹੋਵੇ, ਉਸ ਨੂੰ ਖਰਾ ਆਖਿਆ ਜਾਂਦਾ ਹੈ) ॥੧॥ ਰਹਾਉ ॥


         ਕਾਜ਼ੀ (ਜੇ ਇਕ ਪਾਸੇ ਤਾਂ ਇਸਲਾਮੀ ਧਰਮ ਦਾ ਨੇਤਾ ਹੈ ਤੇ ਦੂਜੇ ਪਾਸੇ ਹਾਕਮ ਭੀ ਹੈ, ਰਿਸ਼ਵਤ ਦੀ ਖ਼ਾਤਰ ਸ਼ਰਈ ਕਾਨੂੰਨ ਬਾਰੇ) ਝੂਠ ਬੋਲ ਕੇ ਹਰਾਮ ਦਾ ਮਾਲ (ਰਿਸ਼ਵਤ) ਖਾਂਦਾ ਹੈ। 

        

      ਬ੍ਰਾਹਮਣਾਂ (ਕ੍ਰੋੜਾਂ ਸ਼ੂਦਰ-ਅਖਵਾਂਦੇ) ਬੰਦਿਆਂ ਨੂੰ ਦੁਖੀ ਕਰ ਕਰ ਕੇ ਤੀਰਥ-ਇਸ਼ਨਾਨ (ਭੀ) ਕਰਦਾ ਹੈ। 

       

      ਜੋਗੀ ਭੀ ਅੰਨ੍ਹਾ ਹੈ ਤੇ ਜੀਵਨ ਦੀ ਜਾਚ ਨਹੀਂ ਜਾਣਦਾ। (ਇਹ ਤਿੰਨੇ ਆਪਣੇ ਵਲੋਂ ਧਰਮ-ਨੇਤਾ ਹਨ, ਪਰ) ਇਹਨਾਂ ਤਿੰਨਾਂ ਦੇ ਹੀ ਅੰਦਰ ਆਤਮਕ ਜੀਵਨ ਵਲੋਂ ਸੁੰਞ ਹੀ ਸੁੰਞ ਹੈ ॥੨॥ 


       ਅਸਲ ਜੋਗੀ ਉਹ ਹੈ ਜੋ ਜੀਵਨ ਦੀ ਸਹੀ ਜਾਚ ਸਮਝਦਾ ਹੈ, ਤੇ ਗੁਰੂ ਦੀ ਕਿਰਪਾ ਨਾਲ ਇਕ ਪਰਮਾਤਮਾ ਨਾਲ ਡੂੰਘੀ ਸਾਂਝ ਪਾਂਦਾ ਹੈ।

      

       ਕਾਜ਼ੀ ਉਹ ਹੈ ਜੋ ਸੁਰਤਿ ਨੂੰ ਹਰਾਮ ਦੇ ਮਾਲ ਵਲੋਂ ਮੋੜਦਾ ਹੈ, ਜੋ ਗੁਰੂ ਦੀ ਕਿਰਪਾ ਨਾਲ ਦੁਨੀਆ ਵਿਚ ਰਹਿੰਦਾ ਹੋਇਆ ਦੁਨਿਆਵੀ ਖ਼ਾਹਸ਼ਾਂ ਵਲੋਂ ਪਰਤਦਾ ਹੈ।

      


 ਬ੍ਰਾਹਮਣ ਉਹ ਹੈ ਜੋ ਸਰਬ-ਵਿਆਪਕ ਪ੍ਰਭੂ ਵਿਚ ਸੁਰਤਿ ਜੋੜਦਾ ਹੈ, ਇਸ ਤਰ੍ਹਾਂ ਆਪ ਭੀ ਸੰਸਾਰ-ਸਮੁੰਦਰ ਵਿਚੋਂ ਪਾਰ ਲੰਘਦਾ ਹੈ ਤੇ ਆਪਣੀਆਂ ਸਾਰੀਆਂ ਕੁਲਾਂ ਨੂੰ ਭੀ ਲੰਘਾ ਲੈਂਦਾ ਹੈ ॥੩॥

      

       ਉਹੀ ਮਨੁੱਖ ਅਕਲਮੰਦ ਹੈ ਜੋ ਆਪਣੇ ਦਿਲ ਵਿਚ ਟਿਕੀ ਹੋਈ ਬੁਰਾਈ ਨੂੰ ਦੂਰ ਕਰਦਾ ਹੈ। ਉਹੀ ਮੁਸਲਮਾਨ ਹੈ ਜੋ ਮਨ ਵਿਚੋਂ ਵਿਕਾਰਾਂ ਦੀ ਮੈਲ ਦੀ ਨਾਸ ਕਰਦਾ ਹੈ।

      

 ਉਹੀ ਵਿਦਵਾਨ ਹੈ ਜੋ ਜੀਵਨ ਦਾ ਸਹੀ ਰਸਤਾ ਸਮਝਦਾ ਹੈ, ਉਹੀ ਪ੍ਰਭੂ ਦੀ ਹਜ਼ੂਰੀ ਵਿਚ ਕਬੂਲ ਹੁੰਦਾ ਹੈ, ਜਿਸ ਦੇ ਮੱਥੇ ਉਤੇ ਦਰਗਾਹ ਦਾ ਟਿੱਕਾ ਲੱਗਦਾ ਹੈ ॥੪॥੫॥੭॥


🙏🙏


धनासरी महला १ ॥ काइआ कागदु मनु परवाणा ॥ सिर के लेख न पड़ै इआणा ॥ दरगह घड़ीअहि तीने लेख ॥ खोटा कामि न आवै वेखु ॥१॥ नानक जे विचि रुपा होइ ॥ खरा खरा आखै सभु कोइ ॥१॥ रहाउ ॥ कादी कूड़ु बोलि मलु खाइ ॥ ब्राहमणु नावै जीआ घाइ ॥ जोगी जुगति न जाणै अंधु ॥ तीने ओजाड़े का बंधु ॥२॥ सो जोगी जो जुगति पछाणै ॥ गुर परसादी एको जाणै ॥ काजी सो जो उलटी करै ॥ गुर परसादी जीवतु मरै ॥ सो ब्राहमणु जो ब्रहमु बीचारै ॥ आपि तरै सगले कुल तारै ॥३॥ दानसबंदु सोई दिलि धोवै ॥ मुसलमाणु सोई मलु खोवै ॥ पड़िआ बूझै सो परवाणु ॥ जिसु सिरि दरगह का नीसाणु ॥४॥५॥७॥


🙏🙏


अर्थ :- यह मनुष्या शरीर (मानों) एक कागज़ है, और मनुष्य का मन (शरीर-कागज़ ऊपर लिखा हुआ) दरगाही परवाना है। 

      

     परन्तु मूर्ख मनुष्य​ अपने माथे के यह लेख नहीं पढ़ता (भाव, यह समझने का यत्न नहीं करता कि उस के पिछले किए कर्मो अनुसार किस तरह के संस्कार-लेख उसके मन में मौजूद हैं जो उस को अब ओर प्रेरणा कर रहे हैं)। 


       माया के तीन गुणों के असर मे रह कर किए हुए कर्मो के संस्कार रब के नियम अनुसार प्रत्येक मनुष्य​ के मन में लिखे जाते हैं। 


       परन्तु हे भाई! देख (जैसे कोई खोटा सिक्का काम नहीं आता, उसी प्रकार खोटे किए कामों का) खोटा संस्कार-लेख भी काम नहीं आता ॥१॥ 

      हे नानक जी! अगर रुपए आदि सिक्के में चांदी हो, तो हर कोई उस को खरा सिक्का कहता है, (इसी तरह जिस मन में पवित्रता हो, उस को खरा कहा जाता है) ॥१॥ रहाउ ॥ 

      

काज़ी (अगर एक तरफ तो इसलाम धर्म का नेता है और दूसरी तरफ हाकम भी है, रिश्वत की खातिर सही कानून बारे) झूठ बोल कर हराम का माल (रिश्वत) खाता है। ब्राह्मण (शूद्र कहलाते) मनुष्यों को दुखी कर कर के तीर्थ स्नान (भी) करता है।


       योगी​ भी अन्धा है और जीवन की जांच नहीं जानता। (यह तीनों अपनी तरफों धर्म-नेता हैं, परन्तु) इन तीनों के ही अंदर आतमिक जीवन शून्य ही शून्य है ॥२॥ 

        असल योगी वह है जो जीवन की सही जांच समझता है, और गुरू की कृपा द्वारा एक परमात्मा के साथ गहरी सांझ पाता है। 

    

     काज़ी वह है जो सुरत को हराम के माल (रिश्वत) से मोड़ता है, जो गुरू की कृपा द्वारा दुनिया में रहता हुआ दुनियावी इच्छाओं से निरलेप रहता है। 

     ब्राह्मण वह है जो सर्व-व्यापक प्रभू में सुरत जोड़ता है, इसी तरह आप भी संसार-समुँद्र से​ पार निकल जाता है और अपनी सारी कुलों को भी पार निकाल लेता है ॥३॥ 


      वही मनुष्य अक्लमंद है जो अपने दिल में टिकी हुई बुराई को दूर करता​ है। वही मुसलमान है जो मन में से विकारों की मैल को नाश करता है। वही विद्वान है जो जीवन का सही रास्ता समझता है, वही प्रभू की हज़ूरी में कबूल होता है, जिस के माथे पर दरगाह का टिक्का लगता है ॥४॥५॥७॥


🙏🙏


Dhhanaasaree Mahalaa 1 || Kaaeaa Kaagad Man Parvaanaa || Sir Ke Lekh N Parrai Eaanaa || Dargeh Gharreeah Teene Lekh || Khottaa Kaam N Aavai Vekh ||1|| Naanak Je Vich Rupaa Hoe || Kharaa Kharaa Aakhai Sabh Koe ||1|| Rahaau || Kaadee Koorr Bol Mal Khaae || Braahman Naavai Jeeaa Ghaae || Jogee Jugat N Jaanai Andh || Teene Ojaarre Kaa Bandh ||2|| So Jogee Jo Jugat Pashhaanai || Gur Parsaadee Eko Jaanai || Kaajee So Jo Ulattee Karai || Gur Parsaadee Jeevat Marai || So Braahman Jo Breham Beechaarai || Aap Tarai Sagle Kul Taarai ||3|| Daanasband Soee Dil Dhovai || Musalmaan Soee Mal Khovai || Parreaa Boojhai So Parvaan || Jis Sir Dargeh Kaa Neesaan ||4||5||7||


🙏🙏


Meaning: The body is the paper, and the mind is the inscription written upon it. The ignorant fool does not read what is written on his forehead. In the Court of the Lord, three inscriptions are recorded. Behold, the counterfeit coin is worthless there. ||1||

       

 O Nanak Ji, if there is silver in it, Then everyone proclaims, ""It is genuine, it is genuine.""||1|| Pause || 

       

   The Qazi tells lies and eats filth; The Brahmin kills and then takes cleansing baths. The Yogi is blind, and does not know the Way. The three of them devise their own destruction. ||2|| 

      

He alone is a Yogi, who understands the Way. By Guru's Grace, he knows the One Lord. He alone is a Qazi, who turns away from the world, And who, by Guru's Grace, remains dead while yet alive. He alone is a Brahmin, who contemplates God. He saves himself, and saves all his generations as well. ||3|| 


     One who cleanses his own mind is wise. One who cleanses himself of impurity is a Muslim. One who reads and understands is acceptable. Upon his forehead is the Insignia of the Court of the Lord. ||4||5||7|| 


⚘🙏🙏🙏🙏 


आज पोह का महीना है. आदि गुरु जुगो-जुग अटल सतगुरु धन धन साहिब श्री गुरु ग्रंथ साहिब जी श्री हरमंदिर साहिब श्री अमृतसर साहिब जी के सचखंड आज पोह संग्रांद के पवित्र महीने में हुए थे स्पष्टीकरण के साथ: 01 पोह (सम्मत 555 नानकशाही) भाग 135


🙏🙏

Aad Guru Jugo-Jog Atal Satguru Dhan Dhan Sahib Sri Guru Granth Sahib Ji da Sachkhand Sri Harmandir Sahib Sri Amritsar Sahib Ji Vekha Hoea Ajh Poh 01st Sangrand Mahine Da Pawan Mukhwak: 01st Poh (Samvat 555 Nanakshahi) 16 December 2023 Ang 135

🙏


ਪੋਖਿ ਤੁਖਾਰੁ ਨ ਵਿਆਪਈ ਕੰਠਿ ਮਿਲਿਆ ਹਰਿ ਨਾਹੁ ॥ ਮਨੁ ਬੇਧਿਆ ਚਰਨਾਰਬਿੰਦ ਦਰਸਨਿ ਲਗੜਾ ਸਾਹੁ ॥ ਓਟ ਗੋਵਿੰਦ ਗੋਪਾਲ ਰਾਇ ਸੇਵਾ ਸੁਆਮੀ ਲਾਹੁ ॥ ਬਿਖਿਆ ਪੋਹਿ ਨ ਸਕਈ ਮਿਲਿ ਸਾਧੂ ਗੁਣ ਗਾਹੁ ॥ ਜਹ ਤੇ ਉਪਜੀ ਤਹ ਮਿਲੀ ਸਚੀ ਪ੍ਰੀਤਿ ਸਮਾਹੁ ॥ ਕਰੁ ਗਹਿ ਲੀਨੀ ਪਾਰਬ੍ਰਹਮਿ ਬਹੁੜਿ ਨ ਵਿਛੁੜੀਆਹੁ ॥ ਬਾਰਿ ਜਾਉ ਲਖ ਬੇਰੀਆ ਹਰਿ ਸਜਣੁ ਅਗਮ ਅਗਾਹੁ ॥ ਸਰਮ ਪਈ ਨਾਰਾਇਣੈ ਨਾਨਕ ਦਰਿ ਪਈਆਹੁ ॥ ਪੋਖੁ ਸੋੁਹੰਦਾ ਸਰਬ ਸੁਖ ਜਿਸੁ ਬਖਸੇ ਵੇਪਰਵਾਹੁ ॥੧੧॥


🙏🙏


ਪੋਖਿ = ਪੋਹ ਮਹੀਨੇ ਵਿਚ। ਤੁਖਾਰੁ = ਕੱਕਰ, ਕੋਰਾ। ਨ ਵਿਆਪਈ = ਜ਼ੋਰ ਨਹੀਂ ਪਾਂਦਾ। ਕੰਠਿ = ਗਲ ਵਿਚ, ਗਲ ਨਾਲ (ਹਿਰਦੇ ਵਿਚ) । ਨਾਹੁ = ਨਾਥ, ਖਸਮ, ਪਤੀ। ਬੇਧਿਆ = ਵਿੰਨ੍ਹਿਆ ਜਾਂਦਾ ਹੈ। ਚਰਨਾਰਬਿੰਦ = ਚਰਨ-ਅਰਬਿੰਦ, ਚਰਨ ਕਮਲ। ਦਰਸਨਿ = ਦੀਦਾਰ ਵਿਚ। ਸਾਹੁ = ਇਕ ਇਕ ਸਾਹ, ਬ੍ਰਿਤੀ। ਲਾਹੁ = ਲਾਭ। ਬਿਖਿਆ = ਮਾਇਆ। ਸਾਧੂ = ਗੁਰੂ। ਗੁਣ ਗਾਹੁ = ਗੁਣਾਂ ਦੀ ਵਿਚਾਰ, ਗੁਣਾਂ ਵਿਚ ਚੁੱਭੀ। ਜਹ ਤੇ = ਜਿਸ ਪ੍ਰਭੂ ਤੋਂ। ਸਮਾਹੁ = ਲਿਵ। ਕਰੁ = ਹੱਥ। ਗਹਿ = ਫੜ ਕੇ। ਪਾਰਬ੍ਰਹਮਿ = ਪਾਰਬ੍ਰਹਮ ਨੇ। ਬਾਰਿ ਜਾਉ = ਮੈਂ ਵਾਰਨੇ ਜਾਂਦੀ ਹਾਂ। ਬੇਰੀਆ = ਵਾਰੀ। ਅਗਮ = ਅਪਹੁੰਚ। ਅਗਾਹੁ = ਅਗਾਧ, ਡੂੰਘੇ ਜਿਗਰੇ ਵਾਲਾ। ਸਰਮ = ਲਾਜ। ਸਰਮ ਪਈ = ਇੱਜ਼ਤ ਰੱਖਣੀ ਪਈ। ਦਰਿ = ਦਰ ਉਤੇ। ਸੋੁਹੰਦਾ = {ਅਸਲ ਲਫ਼ਜ਼ 'ਸੋਹੰਦਾ' ਹੈ, ਪਾਠ 'ਸੁਹੰਦਾ' ਕਰਨਾ ਹੈ। ਅੱਖਰ 'ਸ' ਦੇ ਨਾਲ  ਅਤੇ  ਦੋਵੇ ਲਗਾਂ ਵਰਤੀਆਂ ਹਨ} ਸੋਹਣਾ ਲੱਗਦਾ ਹੈ।


🙏🙏


ਅਰਥ: ਰਾਗ ਮਾਝ, ਘਰ ੪ ਵਿੱਚ ਗੁਰੂ ਅਰਜਨਦੇਵ ਜੀ ਦੀ 'ਬਾਰਹ ਮਾਹਾ' ਬਾਣੀ। 


      ਪੋਹ ਦੇ ਮਹੀਨੇ ਜਿਸ ਜੀਵ-ਇਸਤ੍ਰੀ ਦੇ ਗਲ ਨਾਲ (ਹਿਰਦੇ ਵਿਚ) ਪ੍ਰਭੂ-ਪਤੀ ਲੱਗਾ ਹੋਇਆ ਹੋਵੇ ਉਸ ਨੂੰ ਕੱਕਰ (ਮਨ ਦੀ ਕਠੋਰਤਾ, ਕੋਰਾਪਨ) ਜ਼ੋਰ ਨਹੀਂ ਪਾ ਸਕਦਾ, (ਕਿਉਂਕਿ) ਉਸਦੀ ਬ੍ਰਿਤੀ ਪ੍ਰਭੂ ਦੇ ਦੀਦਾਰ ਦੀ ਤਾਂਘ ਵਿਚ ਜੁੜੀ ਰਹਿੰਦੀ ਹੈ, ਉਸ ਦਾ ਮਨ ਪ੍ਰਭੂ ਦੇ ਸੋਹਣੇ ਚਰਨਾਂ ਵਿਚ ਵਿੱਝਾ ਰਹਿੰਦਾ ਹੈ। 


       ਜਿਸ ਜੀਵ-ਇਸਤ੍ਰੀ ਨੇ ਗੋਬਿੰਦ ਗੋਪਾਲ ਦਾ ਆਸਰਾ ਲਿਆ ਹੈ, ਉਸ ਨੇ ਪ੍ਰਭੂ-ਪਤੀ ਦੀ ਸੇਵਾ ਦਾ ਲਾਭ ਖੱਟਿਆ ਹੈ, ਮਾਇਆ ਉਸ ਨੂੰ ਪੋਹ ਨਹੀਂ ਸਕਦੀ, ਗੁਰੂ ਨੂੰ ਮਿਲ ਕੇ ਉਸ ਨੇ ਪ੍ਰਭੂ ਦੀ ਸਿਫ਼ਤਿ-ਸਾਲਾਹ ਵਿਚ ਚੁੱਭੀ ਲਾਈ ਹੈ। ਜਿਸ ਪਰਮਾਤਮਾ ਤੋਂ ਉਸ ਨੇ ਜਨਮ ਲਿਆ ਹੈ, ਉਸੇ ਵਿਚ ਉਹ ਜੁੜੀ ਰਹਿੰਦੀ ਹੈ, ਉਸ ਦੀ ਲਿਵ ਪ੍ਰਭੂ ਦੀ ਪ੍ਰੀਤ ਵਿਚ ਲੱਗੀ ਰਹਿੰਦੀ ਹੈ। ਪਾਰਬ੍ਰਹਮ ਨੇ (ਉਸ ਦਾ) ਹੱਥ ਫੜ ਕੇ (ਉਸ ਨੂੰ ਆਪਣੇ ਚਰਨਾਂ ਵਿਚ) ਜੋੜਿਆ ਹੁੰਦਾ ਹੈ, ਉਹ ਮੁੜ (ਉਸ ਦੇ ਚਰਨਾਂ ਤੋਂ) ਵਿੱਛੁੜਦੀ ਨਹੀਂ। 


        (ਪਰ) ਉਹ ਸੱਜਣ ਪ੍ਰਭੂ ਬੜਾ ਅਪਹੁੰਚ ਹੈ, ਬੜਾ ਡੂੰਘਾ ਹੈ, ਮੈਂ ਉਸ ਤੋਂ ਲਖ ਵਾਰੀ ਕੁਰਬਾਨ ਹਾਂ। ਹੇ ਨਾਨਕ! (ਉਹ ਬੜਾ ਦਿਆਲ ਹੈ) ਦਰ ਉੱਤੇ ਡਿੱਗਿਆਂ ਦੀ ਉਸ ਪ੍ਰਭੂ ਨੂੰ ਇੱਜ਼ਤ ਰੱਖਣੀ ਹੀ ਪੈਂਦੀ ਹੈ।


     ਜਿਸ ਉੱਤੇ ਉਹ ਬੇ-ਪਰਵਾਹ ਪ੍ਰਭੂ ਮਿਹਰ ਕਰਦਾ ਹੈ, ਉਸ ਨੂੰ ਪੋਹ ਦਾ ਮਹੀਨਾ ਸੁਹਾਵਣਾ ਲੱਗਦਾ ਹੈ ਉਸ ਨੂੰ ਸਾਰੇ ਹੀ ਸੁਖ ਮਿਲ ਜਾਂਦੇ ਹਨ ॥੧੧॥


🙏🙏


पोखि तुखारु न विआपई कंठि मिलिआ हरि नाहु ॥ मनु बेधिआ चरनारबिंद दरसनि लगड़ा साहु ॥ ओट गोविंद गोपाल राइ सेवा सुआमी लाहु ॥ बिखिआ पोहि न सकई मिलि साधू गुण गाहु ॥ जह ते उपजी तह मिली सची प्रीति समाहु ॥ करु गहि लीनी पारब्रहमि बहुड़ि न विछुड़ीआहु ॥ बारि जाउ लख बेरीआ हरि सजणु अगम अगाहु ॥ सरम पई नाराइणै नानक दरि पईआहु ॥ पोखु सुोहंदा सरब सुख जिसु बखसे वेपरवाहु ॥११॥


🙏🙏


अर्थ: पोह के महीने जिस जीव स्त्री के गले से (हृदय में) प्रभू पति लगा हुआ हो उसे कक्कर (मन की कठोरता, कोरापन) जोर नहीं डाल सकते। 


      (क्योंकि) उसकी बिरती प्रभू के दीदार की तांघ में जुड़ी रहती है। उसका मन प्रभू के सोहने चरणों में बेधा रहता है। जिस जीव स्त्री ने गोबिंद गोपाल का आसरा लिया है, उसने प्रभू पति की सेवा का लाभ कमाया है। 


      माया उसको छू नहीं सकती। गुरू को मिल के उसने प्रभू की सिफत सालाह में डुबकी लगाई है। जिस परमात्मा से उसने जन्म लिया है, उसी में वह जुड़ी रहती है। उसकी लिव प्रभू की प्रीति में लगी रहती है। 


पारब्रह्म ने (उसका) हाथ पकड़ कर (उसे अपने चरणों में) जोड़ा हुआ है, वह मुड़ (उसके चरणों से) बिछुड़ती नहीं। (पर) वह सज्जन प्रभू बड़ा अपहुँच है, बड़ा गहरा है, मैं उससे लाखो बार कुर्बान हूँ। 


हे नानक! (वह बड़ा दयालु है) दर पर गिरने से उस प्रभू को इज्जत रखनी ही पड़ती है। जिस प रवह बेपरवाह प्रभू मेहर करता है, उसे पोह का महीना सुहावना लगता है उसे सारे ही सुख मिल जाते हैं ॥११॥


🙏🙏


Pokh Thukhaar N Viaapee Kanth Miliaa Har Naahu || Man Baedhhiaa Charanaarabindh Dharasan Lagarraa Saahu || Outt Govindh Gopaal Raae Saevaa Suaamee Laahu || Bikhiaa Pohi N Sakee Mil Saadhhoo Gun Gaahu || Jeh Thae Oupajee Theh Milee Sachee Preeth Samaahu || Kar Gehi Leenee Paarabreham Bahurr N Vishhurreeaahu || Baar Jaao Lakh Baereeaa Har Sajan Agam Agaahu || Saram Pee Naaraaeinai Naanak Dhar Peeaahu || Pokh Suohandhaa Sarab Sukh Jis Bakhasae Vaeparavaahu ||11||


🙏🙏


Meaning: Baarah Maahaa ~ The Twelve Months: Maajh, Fifth Mehl, Fourth House: In the month of Poh, the cold does not touch those, whom the Husband Lord hugs close in His Embrace. Their minds are transfixed by His Lotus Feet. They are attached to the Blessed Vision of the Lord's Darshan. Seek the Protection of the Lord of the Universe; His service is truly profitable. Corruption shall not touch you, when you join the Holy Saints and sing the Lord's Praises. From where it originated, there the soul is blended again. It is absorbed in the Love of the True Lord. 


        When the Supreme Lord God grasps someone's hand, he shall never again suffer separation from Him. I am a sacrifice, 100,000 times, to the Lord, my Friend, the Unapproachable and Unfathomable. 

      Please preserve my honor, Lord; Nanak begs at Your Door. Poh is beautiful, and all comforts come to that one, whom the Carefree Lord has forgiven. ||11||


🙏🙏🙏🙏

वाहेगुरु जी का खालसा वाहेगुरु जी की फतह

गोपाल सिंह लबाना 

सम्पादक 

लबाना जागृति सन्देश, 

प्लाट नम्बर 2, पत्रकार कालोनी कोटडा, 

अजमेर (राजस्था) सम्पर्क : 

मो./वाट्सअप/फोन-पे:  9414007822

अर्जेन्ट : मो. - 9587670300 🙏

अधिक समाचार पढ़ने के लिए 👇 किल्क करें 👇 

https://www.dailymaruprahar.page/?m=1

👇 अपने विचार नीचे कमेंट्स बाक्स में दें 👇 


टिप्पणियाँ

इस ब्लॉग से लोकप्रिय पोस्ट

रिश्तेनाते : रिश्ते- नाते : relationships वर- वधु चाहिए LABANA JAGRATI SANDESH लबाना जागृति सन्देश : रिश्ते - नाते

बद्रीनाथ, द्वारका, जगन्नाथ पुरी और रामेश्वरम भारत के चारों पवित्र धामों की जानकारी! 

लबाना सिख समाज को गोर्वानित करने वाली खुश खबर हरमीत कौर "खुशी" बनी गवर्नमेंट स्टाफ नर्स