Amrit vele da Hukamnama Sri Darbar Sahib, Sri Amritsar, Ang 927, Date 10-10-2024
Sri Darbar Sahib, Sri Amritsar,
ਰਾਮਕਲੀ ਮਹਲਾ ੫ ਰੁਤੀ ਸਲੋਕੁ
ੴ ਸਤਿਗੁਰ ਪ੍ਰਸਾਦਿ ॥
ਕਰਿ ਬੰਦਨ ਪ੍ਰਭ ਪਾਰਬ੍ਰਹਮ ਬਾਛਉ ਸਾਧਹ ਧੂਰਿ ॥ ਆਪੁ ਨਿਵਾਰਿ ਹਰਿ ਹਰਿ ਭਜਉ ਨਾਨਕ ਪ੍ਰਭ ਭਰਪੂਰਿ ॥੧॥
ਕਿਲਵਿਖ ਕਾਟਣ ਭੈ ਹਰਣ ਸੁਖ ਸਾਗਰ ਹਰਿ ਰਾਇ ॥ ਦੀਨ ਦਇਆਲ ਦੁਖ ਭੰਜਨੋ ਨਾਨਕ ਨੀਤ ਧਿਆਇ ॥੨॥
ਛੰਤੁ ॥
ਜਸੁ ਗਾਵਹੁ ਵਡਭਾਗੀਹੋ ਕਰਿ ਕਿਰਪਾ ਭਗਵੰਤ ਜੀਉ ॥ ਰੁਤੀ ਮਾਹ ਮੂਰਤ ਘੜੀ ਗੁਣ ਉਚਰਤ ਸੋਭਾਵੰਤ ਜੀਉ ॥ ਗੁਣ ਰੰਗਿ ਰਾਤੇ ਧੰਨਿ ਤੇ ਜਨ ਜਿਨੀ ਇਕ ਮਨਿ ਧਿਆਇਆ ॥ ਸਫਲ ਜਨਮੁ ਭਇਆ ਤਿਨ ਕਾ ਜਿਨੀ ਸੋ ਪ੍ਰਭੁ ਪਾਇਆ ॥ ਪੁੰਨ ਦਾਨ ਨ ਤੁਲਿ ਕਿਰਿਆ ਹਰਿ ਸਰਬ ਪਾਪਾ ਹੰਤ ਜੀਉ ॥ ਬਿਨਵੰਤਿ ਨਾਨਕ ਸਿਮਰਿ ਜੀਵਾ ਜਨਮ ਮਰਣ ਰਹੰਤ ਜੀਉ ॥੧॥
ਸਲੋਕ ॥
ਉਦਮੁ ਅਗਮੁ ਅਗੋਚਰੋ ਚਰਨ ਕਮਲ ਨਮਸਕਾਰ ॥ ਕਥਨੀ ਸਾ ਤੁਧੁ ਭਾਵਸੀ ਨਾਨਕ ਨਾਮ ਅਧਾਰ ॥੧॥
ਸੰਤ ਸਰਣਿ ਸਾਜਨ ਪਰਹੁ ਸੁਆਮੀ ਸਿਮਰਿ ਅਨੰਤ ॥ ਸੂਕੇ ਤੇ ਹਰਿਆ ਥੀਆ ਨਾਨਕ ਜਪਿ ਭਗਵੰਤ ॥੨॥
ਛੰਤੁ ॥
ਰੁਤਿ ਸਰਸ ਬਸੰਤ ਮਾਹ ਚੇਤੁ ਵੈਸਾਖ ਸੁਖ ਮਾਸੁ ਜੀਉ ॥ ਹਰਿ ਜੀਉ ਨਾਹੁ ਮਿਲਿਆ ਮਉਲਿਆ ਮਨੁ ਤਨੁ ਸਾਸੁ ਜੀਉ ॥ ਘਰਿ ਨਾਹੁ ਨਿਹਚਲੁ ਅਨਦੁ ਸਖੀਏ ਚਰਨ ਕਮਲ ਪ੍ਰਫੁਲਿਆ ॥ ਸੁੰਦਰੁ ਸੁਘੜੁ ਸੁਜਾਣੁ ਬੇਤਾ ਗੁਣ ਗੋਵਿੰਦ ਅਮੁਲਿਆ ॥ ਵਡਭਾਗਿ ਪਾਇਆ ਦੁਖੁ ਗਵਾਇਆ ਭਈ ਪੂਰਨ ਆਸ ਜੀਉ ॥ ਬਿਨਵੰਤਿ ਨਾਨਕ ਸਰਣਿ ਤੇਰੀ ਮਿਟੀ ਜਮ ਕੀ ਤ੍ਰਾਸ ਜੀਉ ॥੨॥
ਸਲੋਕ ॥
ਸਾਧਸੰਗਤਿ ਬਿਨੁ ਭ੍ਰਮਿ ਮੁਈ ਕਰਤੀ ਕਰਮ ਅਨੇਕ ॥ ਕੋਮਲ ਬੰਧਨ ਬਾਧੀਆ ਨਾਨਕ ਕਰਮਹਿ ਲੇਖ ॥੧॥
ਜੋ ਭਾਣੇ ਸੇ ਮੇਲਿਆ ਵਿਛੋੜੇ ਭੀ ਆਪਿ ॥ ਨਾਨਕ ਪ੍ਰਭ ਸਰਣਾਗਤੀ ਜਾ ਕਾ ਵਡ ਪਰਤਾਪੁ ॥੨॥
ਛੰਤੁ ॥
ਗ੍ਰੀਖਮ ਰੁਤਿ ਅਤਿ ਗਾਖੜੀ ਜੇਠ ਅਖਾੜੈ ਘਾਮ ਜੀਉ ॥ ਪ੍ਰੇਮ ਬਿਛੋਹੁ ਦੁਹਾਗਣੀ ਦ੍ਰਿਸਟਿ ਨ ਕਰੀ ਰਾਮ ਜੀਉ ॥ ਨਹ ਦ੍ਰਿਸਟਿ ਆਵੈ ਮਰਤ ਹਾਵੈ ਮਹਾ ਗਾਰਬਿ ਮੁਠੀਆ ॥ ਜਲ ਬਾਝੁ ਮਛੁਲੀ ਤੜਫੜਾਵੈ ਸੰਗਿ ਮਾਇਆ ਰੁਠੀਆ ॥ ਕਰਿ ਪਾਪ ਜੋਨੀ ਭੈ ਭੀਤ ਹੋਈ ਦੇਇ ਸਾਸਨ ਜਾਮ ਜੀਉ ॥ ਬਿਨਵੰਤਿ ਨਾਨਕ ਓਟ ਤੇਰੀ ਰਾਖੁ ਪੂਰਨ ਕਾਮ ਜੀਉ ॥੩॥
ਸਲੋਕ ॥
ਸਰਧਾ ਲਾਗੀ ਸੰਗਿ ਪ੍ਰੀਤਮੈ ਇਕੁ ਤਿਲੁ ਰਹਣੁ ਨ ਜਾਇ ॥ ਮਨ ਤਨ ਅੰਤਰਿ ਰਵਿ ਰਹੇ ਨਾਨਕ ਸਹਜਿ ਸੁਭਾਇ ॥੧॥
ਕਰੁ ਗਹਿ ਲੀਨੀ ਸਾਜਨਹਿ ਜਨਮ ਜਨਮ ਕੇ ਮੀਤ ॥ ਚਰਨਹ ਦਾਸੀ ਕਰਿ ਲਈ ਨਾਨਕ ਪ੍ਰਭ ਹਿਤ ਚੀਤ ॥੨॥
ਛੰਤੁ ॥
ਰੁਤਿ ਬਰਸੁ ਸੁਹੇਲੀਆ ਸਾਵਣ ਭਾਦਵੇ ਆਨੰਦ ਜੀਉ ॥ ਘਣ ਉਨਵਿ ਵੁਠੇ ਜਲ ਥਲ ਪੂਰਿਆ ਮਕਰੰਦ ਜੀਉ ॥ ਪ੍ਰਭੁ ਪੂਰਿ ਰਹਿਆ ਸਰਬ ਠਾਈ ਹਰਿ ਨਾਮ ਨਵ ਨਿਧਿ ਗ੍ਰਿਹ ਭਰੇ ॥ ਸਿਮਰਿ ਸੁਆਮੀ ਅੰਤਰਜਾਮੀ ਕੁਲ ਸਮੂਹਾ ਸਭਿ ਤਰੇ ॥ ਪ੍ਰਿਅ ਰੰਗਿ ਜਾਗੇ ਨਹ ਛਿਦ੍ਰ ਲਾਗੇ ਕ੍ਰਿਪਾਲੁ ਸਦ ਬਖਸਿੰਦੁ ਜੀਉ ॥ ਬਿਨਵੰਤਿ ਨਾਨਕ ਹਰਿ ਕੰਤੁ ਪਾਇਆ ਸਦਾ ਮਨਿ ਭਾਵੰਦੁ ਜੀਉ ॥੪॥
ਸਲੋਕ ॥
ਆਸ ਪਿਆਸੀ ਮੈ ਫਿਰਉ ਕਬ ਪੇਖਉ ਗੋਪਾਲ ॥ ਹੈ ਕੋਈ ਸਾਜਨੁ ਸੰਤ ਜਨੁ ਨਾਨਕ ਪ੍ਰਭ ਮੇਲਣਹਾਰ ॥੧॥
ਬਿਨੁ ਮਿਲਬੇ ਸਾਂਤਿ ਨ ਊਪਜੈ ਤਿਲੁ ਪਲੁ ਰਹਣੁ ਨ ਜਾਇ ॥ ਹਰਿ ਸਾਧਹ ਸਰਣਾਗਤੀ ਨਾਨਕ ਆਸ ਪੁਜਾਇ ॥੨॥
ਛੰਤੁ ॥
ਰੁਤਿ ਸਰਦ ਅਡੰਬਰੋ ਅਸੂ ਕਤਕੇ ਹਰਿ ਪਿਆਸ ਜੀਉ ॥ ਖੋਜੰਤੀ ਦਰਸਨੁ ਫਿਰਤ ਕਬ ਮਿਲੀਐ ਗੁਣਤਾਸ ਜੀਉ ॥ ਬਿਨੁ ਕੰਤ ਪਿਆਰੇ ਨਹ ਸੂਖ ਸਾਰੇ ਹਾਰ ਕੰਙਣ ਧ੍ਰਿਗੁ ਬਨਾ ॥ ਸੁੰਦਰਿ ਸੁਜਾਣਿ ਚਤੁਰਿ ਬੇਤੀ ਸਾਸ ਬਿਨੁ ਜੈਸੇ ਤਨਾ ॥ ਈਤ ਉਤ ਦਹ ਦਿਸ ਅਲੋਕਨ ਮਨਿ ਮਿਲਨ ਕੀ ਪ੍ਰਭ ਪਿਆਸ ਜੀਉ ॥ ਬਿਨਵੰਤਿ ਨਾਨਕ ਧਾਰਿ ਕਿਰਪਾ ਮੇਲਹੁ ਪ੍ਰਭ ਗੁਣਤਾਸ ਜੀਉ ॥੫॥
ਸਲੋਕ ॥
ਜਲਣਿ ਬੁਝੀ ਸੀਤਲ ਭਏ ਮਨਿ ਤਨਿ ਉਪਜੀ ਸਾਂਤਿ ॥ ਨਾਨਕ ਪ੍ਰਭ ਪੂਰਨ ਮਿਲੇ ਦੁਤੀਆ ਬਿਨਸੀ ਭ੍ਰਾਂਤਿ ॥੧॥
ਸਾਧ ਪਠਾਏ ਆਪਿ ਹਰਿ ਹਮ ਤੁਮ ਤੇ ਨਾਹੀ ਦੂਰਿ ॥ ਨਾਨਕ ਭ੍ਰਮ ਭੈ ਮਿਟਿ ਗਏ ਰਮਣ ਰਾਮ ਭਰਪੂਰਿ ॥੨॥
ਛੰਤੁ ॥
ਰੁਤਿ ਸਿਸੀਅਰ ਸੀਤਲ ਹਰਿ ਪ੍ਰਗਟੇ ਮੰਘਰ ਪੋਹਿ ਜੀਉ ॥ ਜਲਨਿ ਬੁਝੀ ਦਰਸੁ ਪਾਇਆ ਬਿਨਸੇ ਮਾਇਆ ਧ੍ਰੋਹ ਜੀਉ ॥ ਸਭਿ ਕਾਮ ਪੂਰੇ ਮਿਲਿ ਹਜੂਰੇ ਹਰਿ ਚਰਣ ਸੇਵਕਿ ਸੇਵਿਆ ॥ ਹਾਰ ਡੋਰ ਸੀਗਾਰ ਸਭਿ ਰਸ ਗੁਣ ਗਾਉ ਅਲਖ ਅਭੇਵਿਆ ॥ ਭਾਉ ਭਗਤਿ ਗੋਵਿੰਦ ਬਾਂਛਤ ਜਮੁ ਨ ਸਾਕੈ ਜੋਹਿ ਜੀਉ ॥ ਬਿਨਵੰਤਿ ਨਾਨਕ ਪ੍ਰਭਿ ਆਪਿ ਮੇਲੀ ਤਹ ਨ ਪ੍ਰੇਮ ਬਿਛੋਹ ਜੀਉ ॥੬॥
ਸਲੋਕ ॥
ਹਰਿ ਧਨੁ ਪਾਇਆ ਸੋਹਾਗਣੀ ਡੋਲਤ ਨਾਹੀ ਚੀਤ ॥ ਸੰਤ ਸੰਜੋਗੀ ਨਾਨਕਾ ਗ੍ਰਿਹਿ ਪ੍ਰਗਟੇ ਪ੍ਰਭ ਮੀਤ ॥੧॥
ਨਾਦ ਬਿਨੋਦ ਅਨੰਦ ਕੋਡ ਪ੍ਰਿਅ ਪ੍ਰੀਤਮ ਸੰਗਿ ਬਨੇ ॥ ਮਨ ਬਾਂਛਤ ਫਲ ਪਾਇਆ ਹਰਿ ਨਾਨਕ ਨਾਮ ਭਨੇ ॥੨॥
ਛੰਤੁ ॥
ਹਿਮਕਰ ਰੁਤਿ ਮਨਿ ਭਾਵਤੀ ਮਾਘੁ ਫਗਣੁ ਗੁਣਵੰਤ ਜੀਉ ॥ ਸਖੀ ਸਹੇਲੀ ਗਾਉ ਮੰਗਲੋ ਗ੍ਰਿਹਿ ਆਏ ਹਰਿ ਕੰਤ ਜੀਉ ॥ ਗ੍ਰਿਹਿ ਲਾਲ ਆਏ ਮਨਿ ਧਿਆਏ ਸੇਜ ਸੁੰਦਰਿ ਸੋਹੀਆ ॥ ਵਣੁ ਤ੍ਰਿਣੁ ਤ੍ਰਿਭਵਣ ਭਏ ਹਰਿਆ ਦੇਖਿ ਦਰਸਨ ਮੋਹੀਆ ॥ ਮਿਲੇ ਸੁਆਮੀ ਇਛ ਪੁੰਨੀ ਮਨਿ ਜਪਿਆ ਨਿਰਮਲ ਮੰਤ ਜੀਉ ॥ ਬਿਨਵੰਤਿ ਨਾਨਕ ਨਿਤ ਕਰਹੁ ਰਲੀਆ ਹਰਿ ਮਿਲੇ ਸ੍ਰੀਧਰ ਕੰਤ ਜੀਉ ॥੭॥
ਸਲੋਕ ॥
ਸੰਤ ਸਹਾਈ ਜੀਅ ਕੇ ਭਵਜਲ ਤਾਰਣਹਾਰ ॥ ਸਭ ਤੇ ਊਚੇ ਜਾਣੀਅਹਿ ਨਾਨਕ ਨਾਮ ਪਿਆਰ ॥੧॥
ਜਿਨ ਜਾਨਿਆ ਸੇਈ ਤਰੇ ਸੇ ਸੂਰੇ ਸੇ ਬੀਰ ॥ ਨਾਨਕ ਤਿਨ ਬਲਿਹਾਰਣੈ ਹਰਿ ਜਪਿ ਉਤਰੇ ਤੀਰ ॥੨॥
ਛੰਤੁ ॥
ਚਰਣ ਬਿਰਾਜਿਤ ਸਭ ਊਪਰੇ ਮਿਟਿਆ ਸਗਲ ਕਲੇਸੁ ਜੀਉ ॥ ਆਵਣ ਜਾਵਣ ਦੁਖ ਹਰੇ ਹਰਿ ਭਗਤਿ ਕੀਆ ਪਰਵੇਸੁ ਜੀਉ ॥ ਹਰਿ ਰੰਗਿ ਰਾਤੇ ਸਹਜਿ ਮਾਤੇ ਤਿਲੁ ਨ ਮਨ ਤੇ ਬੀਸਰੈ ॥ ਤਜਿ ਆਪੁ ਸਰਣੀ ਪਰੇ ਚਰਨੀ ਸਰਬ ਗੁਣ ਜਗਦੀਸਰੈ ॥ ਗੋਵਿੰਦ ਗੁਣ ਨਿਧਿ ਸ੍ਰੀਰੰਗ ਸੁਆਮੀ ਆਦਿ ਕਉ ਆਦੇਸੁ ਜੀਉ ॥ ਬਿਨਵੰਤਿ ਨਾਨਕ ਮਇਆ ਧਾਰਹੁ ਜੁਗੁ ਜੁਗੋ ਇਕ ਵੇਸੁ ਜੀਉ ॥੮॥੧॥੬॥੮॥
🙏
ਅਰਥ:
ਰਾਗ ਰਾਮਕਲੀ ਵਿੱਚ ਗੁਰੂ ਅਰਜਨਦੇਵ ਜੀ ਦੀ ਬਾਣੀ 'ਰੁਤੀ ਸਲੋਕੁ' ।
ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ ।
ਪਾਰਬ੍ਰਹਮ ਪ੍ਰਭੂ ਨੂੰ ਨਮਸਕਾਰ ਕਰ ਕੇ ਮੈਂ (ਉਸ ਦੇ ਦਰ ਤੋਂ) ਸੰਤ ਜਨਾਂ ਦੇ ਚਰਨਾਂ ਦੀ ਧੂੜ ਮੰਗਦਾ ਹਾਂ,
ਅਤੇ ਹੇ ਨਾਨਕ! ਆਪਾ-ਭਾਵ ਦੂਰ ਕਰ ਕੇ ਮੈਂ ਉਸ ਸਰਬ-ਵਿਆਪਕ ਪ੍ਰਭੂ ਦਾ ਨਾਮ ਜਪਦਾ ਹਾਂ ॥੧॥
ਪ੍ਰਭੂ ਪਾਤਿਸ਼ਾਹ ਸਾਰੇ ਪਾਪ ਕੱਟਣ ਵਾਲਾ ਹੈ, ਸਾਰੇ ਡਰ ਦੂਰ ਕਰਨ ਵਾਲਾ ਹੈ, ਸੁਖਾਂ ਦਾ ਸਮੁੰਦਰ ਹੈ,
ਗਰੀਬਾਂ ਉਤੇ ਦਇਆ ਕਰਨ ਵਾਲਾ ਹੈ, (ਗਰੀਬਾਂ ਦੇ) ਦੁੱਖ ਨਾਸ ਕਰਨ ਵਾਲਾ ਹੈ । ਹੇ ਨਾਨਕ! ਉਸ ਨੂੰ ਸਦਾ ਸਿਮਰਦਾ ਰਹੁ ॥੨॥
ਛੰਤੁ ।
ਹੇ ਵੱਡੇ ਭਾਗਾਂ ਵਾਲਿਓ! ਪਰਮਾਤਮਾ ਦੀ ਸਿਫ਼ਤ-ਸਾਲਾਹ ਦਾ ਗੀਤ ਗਾਂਦੇ ਰਿਹਾ ਕਰੋ । ਹੇ ਭਗਵਾਨ! (ਮੇਰੇ ਉਤੇ) ਮਿਹਰ ਕਰ (ਮੈਂ ਭੀ ਤੇਰਾ ਜਸ ਗਾਂਦਾ ਰਹਾਂ ।
ਜਿਹੜੀਆਂ ਰੁੱਤਾਂ, ਜਿਹੜੇ ਮੁਹੂਰਤ, ਜਿਹੜੀਆਂ ਘੜੀਆਂ ਪਰਮਾਤਮਾ ਦੇ ਗੁਣ ਉਚਾਰਦਿਆਂ ਬੀਤਣ, ਉਹ ਸਮੇ ਸੋਭਾ ਵਾਲੇ ਹੁੰਦੇ ਹਨ ।
ਜਿਹੜੇ ਬੰਦੇ ਪਰਮਾਤਮਾ ਦੇ ਗੁਣਾਂ ਦੇ ਪਿਆਰ-ਰੰਗ ਵਿਚ ਰੰਗੇ ਰਹਿੰਦੇ ਹਨ, ਜਿਨ੍ਹਾਂ ਬੰਦਿਆਂ ਨੇ ਇਕ-ਮਨ ਹੋ ਕੇ ਪਰਮਾਤਮਾ ਦਾ ਸਿਮਰਨ ਕੀਤਾ ਹੈ, ਉਹ ਬੰਦੇ ਭਾਗਾਂ ਵਾਲੇ ਹਨ ।
(ਸਿਮਰਨ ਦੀ ਬਰਕਤਿ ਨਾਲ) ਜਿਨ੍ਹਾਂ ਨੇ ਪਰਮਾਤਮਾ ਦਾ ਮਿਲਾਪ ਹਾਸਲ ਕਰ ਲਿਆ ਹੈ ਉਹਨਾਂ ਦਾ ਮਨੁੱਖਾ ਜੀਵਨ ਕਾਮਯਾਬ ਹੋ ਗਿਆ ਹੈ ।
ਪਰਮਾਤਮਾ (ਦਾ ਨਾਮ) ਸਾਰੇ ਪਾਪਾਂ ਦਾ ਨਾਸ ਕਰਨ ਵਾਲਾ ਹੈ, ਕੋਈ ਪੁੰਨ-ਦਾਨ ਕੋਈ ਧਾਰਮਿਕ ਕਰਮ ਹਰਿ-ਨਾਮ ਸਿਮਰਨ ਦੇ ਬਰਾਬਰ ਨਹੀਂ ਹਨ ।
ਨਾਨਕ ਬੇਨਤੀ ਕਰਦਾ ਹੈ ਕਿ ਪਰਮਾਤਮਾ ਦਾ ਨਾਮ ਸਿਮਰ ਕੇ ਮੈਂ ਆਤਮਕ ਜੀਵਨ ਪ੍ਰਾਪਤ ਕਰਦਾ ਹਾਂ । (ਸਿਮਰਨ ਦੀ ਬਰਕਤ ਨਾਲ) ਜਨਮ ਮਰਨ (ਦੇ ਗੇੜ) ਮੁੱਕ ਜਾਂਦੇ ਹਨ ॥੧॥
ਹੇ ਪ੍ਰਭੂ! ਤੂੰ ਉੱਦਮ-ਸਰੂਪ ਹੈਂ (ਤੇਰੇ ਵਿਚ ਰਤਾ ਭੀ ਆਲਸ ਨਹੀਂ ਹੈ), ਤੂੰ ਅਪਹੁੰਚ ਹੈਂ, ਗਿਆਨ-ਇੰਦ੍ਰਿਆਂ ਦੀ ਤੇਰੇ ਤਕ ਪਹੁੰਚ ਨਹੀਂ; ਮੈਂ ਤੇਰੇ ਸੋਹਣੇ ਚਰਨਾਂ ਤੇ ਨਮਸਕਾਰ ਕਰਦਾ ਹਾਂ ।
ਹੇ ਪ੍ਰਭੂ! (ਮਿਹਰ ਕਰ) ਮੈਂ (ਸਦਾ) ਉਹ ਬੋਲ ਬੋਲਾਂ ਜੋ ਤੈਨੂੰ ਚੰਗਾ ਲੱਗੇ । ਤੇਰਾ ਨਾਮ ਹੀ ਨਾਨਕ ਦਾ ਆਸਰਾ ਬਣਿਆ ਰਹੇ ॥੧॥
ਹੇ ਸੱਜਣੋ! ਗੁਰੂ-ਸੰਤ ਦੀ ਸਰਨ ਪਏ ਰਹੋ । (ਗੁਰੂ ਦੀ ਰਾਹੀਂ) ਬੇਅੰਤ ਮਾਲਕ-ਪ੍ਰਭੂ ਨੂੰ ਸਿਮਰ ਕੇ,
ਭਗਵਾਨ ਦਾ ਨਾਮ ਜਪ ਕੇ ਹੇ ਨਾਨਕ! (ਮਨੁੱਖ) ਸੁੱਕੇ ਤੋਂ ਹਰਾ ਹੋ ਜਾਂਦਾ ਹੈ ॥੨॥
ਛੰਤੁ ।
(ਹੇ ਸੱਜਣੋ! ਉਸ ਮਨੁੱਖ ਨੂੰ) ਬਸੰਤ ਦੀ ਰੁਤਿ ਆਨੰਦ-ਦਾਇਕ ਪ੍ਰਤੀਤ ਹੁੰਦੀ ਹੈ, ਉਸ ਵਾਸਤੇ ਮਹੀਨਾ ਚੇਤ ਉਸ ਵਾਸਤੇ ਵੈਸਾਖ ਦਾ ਮਹੀਨਾ ਸੁਖਾਂ ਨਾਲ ਭਰਪੂਰ ਹੋ ਜਾਂਦਾ ਹੈ,
ਉਸ ਦਾ ਮਨ ਉਸ ਦਾ ਤਨ ਉਸ ਦਾ (ਹਰੇਕ) ਸਾਹ ਖ਼ੁਸ਼ੀ ਨਾਲ ਮਹਿਕ ਉਠਦਾ ਹੈ, ਜਿਸ ਨੂੰ ਪ੍ਰਭੂ-ਖਸਮ ਮਿਲ ਪੈਂਦਾ ਹੈ ।
ਹੇ ਸਹੇਲੀਏ! ਜਿਸ ਜੀਵ-ਇਸਤ੍ਰੀ ਦੇ ਹਿਰਦੇ ਵਿਚ ਪ੍ਰਭੂ-ਪਤੀ ਦੇ ਸੋਹਣੇ ਚਰਨ ਆ ਵੱਸਣ, ਉਸ ਦਾ ਹਿਰਦਾ ਖਿੜ ਪੈਂਦਾ ਹੈ; ਜਿਸ ਹਿਰਦੇ-ਘਰ ਵਿਚ ਸਦਾ ਕਾਇਮ ਰਹਿਣ ਵਾਲਾ ਪ੍ਰਭੂ-ਪਤੀ ਆ ਵੱਸੇ, ਉਥੇ ਸਦਾ ਆਨੰਦ ਬਣਿਆ ਰਹਿੰਦਾ ਹੈ । ਹੇ ਸਹੇਲੀਏ! ਉਹ ਪ੍ਰਭੂ ਸੁੰਦਰ ਹੈ, ਸੋਹਣਾ ਹੈ, ਸੁਜਾਨ ਹੈ, (ਸਭ ਦੇ ਦਿਲ ਦੀ) ਜਾਣਨ ਵਾਲਾ ਹੈ । ਉਸ ਗੋਬਿੰਦ ਦੇ ਗੁਣ ਕਿਸੇ ਮੁੱਲ ਤੋਂ ਨਹੀਂ ਮਿਲ ਸਕਦੇ ।
ਹੇ ਸਹੇਲੀਏ! ਜਿਸ ਜੀਵ-ਇਸਤ੍ਰੀ ਨੇ ਚੰਗੀ ਕਿਸਮਤ ਨਾਲ ਉਸ ਦਾ ਮਿਲਾਪ ਪ੍ਰਾਪਤ ਕਰ ਲਿਆ, ਉਸ ਨੇ ਆਪਣਾ ਸਾਰਾ ਦੁੱਖ ਦੂਰ ਕਰ ਲਿਆ, ਉਸ ਦੀ ਹਰੇਕ ਆਸ ਪੂਰੀ ਹੋ ਗਈ ।
ਨਾਨਕ (ਭੀ ਉਸ ਦੇ ਦਰ ਤੇ) ਬੇਨਤੀ ਕਰਦਾ ਹੈ (ਤੇ ਆਖਦਾ ਹੈ ਕਿ ਹੇ ਪ੍ਰਭੂ! ਜਿਹੜਾ ਭੀ ਜੀਵ) ਤੇਰੀ ਸਰਨ ਆ ਗਿਆ, (ਉਸ ਦੇ ਦਿਲੋਂ) ਮੌਤ ਦਾ ਸਹਿਮ ਦੂਰ ਹੋ ਗਿਆ ॥੨॥
ਗੁਰੂ ਦੀ ਸੰਗਤ ਤੋਂ ਵਾਂਜੀ ਰਹਿ ਕੇ ਹੋਰ ਹੋਰ ਅਨੇਕਾਂ ਕਰਮ ਕਰਦੀ ਹੋਈ ਜੀਵ-ਇਸਤ੍ਰੀ (ਮਾਇਆ ਦੇ ਮੋਹ ਵਿਚ) ਭਟਕ ਭਟਕ ਕੇ ਆਤਮਕ ਮੌਤ ਸਹੇੜ ਲੈਂਦੀ ਹੈ ।
ਹੇ ਨਾਨਕ! ਆਪਣੇ ਕੀਤੇ ਕਰਮਾਂ ਦੇ ਸੰਸਕਾਰਾਂ ਅਨੁਸਾਰ ਉਹ ਜੀਵ-ਇਸਤ੍ਰੀ ਮਾਇਆ ਦੇ ਮੋਹ ਦੀਆਂ ਕੋਮਲ ਫਾਹੀਆਂ ਵਿਚ ਬੱਝੀ ਰਹਿੰਦੀ ਹੈ ॥੧॥
ਜਿਹੜੇ ਜੀਵ ਪ੍ਰਭੂ ਨੂੰ ਚੰਗੇ ਲੱਗਣ ਲੱਗ ਪੈਂਦੇ ਹਨ, ਉਹਨਾਂ ਨੂੰ ਉਹ ਆਪਣੇ ਚਰਨਾਂ ਵਿਚ ਜੋੜ ਲੈਂਦਾ ਹੈ, (ਆਪਣੇ ਚਰਨਾਂ ਤੋਂ) ਵਿਛੋੜਦਾ ਭੀ ਆਪ ਹੀ ਹੈ ।
(ਇਸ ਵਾਸਤੇ, ਹੇ ਨਾਨਕ!) ਉਸ ਪ੍ਰਭੂ ਦੀ ਸਰਨ ਪਏ ਰਹਿਣਾ ਚਾਹੀਦਾ ਹੈ ਜਿਸ ਦਾ ਬਹੁਤ ਵੱਡਾ ਤੇਜ-ਪਰਤਾਪ ਹੈ ॥੨॥
ਛੰਤੁ ।
(ਹੇ ਸਹੇਲੀਏ! ਜਿਵੇਂ) ਗਰਮੀ ਦੀ ਰੁੱਤ ਬੜੀ ਕਰੜੀ ਹੁੰਦੀ ਹੈ, ਜੇਠ ਹਾੜ ਵਿਚ ਬੜੀ ਧੁੱਪ ਪੈਂਦੀ ਹੈ (ਇਸ ਰੁੱਤੇ ਜੀਅ ਜੰਤ ਬਹੁਤ ਔਖੇ ਹੁੰਦੇ ਹਨ)
(ਤਿਵੇਂ, ਜਿਸ) ਮੰਦੇ ਭਾਗਾਂ ਵਾਲੀ ਜੀਵ-ਇਸਤ੍ਰੀ ਵਲ ਪ੍ਰਭੂ-ਪਤੀ ਨਿਗਾਹ ਨਹੀਂ ਕਰਦਾ ਉਸ ਨੂੰ ਪ੍ਰੇਮ ਦੀ ਅਣਹੋਂਦ ਸਾੜਦੀ ਹੈ ।
ਜਿਸ ਜੀਵ-ਇਸਤ੍ਰੀ ਨੂੰ ਪ੍ਰਭੂ-ਪਤੀ ਨਹੀਂ ਦਿੱਸਦਾ, ਉਹ ਹਾਹੁਕੇ ਲੈ ਲੈ ਮਰਦੀ ਰਹਿੰਦੀ ਹੈ, (ਮਾਇਆ ਦੇ) ਅਹੰਕਾਰ ਵਿਚ ਉਹ ਆਪਣਾ ਆਤਮਕ ਜੀਵਨ ਲੁਟਾ ਬੈਠਦੀ ਹੈ ।
ਮਾਇਆ ਦੇ ਮੋਹ ਵਿਚ ਫਸੀ ਹੋਈ ਉਹ ਪ੍ਰਭੂ-ਪਤੀ ਵਲੋਂ ਰੁੱਸੀ ਰਹਿੰਦੀ ਹੈ (ਤੇ ਸਦਾ ਇਉਂ ਤੜਫਦੀ ਰਹਿੰਦੀ ਹੈ, ਜਿਵੇਂ) ਪਾਣੀ ਤੋਂ ਬਿਨਾ ਮੱਛੀ ਤੜਫਦੀ ਹੈ ।
(ਹੇ ਸਹੇਲੀਏ! ਜਿਹੜੀ ਜੀਵ-ਇਸਤ੍ਰੀ) ਪਾਪ ਕਰ ਕਰ ਕੇ ਘਾਬਰੀ ਰਹਿੰਦੀ ਹੈ, ਉਸ ਨੂੰ ਜਮਰਾਜ ਸਦਾ ਸਜ਼ਾ ਦੇਂਦਾ ਹੈ ।
ਨਾਨਕ ਬੇਨਤੀ ਕਰਦਾ ਹੈ-ਹੇ ਸਭ ਦੀਆਂ ਕਾਮਨਾ ਪੂਰੀਆਂ ਕਰਨ ਵਾਲੇ! ਮੈਂ ਤੇਰੀ ਸਰਨ ਆਇਆ ਹਾਂ (ਮੈਨੂੰ ਆਪਣੇ ਚਰਨਾਂ ਵਿਚ ਜੋੜੀ ਰੱਖ) ॥੩॥
ਹੇ ਨਾਨਕ! (ਜਿਸ ਜੀਵ-ਇਸਤ੍ਰੀ ਦੇ ਹਿਰਦੇ ਵਿਚ ਆਪਣੇ) ਪ੍ਰੀਤਮ-ਪ੍ਰਭੂ ਨਾਲ ਪਿਆਰ ਬਣਦਾ ਹੈ, ਉਹ ਉਸ (ਪ੍ਰੀਤਮ ਤੋਂ ਬਿਨਾ) ਰਤਾ ਜਿਤਨੇ ਸਮੇ ਲਈ ਭੀ ਨਹੀਂ ਰਹਿ ਸਕਦੀ ।
ਬਿਨਾ ਕਿਸੇ ਉਚੇਚੇ ਜਤਨ ਦੇ ਹੀ ਉਸ ਦੇ ਮਨ ਵਿਚ ਉਸ ਦੇ ਹਿਰਦੇ ਵਿਚ ਉਹ ਪ੍ਰੀਤਮ ਹਰ ਵੇਲੇ ਟਿਕਿਆ ਰਹਿੰਦਾ ਹੈ ॥੧॥
ਅਨੇਕਾਂ ਜਨਮਾਂ ਤੋਂ ਚਲੇ ਆ ਰਹੇ ਮਿੱਤਰ ਸੱਜਣ-ਪ੍ਰਭੂ ਨੇ (ਜਿਸ ਜੀਵ-ਇਸਤ੍ਰੀ ਦਾ) ਹੱਥ ਫੜ ਕੇ (ਉਸ ਨੂੰ ਆਪਣਾ) ਬਣਾ ਲਿਆ ।
ਹੇ ਨਾਨਕ! ਉਸ ਪ੍ਰਭੂ ਨੇ ਆਪਣਾ ਹਾਰਦਿਕ ਪਿਆਰ ਦੇ ਕੇ ਉਸ (ਜੀਵ-ਇਸਤ੍ਰੀ) ਨੂੰ ਆਪਣੇ ਚਰਨਾਂ ਦੀ ਦਾਸੀ ਬਣਾ ਲਿਆ ॥੨॥
ਛੰਤੁ ।
(ਹੇ ਸਹੇਲੀਏ! ਜਿਵੇਂ) ਵਰਖਾ-ਰੁੱਤ ਬੜੀ ਸੁਖਦਾਈ ਹੁੰਦੀ ਹੈ, ਸਾਵਣ ਭਾਦਰੋਂ ਦੇ ਮਹੀਨਿਆਂ ਵਿਚ (ਵਰਖਾ ਦੇ ਕਾਰਨ) ਬੜੀਆਂ ਮੌਜਾਂ ਬਣੀਆਂ ਰਹਿੰਦੀਆਂ ਹਨ,
ਬੱਦਲ ਝੁਕ ਝੁਕ ਕੇ ਵਰ੍ਹਦੇ ਹਨ, ਤਲਾਬਾਂ-ਛੱਪੜਾਂ ਵਿਚ, ਧਰਤੀ ਦੇ ਟੋਇਆਂ ਵਿਚ ਹਰ ਥਾਂ ਸੁਗੰਧੀ-ਭਰਿਆ ਪਾਣੀ ਹੀ ਪਾਣੀ ਭਰ ਜਾਂਦਾ ਹੈ,
(ਤਿਵੇਂ ਜਿਨ੍ਹਾਂ ਦੇ ਹਿਰਦੇ-) ਘਰ ਪਰਮਾਤਮਾ ਦੇ ਨਾਮ ਦੇ ਨੌ ਖ਼ਜ਼ਾਨਿਆਂ ਨਾਲ ਨਕਾ-ਨਕਾ ਭਰ ਜਾਂਦੇ ਹਨ, ਉਹਨਾਂ ਨੂੰ ਪਰਮਾਤਮਾ ਸਭਨੀਂ ਥਾਈਂ ਦਿੱਸਣ ਲੱਗ ਪੈਂਦਾ ਹੈ ।
ਸਭਨਾਂ ਦੇ ਦਿਲ ਦੀ ਜਾਣਨ ਵਾਲੇ ਮਾਲਕ-ਪ੍ਰਭੂ ਦਾ ਨਾਮ ਸਿਮਰ ਕੇ ਉਹਨਾਂ ਦੀਆਂ ਸਾਰੀਆਂ ਹੀ ਕੁਲਾਂ ਤਰ ਜਾਂਦੀਆਂ ਹਨ ।
ਹੇ ਸਹੇਲੀਏ! ਜਿਹੜੇ ਵਡਭਾਗੀ ਪਿਆਰੇ ਪ੍ਰਭੂ ਦੇ ਪ੍ਰੇਮ-ਰੰਗ ਵਿਚ (ਟਿਕ ਕੇ ਮਾਇਆ ਦੇ ਮੋਹ ਦੇ ਹੱਲਿਆਂ ਵੱਲੋਂ) ਸੁਚੇਤ ਹੋ ਜਾਂਦੇ ਹਨ, ਉਹਨਾਂ ਨੂੰ ਵਿਕਾਰਾਂ ਦੇ ਕੋਈ ਦਾਗ਼ ਨਹੀਂ ਲੱਗਦੇ, ਦਇਆ ਦਾ ਘਰ ਪ੍ਰਭੂ ਸਦਾ ਉਹਨਾਂ ਉਤੇ ਤ੍ਰੁੱਠਿਆ ਰਹਿੰਦਾ ਹੈ ।
ਨਾਨਕ ਬੇਨਤੀ ਕਰਦਾ ਹੈ-ਹੇ ਸਹੇਲੀਏ! ਉਹਨਾਂ ਨੂੰ ਮਨ ਵਿਚ ਸਦਾ ਪਿਆਰਾ ਲੱਗਣ ਵਾਲਾ ਖਸਮ-ਪ੍ਰਭੂ ਮਿਲ ਪੈਂਦਾ ਹੈ ॥੪॥
ਹੇ ਨਾਨਕ! (ਪ੍ਰਭੂ ਦੇ ਦਰਸ਼ਨ ਦੀ) ਆਸ (ਰੱਖ ਕੇ) ਦਰਸ਼ਨ ਦੀ ਤਾਂਘ ਨਾਲ ਮੈਂ (ਭਾਲ ਕਰਦੀ) ਫਿਰਦੀ ਹਾਂ ਕਿ ਕਦੋਂ ਮੈਂ ਗੋਪਾਲ-ਪ੍ਰਭੂ ਦਾ ਦਰਸ਼ਨ ਕਰ ਸਕਾਂ ।
(ਮੈਂ ਭਾਲਦੀ ਹਾਂ ਕਿ) ਕੋਈ ਸੱਜਣ ਸੰਤ ਜਨ ਮੈਨੂੰ ਲੱਭ ਪਏ ਜੋ ਮੈਨੂੰ ਪ੍ਰਭੂ ਨਾਲ ਮਿਲਾਣ ਦੀ ਸਮਰੱਥਾ ਰੱਖਦਾ ਹੋਵੇ ॥੧॥
(ਪਰਮਾਤਮਾ ਨੂੰ) ਮਿਲਣ ਤੋਂ ਬਿਨਾ (ਹਿਰਦੇ ਵਿਚ) ਠੰਢ ਨਹੀਂ ਪੈਂਦੀ, ਰਤਾ ਜਿਤਨੇ ਸਮੇ ਲਈ ਭੀ (ਸ਼ਾਂਤੀ ਨਾਲ) ਰਿਹਾ ਨਹੀਂ ਜਾ ਸਕਦਾ ।
ਹੇ ਨਾਨਕ! ਪ੍ਰਭੂ ਦੇ ਸੰਤ ਜਨਾਂ ਦੀ ਸਰਨੀ ਪਿਆਂ (ਕੋਈ ਨ ਕੋਈ ਗੁਰਮੁਖ ਦਰਸ਼ਨ ਦੀ) ਆਸ ਪੂਰੀ ਕਰ (ਹੀ) ਦੇਂਦਾ ਹੈ ॥੨॥
ਛੰਤੁ! (ਹੇ ਸਹੇਲੀਏ! ਜਦੋਂ) ਅੱਸੂ ਕੱਤਕ ਵਿਚ ਮਿੱਠੀ ਮਿੱਠੀ ਰੁੱਤ ਦਾ ਆਰੰਭ ਹੁੰਦਾ ਹੈ, (ਤਦੋਂ ਹਿਰਦੇ ਵਿਚ) ਪ੍ਰਭੂ (ਦੇ ਮਿਲਾਪ) ਦੀ ਤਾਂਘ ਉਪਜਦੀ ਹੈ ।
(ਜਿਸ ਜੀਵ-ਇਸਤ੍ਰੀ ਦੇ ਅੰਦਰ ਇਹ ਬਿਰਹੋਂ ਅਵਸਥਾ ਪੈਦਾ ਹੁੰਦੀ ਹੈ, ਉਹ) ਦੀਦਾਰ ਕਰਨ ਵਾਸਤੇ ਭਾਲ ਕਰਦੀ ਫਿਰਦੀ ਹੈ ਕਿ ਗੁਣਾਂ ਦੇ ਖ਼ਜ਼ਾਨੇ-ਪ੍ਰਭੂ ਨਾਲ ਕਦੋਂ ਮੇਲ ਹੋਵੇ ।
(ਹੇ ਸਹੇਲੀਏ!) ਪਿਆਰੇ ਖਸਮ (ਦੇ ਮਿਲਾਪ) ਤੋਂ ਬਿਨਾ (ਉਸ ਦੇ ਮਿਲਾਪ ਦੇ) ਸੁਖ ਦੀ ਸਾਰ ਨਹੀਂ ਪੈ ਸਕਦੀ, ਹਾਰ ਕੰਙਣ (ਆਦਿਕ ਸਿੰਗਾਰ ਸਗੋਂ) ਦੁਖਦਾਈ ਲੱਗਦੇ ਹਨ ।
ਇਸਤ੍ਰੀ ਸੋਹਣੀ ਹੋਵੇ, ਸਿਆਣੀ ਹੋਵੇ, ਚਤੁਰ ਹੋਵੇ, ਵਿੱਦਿਆ-ਵਤੀ ਹੋਵੇ (ਪਤੀ ਦੇ ਮਿਲਾਪ ਤੋਂ ਬਿਨਾ ਇਉਂ ਹੀ ਹੈ, ਜਿਵੇਂ) ਸਾਹ ਆਉਣ ਤੋਂ ਬਿਨਾ ਸਰੀਰ ।
(ਇਹੀ ਹਾਲ ਹੁੰਦਾ ਹੈ ਜੀਵ-ਇਸਤ੍ਰੀ ਦਾ, ਜੇ ਪ੍ਰਭੂ-ਮਿਲਾਪ ਤੋਂ ਵਾਂਜੀ ਰਹੇ) ਆਸੇ ਪਾਸੇ ਦਸੀਂ ਪਾਸੀਂ ਵੇਖ-ਭਾਲ ਕਰਦੀ ਹੈ, ਉਸ ਦੇ ਮਨ ਵਿਚ ਪ੍ਰਭੂ ਨੂੰ ਮਿਲਣ ਦੀ ਤਾਂਘ ਬਣੀ ਰਹਿੰਦੀ ਹੈ ।
ਨਾਨਕ ਬੇਨਤੀ ਕਰਦਾ ਹੈ- (ਉਹ ਸੰਤ ਜਨਾਂ ਅੱਗੇ ਬੇਨਤੀ ਕਰਦੀ ਰਹਿੰਦੀ ਹੈ-ਹੇ ਸੰਤ ਜਨੋਂ!) ਕਿਰਪਾ ਕਰ ਕੇ ਮੈਨੂੰ ਗੁਣਾਂ ਦੇ ਖ਼ਜ਼ਾਨੇ ਪਰਮਾਤਮਾ ਨਾਲ ਮਿਲਾ ਦਿਉ ॥੫॥
(ਜਿਨ੍ਹਾਂ ਮਨੁੱਖਾਂ ਨੂੰ) ਪੂਰਨ ਪ੍ਰਭੂ ਜੀ ਮਿਲ ਪਏ (ਉਹਨਾਂ ਦੇ ਅੰਦਰੋਂ) ਹੋਰ ਹੋਰ ਪਾਸੇ ਦੀ ਭਟਕਣਾ ਦੂਰ ਹੋ ਗਈ; (ਉਹਨਾਂ ਦੇ ਅੰਦਰੋਂ) ਤ੍ਰਿਸ਼ਨਾ ਦੀ ਅੱਗ ਬੁੱਝ ਗਈ,
(ਉਹਨਾਂ ਦੇ ਹਿਰਦੇ) ਠੰਢੇ-ਠਾਰ ਹੋ ਗਏ, ਹੇ ਨਾਨਕ! (ਉਹਨਾਂ ਦੇ) ਮਨ ਵਿਚ (ਉਹਨਾਂ ਦੇ) ਤਨ ਵਿਚ ਸ਼ਾਂਤੀ ਪੈਦਾ ਹੋ ਗਈ ॥੧॥ 🙏ਪ੍ਰਭੂ ਨੇ ਆਪ (ਹੀ) ਗੁਰੂ ਨੂੰ (ਜਗਤ ਵਿਚ) ਭੇਜਿਆ । (ਗੁਰੂ ਨੇ ਆ ਕੇ ਦੱਸਿਆ ਕਿ) ਪਰਮਾਤਮਾ ਅਸਾਂ ਜੀਵਾਂ ਤੋਂ ਦੂਰ ਨਹੀਂ ਹੈ ।
ਹੇ ਨਾਨਕ! (ਗੁਰੂ ਨੇ ਦੱਸਿਆ ਕਿ) ਸਰਬ-ਵਿਆਪਕ ਪਰਮਾਤਮਾ ਦਾ ਸਿਮਰਨ ਕਰਨ ਨਾਲ ਮਨ ਦੀਆਂ ਭਟਕਣਾਂ ਅਤੇ ਸਾਰੇ ਡਰ ਦੂਰ ਹੋ ਜਾਂਦੇ ਹਨ ॥੨॥
ਛੰਤੁ ।
ਮੰਘਰ ਮੋਹ ਦੇ ਮਹੀਨੇ ਵਿਚ ਸਿਆਲ ਦੀ ਰੁੱਤ (ਆ ਕੇ) ਠੰਢ ਵਰਤਾਂਦੀ ਹੈ, (ਇਸੇ ਤਰ੍ਹਾਂ ਜਿਸ ਜੀਵ ਦੇ ਹਿਰਦੇ ਵਿਚ) ਪਰਮਾਤਮਾ ਦਾ ਪਰਕਾਸ਼ ਆ ਹੁੰਦਾ ਹੈ ।
ਜਿਹੜਾ ਮਨੁੱਖ ਪਰਮਾਤਮਾ ਦਾ ਦਰਸ਼ਨ ਕਰ ਲੈਂਦਾ ਹੈ, ਉਸ ਦੇ ਅੰਦਰੋਂ ਤ੍ਰਿਸ਼ਨਾ ਦੀ ਅੱਗ ਬੁੱਝ ਜਾਂਦੀ ਹੈ, ਉਸ ਦੇ ਅੰਦਰੋਂ ਮਾਇਆ ਦੇ ਵਲ-ਛਲ ਮੁੱਕ ਜਾਂਦੇ ਹਨ ।
ਪ੍ਰਭੂ ਦੀ ਹਜ਼ੂਰੀ ਵਿਚ ਟਿਕ ਕੇ ਪ੍ਰਭੂ ਦੇ ਜਿਸ ਚਰਨ-ਸੇਵਕ ਨੇ ਪ੍ਰਭੂ ਦੀ ਸੇਵਾ-ਭਗਤੀ ਕੀਤੀ, ਉਸ ਦੀਆਂ ਮਨੋ-ਕਾਮਨਾਂ ਪੂਰੀਆਂ ਹੋ ਜਾਂਦੀਆਂ ਹਨ ।
(ਜਿਵੇਂ ਪਤੀ-ਮਿਲਾਪ ਨਾਲ ਇਸਤ੍ਰੀ ਦੇ) ਹਾਰ ਡੋਰ ਆਦਿਕ ਸਾਰੇ ਸ਼ਿੰਗਾਰ (ਸਫਲ ਹੋ ਜਾਂਦੇ ਹਨ, ਇਸੇ ਤਰ੍ਹਾਂ ਪ੍ਰਭੂ-ਪਤੀ ਦੇ ਮਿਲਾਪ ਵਿਚ ਹੀ ਜੀਵ-ਇਸਤ੍ਰੀ ਲਈ) ਸਾਰੇ ਆਨੰਦ ਹਨ (ਤਾਂ ਤੇ, ਹੇ ਭਾਈ!) ਅਲੱਖ ਅਭੇਵ ਪ੍ਰਭੂ ਦੇ ਗੁਣ ਗਾਂਦੇ ਰਿਹਾ ਕਰੋ ।
ਗੋਬਿੰਦ ਦਾ ਪ੍ਰੇਮ ਮੰਗਦਿਆਂ ਗੋਬਿੰਦ ਦੀ ਭਗਤੀ (ਦੀ ਦਾਤਿ) ਮੰਗਦਿਆਂ ਮੌਤ ਦਾ ਸਹਿਮ ਕਦੇ ਪੋਹ ਨਹੀਂ ਸਕਦਾ ।
ਨਾਨਕ ਬੇਨਤੀ ਕਰਦਾ ਹੈ-ਜਿਸ ਜੀਵ-ਇਸਤ੍ਰੀ ਨੂੰ ਪ੍ਰਭੂ ਨੇ ਆਪ ਆਪਣੇ ਚਰਨਾਂ ਵਿਚ ਜੋੜ ਲਿਆ, ਉਸ ਦੇ ਹਿਰਦੇ ਵਿਚ ਪ੍ਰਭੂ-ਪਿਆਰ ਦੀ ਅਣਹੋਂਦ ਨਹੀਂ ਹੁੰਦੀ ॥੬॥
ਉਸ ਦਾ ਚਿੱਤ (ਕਦੇ ਮਾਇਆ ਵਾਲੇ ਪਾਸੇ) ਡੋਲਦਾ ਨਹੀਂ, ਜਿਸ ਭਾਗਾਂ ਵਾਲੀ ਜੀਵ-ਇਸਤ੍ਰੀ ਨੇ ਪ੍ਰਭੂ ਦਾ ਨਾਮ-ਧਨ ਹਾਸਲ ਕਰ ਲਿਆ,
ਹੇ ਨਾਨਕ! ਜਿਸ ਜੀਵ-ਇਸਤ੍ਰੀ ਦੇ ਹਿਰਦੇ-ਘਰ ਵਿਚ ਸੰਤਾਂ ਦੀ ਸੰਗਤ ਦੀ ਬਰਕਤਿ ਨਾਲ ਮਿੱਤਰ ਪ੍ਰਭੂ ਜੀ ਪਰਗਟ ਹੋ ਪਏ ॥੧॥
ਪਿਆਰੇ ਪ੍ਰੀਤਮ-ਪ੍ਰਭੂ ਦੇ ਚਰਨਾਂ ਵਿਚ ਜੁੜਿਆਂ (ਮਾਨੋ, ਅਨੇਕਾਂ) ਰਾਗਾਂ ਤਮਾਸ਼ਿਆਂ ਤੇ ਕੌਤਕਾਂ ਦੇ ਆਨੰਦ (ਮਾਣ ਲਈਦੇ ਹਨ) ।
ਹੇ ਨਾਨਕ! ਪਰਮਾਤਮਾ ਦਾ ਨਾਮ ਉਚਾਰਿਆਂ ਮਨ-ਮੰਗੀਆਂ ਮੁਰਾਦਾਂ ਮਿਲ ਜਾਂਦੀਆਂ ਹਨ ॥੨॥
ਛੰਤੁ ।
(ਹੇ ਸਹੇਲੀਓ!) ਮਾਘ (ਦਾ ਮਹੀਨਾ) ਫੱਗਣ (ਦਾ ਮਹੀਨਾ, ਇਹ ਦੋਵੇਂ ਭੀ ਬੜੀਆਂ) ਖ਼ੂਬੀਆਂ ਵਾਲੇ ਹਨ, (ਇਹਨਾਂ ਮਹੀਨਿਆਂ ਦੀ) ਬਰਫ਼ਾਨੀ ਰੁੱਤ ਮਨਾਂ ਵਿਚ ਪਿਆਰੀ ਲੱਗਦੀ ਹੈ, (ਇਸੇ ਤਰ੍ਹਾਂ ਜਿਸ ਹਿਰਦੇ ਵਿਚ ਠੰਢ ਦਾ ਪੁੰਜ ਪ੍ਰਭੂ ਆ ਵੱਸਦਾ ਹੈ, ਉਥੇ ਭੀ ਵਿਕਾਰਾਂ ਦੀ ਤਪਸ਼ ਮੁੱਕ ਜਾਂਦੀ ਹੈ) ।
ਹੇ ਸਹੇਲੀਓ! ਤੁਸੀ (ਸ਼ਾਂਤੀ ਦੇ ਸੋਮੇ ਪਰਮਾਤਮਾ ਦੀ) ਸਿਫ਼ਤ-ਸਾਲਾਹ ਦਾ ਗੀਤ ਗਾਇਆ ਕਰੋ । (ਜਿਹੜੀ-ਜੀਵ-ਇਸਤ੍ਰੀ ਇਹ ਉੱਦਮ ਕਰਦੀ ਹੈ, ਉਸ ਦੇ) ਹਿਰਦੇ-ਘਰ ਵਿਚ ਪ੍ਰਭੂ-ਪਤੀ ਆ ਪਰਗਟਦਾ ਹੈ ।
ਹੇ ਸਹੇਲੀਓ! (ਜਿਸ ਜੀਵ-ਇਸਤ੍ਰੀ ਦੇ ਹਿਰਦੇ-ਘਰ ਵਿਚ) ਪ੍ਰੀਤਮ ਪ੍ਰਭੂ ਜੀ ਆ ਵੱਸਦੇ ਹਨ, (ਜਿਹੜੀ ਜੀਵ-ਇਸਤ੍ਰੀ ਆਪਣੇ) ਮਨ ਵਿਚ ਪ੍ਰਭੂ-ਪਤੀ ਦਾ ਧਿਆਨ ਧਰਦੀ ਹੈ, (ਉਸ ਦੇ ਹਿਰਦੇ ਦੀ) ਸੇਜ ਸੋਹਣੀ ਸੁੰਦਰ ਹੋ ਜਾਂਦੀ ਹੈ ।
ਉਹ ਜੀਵ-ਇਸਤ੍ਰੀ (ਉਸ ਸਰਬ-ਵਿਆਪਕ ਦਾ) ਦਰਸ਼ਨ ਕਰ ਕੇ ਮਸਤ ਰਹਿੰਦੀ ਹੈ, ਉਸ ਨੂੰ ਜੰਗਲ, ਘਾਹ-ਬੂਟ, ਤਿੰਨ ਭਵਨ ਹਰੇ-ਭਰੇ ਦਿੱਸਦੇ ਹਨ ।
ਹੇ ਸਹੇਲੀਓ! ਜਿਸ ਜੀਵ-ਇਸਤ੍ਰੀ ਨੂੰ ਪ੍ਰਭੂ-ਪਤੀ ਮਿਲ ਪੈਂਦਾ ਹੈ, ਜਿਹੜੀ ਜੀਵ-ਇਸਤ੍ਰੀ ਆਪਣੇ ਮਨ ਵਿਚ ਉਸ ਦਾ ਪਵਿੱਤਰ ਨਾਮ-ਮੰਤ੍ਰ ਜਪਦੀ ਹੈ, ਉਸ ਦੀ ਹਰੇਕ ਮਨੋ-ਕਾਮਨਾ ਪੂਰੀ ਹੋ ਜਾਂਦੀ ਹੈ ।
ਨਾਨਕ ਬੇਨਤੀ ਕਰਦਾ ਹੈ-ਹੇ ਸਹੇਲੀਓ! ਤੁਸੀ ਭੀ ਮਾਇਆ ਦੇ ਆਸਰੇ ਪ੍ਰਭੂ-ਪਤੀ ਨੂੰ ਮਿਲ ਕੇ ਸਦਾ ਆਤਮਕ ਆਨੰਦ ਮਾਣਿਆ ਕਰੋ ॥੭॥
ਸੰਤ ਜਨ (ਜੀਵਾਂ ਦੀ) ਜਿੰਦ ਦੇ ਮਦਦਗਾਰ (ਬਣਦੇ ਹਨ), (ਜੀਵਾਂ ਨੂੰ) ਸੰਸਾਰ-ਸਮੁੰਦਰ ਤੋਂ ਪਾਰ ਲੰਘਾਣ ਦੀ ਸਮਰੱਥਾ ਰੱਖਦੇ ਹਨ ।
ਹੇ ਨਾਨਕ! ਪਰਮਾਤਮਾ ਦੇ ਨਾਮ ਨਾਲ ਪਿਆਰ ਕਰਨ ਵਾਲੇ (ਗੁਰਮੁਖ ਜਗਤ ਵਿਚ ਹੋਰ) ਸਭ ਪ੍ਰਾਣੀਆਂ ਤੋਂ ਸ੍ਰੇਸ਼ਟ ਮੰਨੇ ਜਾਂਦੇ ਹਨ ॥੧॥
ਜਿਨ੍ਹਾਂ ਮਨੁੱਖਾਂ ਨੇ ਪਰਮਾਤਮਾ ਨਾਲ ਡੂੰਘੀ ਸਾਂਝ ਪਾ ਲਈ, ਉਹ ਸੰਸਾਰ-ਸਮੁੰਦਰ ਤੋਂ ਪਾਰ ਲੰਘ ਗਏ, ਉਹੀ (ਅਸਲ) ਸੂਰਮੇ ਹਨ, ਉਹੀ (ਅਸਲ) ਬਹਾਦਰ ਹਨ ।
ਹੇ ਨਾਨਕ! ਜਿਹੜੇ ਮਨੁੱਖ ਪਰਮਾਤਮਾ ਦਾ ਨਾਮ ਜਪ ਕੇ (ਸੰਸਾਰ-ਸਮੁੰਦਰ ਦੇ) ਪਾਰਲੇ ਕੰਢੇ ਪਹੁੰਚ ਗਏ, ਮੈਂ ਉਹਨਾਂ ਤੋਂ ਸਦਕੇ ਜਾਂਦਾ ਹਾਂ ॥੨॥
ਛੰਤੁ ।
(ਜਿਨ੍ਹਾਂ ਮਨੁੱਖਾਂ ਦੇ ਹਿਰਦੇ ਵਿਚ ਸਦਾ ਪ੍ਰਭੂ ਦੇ) ਚਰਨ ਟਿਕੇ ਰਹਿੰਦੇ ਹਨ, ਤੇ ਹੋਰ ਮਾਇਕ ਸੰਕਲਪ ਪ੍ਰਭੂ ਦੀ ਯਾਦ ਤੋਂ ਹੇਠਾਂ ਰਹਿੰਦੇ ਹਨ, (ਉਹਨਾਂ ਦੇ ਅੰਦਰੋਂ ਹਰੇਕ ਕਿਸਮ ਦਾ) ਸਾਰਾ ਦੁੱਖ ਮਿਟ ਜਾਂਦਾ ਹੈ ।
ਜਿਨ੍ਹਾਂ ਦੇ ਅੰਦਰ ਪਰਮਾਤਮਾ ਦੀ ਭਗਤੀ ਆ ਵੱਸਦੀ ਹੈ, ਉਹਨਾਂ ਦੇ ਜਨਮ ਮਰਨ ਦੇ ਦੁੱਖ-ਕਲੇਸ਼ ਖ਼ਤਮ ਹੋ ਜਾਂਦੇ ਹਨ ।
ਉਹ ਮਨੁੱਖ ਪ੍ਰਭੂ ਦੇ ਪ੍ਰੇਮ-ਰੰਗ ਵਿਚ (ਸਦਾ) ਰੰਗੇ ਰਹਿੰਦੇ ਹਨ, ਉਹ ਆਤਮਕ ਅਡੋਲਤਾ ਵਿਚ (ਸਦਾ) ਮਸਤ ਰਹਿੰਦੇ ਹਨ, ਪਰਮਾਤਮਾ ਦਾ ਨਾਮ ਉਹਨਾਂ ਦੇ ਮਨ ਤੋਂ ਰਤਾ ਭਰ ਸਮੇ ਲਈ ਭੀ ਨਹੀਂ ਭੁੱਲਦਾ ।
ਉਹ ਮਨੁੱਖ ਆਪਾ-ਭਾਵ ਤਿਆਗ ਕੇ ਸਭ ਗੁਣਾਂ ਦੇ ਮਾਲਕ ਪਰਮਾਤਮਾ ਦੇ ਚਰਨਾਂ ਦੀ ਸਰਨ ਪਏ ਰਹਿੰਦੇ ਹਨ ।
ਹੇ ਭਾਈ! ਗੁਣਾਂ ਦੇ ਖ਼ਜ਼ਾਨੇ, ਮਾਇਆ ਦੇ ਪਤੀ, ਸਾਰੀ ਸ੍ਰਿਸ਼ਟੀ ਦੇ ਮੁੱਢ ਸੁਆਮੀ ਗੋਬਿੰਦ ਨੂੰ ਸਦਾ ਨਮਸਕਾਰ ਕਰਿਆ ਕਰ ।
ਨਾਨਕ ਬੇਨਤੀ ਕਰਦਾ ਹੈ (ਅਰਦਾਸ ਕਰ-ਹੇ ਪ੍ਰਭੂ! ਮੇਰੇ ਉਤੇ) ਮਿਹਰ ਕਰ (ਮੈਂ ਭੀ ਤੇਰਾ ਨਾਮ ਜਪਦਾ ਰਹਾਂ), ਤੂੰ ਹਰੇਕ ਜੁਗ ਵਿਚ ਇਕੋ ਅਟੱਲ ਸਰੂਪ ਵਾਲਾ ਰਹਿੰਦਾ ਹੈਂ ॥੮॥੧॥੬॥੮॥
🙏
हिन्दी ट्रांसलेट:
रामकली महला ५ रुती सलोकु
ੴ सतिगुर प्रसादि ॥
करि बंदन प्रभ पारब्रहम बाछउ साधह धूरि ॥ आपु निवारि हरि हरि भजउ नानक प्रभ भरपूरि ॥१॥
किलविख काटण भै हरण सुख सागर हरि राइ ॥ दीन दइआल दुख भंजनो नानक नीत धिआइ ॥२॥
छंतु ॥
जसु गावहु वडभागीहो करि किरपा भगवंत जीउ ॥ रुती माह मूरत घड़ी गुण उचरत सोभावंत जीउ ॥ गुण रंगि राते धंनि ते जन जिनी इक मनि धिआइआ ॥ सफल जनमु भइआ तिन का जिनी सो प्रभु पाइआ ॥ पुंन दान न तुलि किरिआ हरि सरब पापा हंत जीउ ॥ बिनवंति नानक सिमरि जीवा जनम मरण रहंत जीउ ॥१॥
सलोक ॥
उदमु अगमु अगोचरो चरन कमल नमसकार ॥ कथनी सा तुधु भावसी नानक नाम अधार ॥१॥
संत सरणि साजन परहु सुआमी सिमरि अनंत ॥ सूके ते हरिआ थीआ नानक जपि भगवंत ॥२॥
छंतु ॥
रुति सरस बसंत माह चेतु वैसाख सुख मासु जीउ ॥ हरि जीउ नाहु मिलिआ मउलिआ मनु तनु सासु जीउ ॥ घरि नाहु निहचलु अनदु सखीए चरन कमल प्रफुलिआ ॥
सुंदरु सुघड़ु सुजाणु बेता गुण गोविंद अमुलिआ ॥ वडभागि पाइआ दुखु गवाइआ भई पूरन आस जीउ ॥ बिनवंति नानक सरणि तेरी मिटी जम की त्रास जीउ ॥२॥
सलोक ॥
साधसंगति बिनु भ्रमि मुई करती करम अनेक ॥ कोमल बंधन बाधीआ नानक करमहि लेख ॥१॥
जो भाणे से मेलिआ विछोड़े भी आपि ॥ नानक प्रभ सरणागती जा का वड परतापु ॥२॥
छंतु ॥
ग्रीखम रुति अति गाखड़ी जेठ अखाड़ै घाम जीउ ॥ प्रेम बिछोहु दुहागणी द्रिसटि न करी राम जीउ ॥ नह द्रिसटि आवै मरत हावै महा गारबि मुठीआ ॥ जल बाझु मछुली तड़फड़ावै संगि माइआ रुठीआ ॥ करि पाप जोनी भै भीत होई देइ सासन जाम जीउ ॥ बिनवंति नानक ओट तेरी राखु पूरन काम जीउ ॥३॥
सलोक ॥
सरधा लागी संगि प्रीतमै इकु तिलु रहणु न जाइ ॥ मन तन अंतरि रवि रहे नानक सहजि सुभाइ ॥१॥
करु गहि लीनी साजनहि जनम जनम के मीत ॥ चरनह दासी करि लई नानक प्रभ हित चीत ॥२॥
छंतु ॥
रुति बरसु सुहेलीआ सावण भादवे आनंद जीउ ॥ घण उनवि वुठे जल थल पूरिआ मकरंद जीउ ॥ प्रभु पूरि रहिआ सरब ठाई हरि नाम नव निधि ग्रिह भरे ॥ सिमरि सुआमी अंतरजामी कुल समूहा सभि तरे ॥ प्रिअ रंगि जागे नह छिद्र लागे क्रिपालु सद बखसिंदु जीउ ॥ बिनवंति नानक हरि कंतु पाइआ सदा मनि भावंदु जीउ ॥४॥
सलोक ॥
आस पिआसी मै फिरउ कब पेखउ गोपाल ॥ है कोई साजनु संत जनु नानक प्रभ मेलणहार ॥१॥
बिनु मिलबे सांति न ऊपजै तिलु पलु रहणु न जाइ ॥ हरि साधह सरणागती नानक आस पुजाइ ॥२॥
छंतु ॥
रुति सरद अड्मबरो असू कतके हरि पिआस जीउ ॥ खोजंती दरसनु फिरत कब मिलीऐ गुणतास जीउ ॥ बिनु कंत पिआरे नह सूख सारे हार कंङण ध्रिगु बना ॥ सुंदरि सुजाणि चतुरि बेती सास बिनु जैसे तना ॥ ईत उत दह दिस अलोकन मनि मिलन की प्रभ पिआस जीउ ॥ बिनवंति नानक धारि किरपा मेलहु प्रभ गुणतास जीउ ॥५॥
सलोक ॥
जलणि बुझी सीतल भए मनि तनि उपजी सांति ॥ नानक प्रभ पूरन मिले दुतीआ बिनसी भ्रांति ॥१॥ साध पठाए आपि हरि हम तुम ते नाही दूरि ॥ नानक भ्रम भै मिटि गए रमण राम भरपूरि ॥२॥
छंतु ॥
रुति सिसीअर सीतल हरि प्रगटे मंघर पोहि जीउ ॥ जलनि बुझी दरसु पाइआ बिनसे माइआ ध्रोह जीउ ॥ सभि काम पूरे मिलि हजूरे हरि चरण सेवकि सेविआ ॥ हार डोर सीगार सभि रस गुण गाउ अलख अभेविआ ॥ भाउ भगति गोविंद बांछत जमु न साकै जोहि जीउ ॥ बिनवंति नानक प्रभि आपि मेली तह न प्रेम बिछोह जीउ ॥६॥
सलोक ॥
हरि धनु पाइआ सोहागणी डोलत नाही चीत ॥ संत संजोगी नानका ग्रिहि प्रगटे प्रभ मीत ॥१॥
नाद बिनोद अनंद कोड प्रिअ प्रीतम संगि बने ॥ मन बांछत फल पाइआ हरि नानक नाम भने ॥२॥
छंतु ॥
हिमकर रुति मनि भावती माघु फगणु गुणवंत जीउ ॥ सखी सहेली गाउ मंगलो ग्रिहि आए हरि कंत जीउ ॥ ग्रिहि लाल आए मनि धिआए सेज सुंदरि सोहीआ ॥ वणु त्रिणु त्रिभवण भए हरिआ देखि दरसन मोहीआ ॥ मिले सुआमी इछ पुंनी मनि जपिआ निरमल मंत जीउ ॥ बिनवंति नानक नित करहु रलीआ हरि मिले स्रीधर कंत जीउ ॥७॥
सलोक ॥
संत सहाई जीअ के भवजल तारणहार ॥ सभ ते ऊचे जाणीअहि नानक नाम पिआर ॥१॥
जिन जानिआ सेई तरे से सूरे से बीर ॥ नानक तिन बलिहारणै हरि जपि उतरे तीर ॥२॥
छंतु ॥
चरण बिराजित सभ ऊपरे मिटिआ सगल कलेसु जीउ ॥ आवण जावण दुख हरे हरि भगति कीआ परवेसु जीउ ॥ हरि रंगि राते सहजि माते तिलु न मन ते बीसरै ॥ तजि आपु सरणी परे चरनी सरब गुण जगदीसरै ॥ गोविंद गुण निधि स्रीरंग सुआमी आदि कउ आदेसु जीउ ॥ बिनवंति नानक मइआ धारहु जुगु जुगो इक वेसु जीउ ॥८॥१॥६॥८॥
🙏
अर्थ:
रामकली महला ५ रुती सलोकु
ੴ सतिगुर प्रसादि ॥
परब्रह्म-प्रभु की वन्दना करो और साधुओं की चरण-धूल की ही आकांक्षा करो।
अपना अहम् छोड़कर भगवान का भजन करो, हे नानक ! वह प्रभु विश्वव्यापक है॥ १॥
सर्व पाप काटने वाला, भयनाशक प्रभु ही सुखों का सागर है।
हे नानक ! नित्य दीनदयाल एवं दुखनाशक ईश्वर का ध्यान करना चाहिए।२॥
छंद ॥
हे भाग्यशालियो ! परमात्मा का यशोगान करो। हे भगवंत ! अपने भक्तजनों पर कृपा करो।
हर ऋतु, महीने, मुहूर्त एवं घड़ी शोभावान ईश्वर के गुणों का उच्चारण करें।
जो एकाग्रचित होकर परमात्मा का ध्यान करते हैं, उसके गुणों के रंग में लीन रहते हैं, वही व्यक्ति भाग्यवान् हैं।
उनका जन्म सफल हो गया है, जिन्होंने प्रभु को पा लिया है।
कोई दान पुण्य एवं कोई भी धर्म-कर्म हरि-नाम के तुल्य नहीं है, वह सर्व पापों को नाश करने वाला है।
नानक विनती करते हैं कि हे प्रभु ! तेरा सिमरन करके अपना जीवन बिता दूँ और जन्म-मरण के चक्र से मुक्त हो जाऊँ॥ १॥
श्लोक।
उस अगम्य-अगोचर को पाने का ही उद्यम कर रहा हूँ और प्रभु के चरण-कमल को प्रणाम है।
नानक कहते हैं कि हे ईश्वर ! मैं वही बात कहता हूँ जो तुझे अच्छी लगती है और तेरा नाम ही मेरा जीवनाधार है॥ १॥
हे सज्जनो, संतों की शरण ग्रहण करो और अनंत स्वामी का चिंतन करो।
हे नानक ! भगवंत का जाप करने से नीरस जीवन खुशहाल हो जाता है॥ २॥
छंद॥
वसंत ऋतु आनंदमयी बन गई है और चैत्र-वैशाख का महीना सुखदायक बन गया है।
प्रभु को मिलकर मन-तन एवं जीवन सॉसें प्रसन्न हो गई हैं।
हे सखी! अविनाशी पति-प्रभु हृदय-घर में आ बसा है, जिससे आनंद उत्पन्न हो गया है और उसके चरण-कमल के स्पर्श से मन प्रफुल्लित हो गया है। उस गोविन्द के गुण अमूल्य हैं, वह बड़ा सुन्दर, चतुर, बुद्धिमान एवं सर्वज्ञाता है।
अहोभाग्य से उसे प्राप्त किया है, दुख दूर हो गया है और प्रत्येक आशा पूर्ण हो गई है।
नानक विनती करते हैं कि हे स्वामी ! तेरी शरण में आकर मेरी यम की पीड़ा मिट गई है।२॥
श्लोक ॥
साधु-संगति के बिना भ्रम में फँसकर अनेक कर्म करती हुई जीव-स्त्री ने सारी जिंदगी बर्बाद कर दी।
हे नानक ! पूर्व कर्मो के कर्म-लेख अनुसार माया ने उसे अपने मोह के कोमल बन्धनों में बांध लिया है॥ १॥
जब परमात्मा को मंजूर होता है, वह अपने साथ मिला लेता है और स्वयं ही बिछोड़ भी देता है।
हे नानक ! उस प्रभु की शरण में आओ, जिसका सारी दुनिया में बड़ा प्रताप है॥ २ ॥
छंद॥
ग्रीष्म ऋतु बड़ी कठिन होती है और ज्येष्ठ-आषाढ़ के महीने में बड़ी गर्मी पड़ती है।
दुहागिन जीव-स्त्री को प्रेम का बिछोड़ा दुखी करता है, चूंकि राम रूपी पति उस पर दृष्टि नहीं करता।
उसे पति-प्रभु नजर नहीं आता और वह आहें भरकर विलाप करती है। उसके बड़े घमण्ड ने उसका जीवन बर्बाद कर दिया है।
वह जल के बिना मछली की तरह तड़पती है और माया के संग मोह के कारण उसका पति उससे रुठा हुआ है।
वह पाप करके योनियों में भयभीत होती है और यम उसे पीड़ित करता है।
नानक विनती करते हैं कि हे प्रभु ! मैंने तेरी ओट ली है, मेरी रक्षा करो और सब कामनाएँ पूरी करो ॥ ३॥
श्लोक॥
मेरी प्रियतम प्रभु से श्रद्धा लग गई है और तिल मात्र समय के लिए भी उससे रहा नहीं जाता।
हे नानक ! वह सहज-स्वभाव ही मेरे मन-तन में बसा हुआ है। १॥
मेरे जन्म-जन्मांतर के मित्र साजन-प्रभु ने मुझे हाथों से पकड़ लिया है।
हे नानक ! प्रभु ने शुभचिन्तक बनकर मुझे अपने चरणों की दासी बना लिया है॥ २ ॥
छंद ॥
वर्षा ऋतु बड़ी सुखदायक है और सावन -भादों के महीनों में आनंद बना रहता है।
मेघ उमड़-उमड़ कर वर्षा कर रहे हैं और उन्होंने सरोवरों एवं भूमि को सुगन्धित जल से भर दिया है।
प्रभु सब स्थानों में जल की तरह व्याप्त है और नौ निधियाँ देने वाले हरि-नाम से हृदय-घर भर गया है।
अन्तर्यामी स्वामी का सिमरन करने से सभी कुलों का उद्धार हो जाता है।
जो प्रियतम के प्रेम में जाग्रत रहते हैं, उन्हें कोई पाप प्रभावित नहीं करता, क्योंकि कृपालु परमेश्वर सदैव क्षमावान् है।
नानक विनती करते हैं कि उसने पति-प्रभु को प्राप्त कर लिया है, जो सदा ही उसके मन को भाता है॥ ४ ॥
श्लोक।
मैं उसी की आशा एवं तीव्र लालसा में भटक रही हूँ कि कब परमात्मा के मुझे दर्शन होंगे।
नानक कहते हैं कि क्या कोई ऐसा साजन संत है, जो प्रभु से मिलाने वाला हो।॥ १॥
प्रभु-मिलन के बिना मन में शान्ति उत्पन्न नहीं होती और तिल भर समय के लिए भी नहीं रहा जाता।
हे नानक ! साधु की शरण में आने से ही आशा पूरी होती है॥ २॥
छंद ॥
आश्विन एवं कार्तिक के महीनों में जब शरद् ऋतु का आगमन होता है तो मन में हरि-मिलन की लालसा पैदा होती है।
उसके दर्शन करने के लिए खोज में भटक रही हूँ कि कब गुणों का भण्डार परमात्मा मिलेगा।
प्रिय-प्रभु के बिना सारे सुख फीके हैं और हार-कंगन सब धिक्कार योग्य है ।
सुन्दर, बुद्धिमान एवं चतुर प्रभु सब कुछ जानता है और उसके बिना ऐसे हो गई हूँ जैसे सांसो के बिना मृतक शरीर होता है।
मेरे मन में प्रभु-मिलन की ही लालसा है उधर दसों दिशाओं में देखती रहती हूँ।
नानक विनती करते हैं कि हे गुणों के भण्डार परमेश्वर ! अपने साथ मिला लो॥ ५ ॥
श्लोक॥
मन-तन में शान्ति उत्पन्न हो गई है, सारी जलन बुझ गई है और ह्रदय शीतल हो गया है।
हे नानक ! पूर्ण प्रभु मिल गया है, जिससे द्वैतभाव एवं भ्रांति नाश हो गई है॥ १॥ 🙏 ईश्वर ने स्वयं ही यह सत्य बताने के लिए साधुओं को संसार में भेजा है कि वह तुमसे कहीं दूर नहीं।
हे नानक ! सब भ्रम एवं भय मिट गए हैं, एक राग ही सब जीवों में रमण कर रहा है॥ २ ॥
छंद॥
मार्गशीर्ष एवं पौष के महीनों में शीतल शिशिर ऋतु आई है और प्रभु अन्तर्मन में प्रगट हो गया है।
उसके दर्शन करके सारी जलन दूर हो गई है और माया के सब बन्धन नाश हो गए हैं।
सेवक ने हरि-चरणों की सेवा की है और प्रत्यक्ष प्रभु से मिलकर सब कामनाएँ पूरी हो गई हैं।
सब ने हार श्रृंगार सहित आनंद से उस अलक्ष्य, रहस्यातीत, परमात्मा का ही गुणगान किया है।
जो गोविंद की प्रेम-भक्ति की कामना करते हैं, यम भी उन्हें तंग नहीं करता।
नानक विनती करते हैं कि जिस जीव-स्त्री को प्रभु ने साथ मिला लिया है, उसका प्रेम वियोग नहीं होता ॥ ६॥
श्लोक॥
जिस सुहागिन ने पति-प्रभु को पा लिया है, उसका मन कभी विचलित नहीं होता।
हे नानक ! संतों के संयोग से ही मित्र-प्रभु उसके हृदय-घर में प्रगट हो गया है॥ १॥
प्रियतम के संग ही आनंद, विनोद एवं संगीत इत्यादि सब खुशियां मिलती हैं।
हे नानक ! हरि-नाम का जाप करके मनोवांछित फल प्राप्त हो गया है॥ २ ॥
छंद ॥
हेमंत ऋतु मन को बहुत अच्छी लगती है, माघ-फाल्गुन के महीने बड़े गुणवान् हैं।
हे मेरी सखी-सहेली, प्रभु हृदय-घर में आ गया है, इसलिए उसका मंगलगान करो।
मन में उसका ध्यान किया है और हृदय-घर में वह प्रभु जी आए हैं और मेरी हृदय रूपी सेज सुन्दर एवं सुहावनी हो गई है।
वन, तृण एवं तीनों लोक सब खुशहाल हो गए हैं और उसके दर्शन करके मोहित हो गई हूँ।
मेरा स्वामी मुझे मिल गया है, मेरी कामना पूरी हो गई है, चूंकि मन में उसके निर्मल नाम-मंत्र का ही जाप किया है।
नानक विनती करते हैं कि नित्य आनंद प्राप्त करो, चूंकि श्रीधर हरि रूपी पति मिल गया है॥ ७ ॥
श्लोक ॥
संत ही जीवों के सहायक हैं, जो संसार-सागर से पार करवाने वाले हैं।
हे नानक ! जो प्रभु-नाम से प्रेम करता है, वही सर्वश्रेष्ठ माना जाता है॥ १॥
जिन्होंने ईश्वर को पहचान लिया है, वे संसार से मुक्त हो गए हैं, वही शूरवीर एवं पराक्रमी हैं।
हे नानक ! मैं उन पर बलिहारी जाता हूँ, जो भगवान का जाप करके पार हो गए हैं।॥ २॥
छंद॥
सब के ऊपर भगवान के चरण विराजमान हैं और उनका सारा दुख-क्लेश मिट गया है।
जिनके हृदय में भगवान की भक्ति का प्रवेश हो गया है, उनका आवागमन का दुख मिट गया है।
वे हरि-रंग में लीन रहकर सहज ही मस्त रहते हैं और तिल मात्र समय के लिए भी उन्हें प्रभु मन से नहीं भूलता।
वे अपना अहंत्व त्यागकर सर्वगुणसम्पन्न जगदीश्वर के चरणों की शरण में आ गए हैं।
गुणों के भण्डार, श्रीरंग, स्वामी, सृष्टि के आदि उस गोविन्द को हमारा शत् शत् नमन है।
नानक विनती करते हैं कि हे स्वामी ! मुझ पर दया करो, युगों-युगान्तरों से एक तेरा ही अस्तित्व है॥ ८॥ १॥ ६॥ ८ ॥
🙏
English translation:
Raamakalee mahalaa 5 rutee saloku
Ik-oamkkaari satigur prsaadi ||
Kari banddan prbh paarabrham baachhau saadhah dhoori || Aapu nivaari hari hari bhajau naanak prbh bharapoori ||1||
Kilavikh kaata(nn) bhai hara(nn) sukh saagar hari raai || Deen daiaal dukh bhanjjano naanak neet dhiaai ||2||
Chhanttu ||
Jasu gaavahu vadabhaageeho kari kirapaa bhagavantt jeeu || Rutee maah moorat gha(rr)ee gu(nn) ucharat sobhaavantt jeeu || Gu(nn) ranggi raate dhanni te jan jinee ik mani dhiaaiaa || Saphal janamu bhaiaa tin kaa jinee so prbhu paaiaa || Punn daan na tuli kiriaa hari sarab paapaa hantt jeeu || Binavantti naanak simari jeevaa janam mara(nn) rahantt jeeu ||1||
Salok ||
Udamu agamu agocharo charan kamal namasakaar || Kathanee saa tudhu bhaavasee naanak naam adhaar ||1||
Santt sara(nn)i saajan parahu suaamee simari anantt || Sooke te hariaa theeaa naanak japi bhagavantt ||2||
Chhanttu ||
Ruti saras basantt maah chetu vaisaakh sukh maasu jeeu || Hari jeeu naahu miliaa mauliaa manu tanu saasu jeeu || Ghari naahu nihachalu anadu sakheee charan kamal prphuliaa || Sunddaru sugha(rr)u sujaa(nn)u betaa gu(nn) govindd amuliaa || Vadabhaagi paaiaa dukhu gavaaiaa bhaee pooran aas jeeu || Binavantti naanak sara(nn)i teree mitee jam kee traas jeeu ||2||
Salok ||
Saadhasanggati binu bhrmi muee karatee karam anek || Komal banddhan baadheeaa naanak karamahi lekh ||1||
Jo bhaa(nn)e se meliaa vichho(rr)e bhee aapi || Naanak prbh sara(nn)aagatee jaa kaa vad parataapu ||2||
Chhanttu ||
Greekham ruti ati gaakha(rr)ee jeth akhaa(rr)ai ghaam jeeu || Prem bichhohu duhaaga(nn)ee drisati na karee raam jeeu || Nah drisati aavai marat haavai mahaa gaarabi mutheeaa || Jal baajhu machhulee ta(rr)apha(rr)aavai sanggi maaiaa rutheeaa || Kari paap jonee bhai bheet hoee dei saasan jaam jeeu || Binavantti naanak ot teree raakhu pooran kaam jeeu ||3||
Salok ||
Saradhaa laagee sanggi preetamai iku tilu raha(nn)u na jaai || Man tan anttari ravi rahe naanak sahaji subhaai ||1||
Karu gahi leenee saajanahi janam janam ke meet || Charanah daasee kari laee naanak prbh hit cheet ||2||
Chhanttu ||
Ruti barasu suheleeaa saava(nn) bhaadave aanandd jeeu || Gha(nn) unavi vuthe jal thal pooriaa makarandd jeeu || Prbhu poori rahiaa sarab thaaee hari naam nav nidhi grih bhare || Simari suaamee anttarajaamee kul samoohaa sabhi tare || Pria ranggi jaage nah chhidr laage kripaalu sad bakhasinddu jeeu || Binavantti naanak hari kanttu paaiaa sadaa mani bhaavanddu jeeu ||4||
Salok ||
Aas piaasee mai phirau kab pekhau gopaal || Hai koee saajanu santt janu naanak prbh mela(nn)ahaar ||1||
Binu milabe saanti na upajai tilu palu raha(nn)u na jaai || Hari saadhah sara(nn)aagatee naanak aas pujaai ||2||
Chhanttu ||
Ruti sarad adambbaro asoo katake hari piaas jeeu || Khojanttee darasanu phirat kab mileeai gu(nn)ataas jeeu || Binu kantt piaare nah sookh saare haar kan(ng)(ng)a(nn) dhrigu banaa || Sunddari sujaa(nn)i chaturi betee saas binu jaise tanaa || Eet ut dah dis alokan mani milan kee prbh piaas jeeu || Binavantti naanak dhaari kirapaa melahu prbh gu(nn)ataas jeeu ||5||
Salok ||
Jala(nn)i bujhee seetal bhae mani tani upajee saanti || Naanak prbh pooran mile duteeaa binasee bhraanti ||1||🙏 Saadh pathaae aapi hari ham tum te naahee doori || Naanak bhrm bhai miti gae rama(nn) raam bharapoori ||2||
Chhanttu ||
Ruti siseear seetal hari prgate mangghar pohi jeeu || Jalani bujhee darasu paaiaa binase maaiaa dhroh jeeu || Sabhi kaam poore mili hajoore hari chara(nn) sevaki seviaa || Haar dor seegaar sabhi ras gu(nn) gaau alakh abheviaa || Bhaau bhagati govindd baanchhat jamu na saakai johi jeeu || Binavantti naanak prbhi aapi melee tah na prem bichhoh jeeu ||6||
Salok ||
Hari dhanu paaiaa sohaaga(nn)ee dolat naahee cheet || Santt sanjjogee naanakaa grihi prgate prbh meet ||1||
Naad binod anandd kod pria preetam sanggi bane || Man baanchhat phal paaiaa hari naanak naam bhane ||2||
Chhanttu ||
Himakar ruti mani bhaavatee maaghu phaga(nn)u gu(nn)avantt jeeu || Sakhee sahelee gaau manggalo grihi aae hari kantt jeeu || Grihi laal aae mani dhiaae sej sunddari soheeaa || Va(nn)u tri(nn)u tribhava(nn) bhae hariaa dekhi darasan moheeaa || Mile suaamee ichh punnee mani japiaa niramal mantt jeeu || Binavantti naanak nit karahu raleeaa hari mile sreedhar kantt jeeu ||7||
Salok ||
Santt sahaaee jeea ke bhavajal taara(nn)ahaar || Sabh te uche jaa(nn)eeahi naanak naam piaar ||1||
Jin jaaniaa seee tare se soore se beer || Naanak tin balihaara(nn)ai hari japi utare teer ||2||
Chhanttu ||
Chara(nn) biraajit sabh upare mitiaa sagal kalesu jeeu || Aava(nn) jaava(nn) dukh hare hari bhagati keeaa paravesu jeeu || Hari ranggi raate sahaji maate tilu na man te beesarai || Taji aapu sara(nn)ee pare charanee sarab gu(nn) jagadeesarai || Govindd gu(nn) nidhi sreerangg suaamee aadi kau aadesu jeeu || Binavantti naanak maiaa dhaarahu jugu jugo ik vesu jeeu ||8||1||6||8||
🙏
Meaning:
Raag Raamkalee, Fifth Mehl:
Sing the melodious harmonies, O my companions, and meditate on the One Lord.
Serve your True Guru, O my companions, and you shall obtain the fruits of your mind's desires.
Raamkalee, Fifth Mehl, Ruti ~ The Seasons. Shalok:
One Universal Creator God. By The Grace Of The True Guru:
Bow to the Supreme Lord God, and seek the dust of the feet of the Holy.
Cast out your self-conceit, and vibrate, meditate, on the Lord, Har, Har. O Nanak, God is all-pervading. ||1||
He is the Eradicator of sins, the Destroyer of fear, the Ocean of peace, the Sovereign Lord King.
Merciful to the meek, the Destroyer of pain: O Nanak, always meditate on Him. ||2||
Chhant:
Sing His Praises, O very fortunate ones, and the Dear Lord God shall bless you with His Mercy.
Blessed and auspicious is that season, that month, that moment, that hour, when you chant the Lord's Glorious Praises.
Blessed are those humble beings, who are imbued with love for His Praises, and who meditate single-mindedly on Him.
Their lives become fruitful, and they find that Lord God.
Donations to charities and religious rituals are not equal to meditation on the Lord, who destroys all sins.
Prays Nanak, meditating in remembrance on Him, I live; birth and death are finished for me. ||1||
Shalok:
Strive for the inaccessible and unfathomable Lord, and bow in humility to His lotus feet.
O Nanak, that sermon alone is pleasing to You, Lord, which inspires us to take the Support of the Name. ||1||
Seek the Sanctuary of the Saints, O friends; meditate in remembrance on your infinite Lord and Master.
The dried branch shall blossom forth in its greenery again, O Nanak, meditating on the Lord God. ||2||
Chhant:
The season of spring is delightful; the months of Chayt and Baisaakhi are the most pleasant months.
I have obtained the Dear Lord as my Husband, and my mind, body and breath have blossomed forth.
The eternal, unchanging Lord has come into my home as my Husband, O my companions; dwelling upon His lotus feet, I blossom forth in bliss. The Lord of the Universe is beautiful, proficient, wise and all-knowing;
His Virtues are priceless. By great good fortune, I have found Him; my pain is dispelled, and my hopes are fulfilled.
Prays Nanak, I have entered Your Sanctuary, Lord, and my fear of death is eradicated. ||2||
Shalok:
Without the Saadh Sangat, the Company of the Holy, one dies wandering around in confusion, performing all sorts of rituals.
O Nanak, all are bound by the attractive bonds of Maya, and the karmic record of past actions. ||1||
Those who are pleasing to God are united with Him; He separates others from Himself.
Nanak has entered the Sanctuary of God; His greatness is glorious! ||2||
Chhant:
In the summer season in the months of Jayt'h and Asaarh the heat is terrible, intense and severe.
The discarded bride is separated from His Love, and the Lord does not even look at her.
She does not see her Lord, and she dies with an aching sigh; she is defrauded and plundered by her great pride.
She flails around, like a fish out of water; attached to Maya, she is alienated from the Lord.
She sins, and so she is fearful of reincarnation; the Messenger of Death will surely punish her.
Prays Nanak, take me under Your sheltering support, Lord, and protect me; You are the Fulfiller of desire. ||3||
Shalok:
With loving faith, I am attached to my Beloved; I cannot survive without Him, even for an instant.
He is permeating and pervading my mind and body, O Nanak, with intuitive ease. ||1||
My Friend has taken me by the hand; He has been my best friend, lifetime after lifetime.
He has made me the slave of His feet; O Nanak, my consciousness is filled with love for God. ||2||
Chhant:
The rainy season is beautiful; the months of Saawan and Bhaadon bring bliss.
The clouds are low, and heavy with rain; the waters and the lands are filled with honey.
God is all-pervading everywhere; the nine treasures of the Lord's Name fill the homes of all hearts.
Meditating in remembrance on the Lord and Master, the Searcher of hearts, all one's ancestry is saved.
No blemish sticks to that being who remains awake and aware in the Love of the Lord; the Merciful Lord is forever forgiving.
Prays Nanak, I have found my Husband Lord, who is forever pleasing to my mind. ||4||
Shalok:
Thirsty with desire, I wander around; when will I behold the Lord of the World?
Is there any humble Saint, any friend, O Nanak, who can lead me to meet with God? ||1||
Without meeting Him, I have no peace or tranquility; I cannot survive for a moment, even for an instant.
Entering the Sanctuary of the Lord's Holy Saints, O Nanak, my desires are fulfilled. ||2||
Chhant:
In the cool, autumn season, in the months of Assu and Katik, I am thirsty for the Lord.
Searching for the Blessed Vision of His Darshan, I wander around wondering, when will I meet my Lord, the treasure of virtue?
Without my Beloved Husband Lord, I find no peace, and all my necklaces and bracelets become cursed.
So beautiful, so wise, so clever and knowing; still, without the breath, it is just a body.
I look here and there, in the ten directions; my mind is so thirsty to meet God!
Prays Nanak, shower Your Mercy upon me; unite me with Yourself, O God, O treasure of virtue. ||5||
Shalok:
The fire of desire is cooled and quenched; my mind and body are filled with peace and tranquility.
O Nanak, I have met my Perfect God; the illusion of duality is dispelled. The Lord Himself sent His Holy Saints, to tell us that He is not far away.
O Nanak, doubt and fear are dispelled, chanting the Name of the all-pervading Lord. ||2||
Chhant:
In the cold season of Maghar and Poh, the Lord reveals Himself.
My burning desires were quenched, when I obtained the Blessed Vision of His Darshan; the fraudulent illusion of Maya is gone.
All my desires have been fulfilled, meeting the Lord face-to-face; I am His servant, I serve at His feet.
My necklaces, hair-ties, all decorations and adornments, are in singing the Glorious Praises of the unseen, mysterious Lord.
I long for loving devotion to the Lord of the Universe, and so the Messenger of Death cannot even see me.
Prays Nanak, God has united me with Himself; I shall never suffer separation from my Beloved again. ||6||
Shalok:
The happy soul bride has found the wealth of the Lord; her consciousness does not waver.
Joining together with the Saints, O Nanak, God, my Friend, has revealed Himself in my home. ||1||
With her Beloved Husband Lord, she enjoys millions of melodies, pleasures and joys.
The fruits of the mind's desires are obtained, O Nanak, chanting the Lord's Name. ||2||
Chhant:
The snowy winter season, the months of Maagh and Phagun, are pleasing and ennobling to the mind.
O my friends and companions, sing the songs of joy; my Husband Lord has come into my home.
My Beloved has come into my home; I meditate on Him in my mind. The bed of my heart is beautifully adorned.
The woods, the meadows and the three worlds have blossomed forth in their greenery; gazing upon the Blessed Vision of His Darshan, I am fascinated.
I have met my Lord and Master, and my desires are fulfilled; my mind chants His Immaculate Mantra.
Prays Nanak, I celebrate continuously; I have met my Husband Lord, the Lord of excellence. ||7||
Shalok:
The Saints are the helpers, the support of the soul; they carry us cross the terrifying world-ocean.
Know that they are the highest of all; O Nanak, they love the Naam, the Name of the Lord. ||1||
Those who know Him, cross over; they are the brave heroes, the heroic warriors.
Nanak is a sacrifice to those who meditate on the Lord, and cross over to the other shore. ||2||
Chhant:
His feet are exalted above all. They eradicate all suffering.
They destroy the pains of coming and going. They bring loving devotion to the Lord.
Imbued with the Lord's Love, one is intoxicated with intuitive peace and poise, and does not forget the Lord from his mind, even for an instant.
Shedding my self-conceit, I have entered the Sanctuary of His Feet; all virtues rest in the Lord of the Universe.
I bow in humility to the Lord of the Universe, the treasure of virtue, the Lord of excellence, our Primal Lord and Master.
Prays Nanak, shower me with Your Mercy, Lord; throughout the ages, You take the same form. ||8||1||6||8||
🙏🙏
🙏🙏🙏🙏🙏
🙏🙏🙏🙏🙏🙏
🙏
गद्दीनशीन महन्त सन्त बाबा सुखदेव सिंह साहिब जी
सम्पर्क:
महन्त सन्त सुखदेव सिंह जी
सम्पर्क करें 👇
मो. 9818126912
====/////=====
🙏🙏
स्वजातीय लबाना सिख समाज के रिश्ते नाते जानने के लिये नीचे क्लिक कीजिए
https://www.dailymaruprahar.page/2024/05/blog-post_27.html
सम्पादक का पता :
प्लाट नम्बर 2, पत्रकार कालोनी कोटडा,
अजमेर (राजस्था)
सम्पर्क : ई-मेल:
मो./वाट्सअप/फोन-पे: 9414007822
अर्जेन्ट : मो. - 9587670300 🙏
अधिक समाचार पढ़ने के लिए 👇
किल्क करें 👇
https://www.dailymaruprahar.page/?m
अपने विचार नीचे कमेंट्स बाक्स में दें l
टिप्पणियाँ