Hukamnama Sri Darbar Sahib, Sri Amritsar, Ang 578, Date 16-10-2024

 LABANA JAGRATI SANDESH 

अपनी प्रात: का शुभारंभ प्रभु परमात्मा श्री हरि के स्मरण से करिये 




Amrit vele da Hukamnama

 Sri Darbar Sahib, Sri Amritsar,

 Ang 578, 

Date 16-10-2024

🙏🙏

ਰਾਗੁ ਵਡਹੰਸੁ ਮਹਲਾ ੧ 
ਘਰੁ ੫ ਅਲਾਹਣੀਆ ॥ 
ੴ ਸਤਿਗੁਰ ਪ੍ਰਸਾਦਿ ॥ 
ਧੰਨੁ ਸਿਰੰਦਾ ਸਚਾ ਪਾਤਿਸਾਹੁ ਜਿਨਿ ਜਗੁ ਧੰਧੈ ਲਾਇਆ ॥ ਮੁਹਲਤਿ ਪੁਨੀ ਪਾਈ ਭਰੀ ਜਾਨੀਅੜਾ ਘਤਿ ਚਲਾਇਆ ॥ ਜਾਨੀ ਘਤਿ ਚਲਾਇਆ ਲਿਖਿਆ ਆਇਆ ਰੁੰਨੇ ਵੀਰ ਸਬਾਏ ॥ ਕਾਂਇਆ ਹੰਸ ਥੀਆ ਵੇਛੋੜਾ ਜਾਂ ਦਿਨ ਪੁੰਨੇ ਮੇਰੀ ਮਾਏ ॥ ਜੇਹਾ ਲਿਖਿਆ ਤੇਹਾ ਪਾਇਆ ਜੇਹਾ ਪੁਰਬਿ ਕਮਾਇਆ ॥ ਧੰਨੁ ਸਿਰੰਦਾ ਸਚਾ ਪਾਤਿਸਾਹੁ ਜਿਨਿ ਜਗੁ ਧੰਧੈ ਲਾਇਆ ॥੧॥ 

ਸਾਹਿਬੁ ਸਿਮਰਹੁ ਮੇਰੇ ਭਾਈਹੋ ਸਭਨਾ ਏਹੁ ਪਇਆਣਾ ॥ ਏਥੈ ਧੰਧਾ ਕੂੜਾ ਚਾਰਿ ਦਿਹਾ ਆਗੈ ਸਰਪਰ ਜਾਣਾ ॥ ਆਗੈ ਸਰਪਰ ਜਾਣਾ ਜਿਉ ਮਿਹਮਾਣਾ ਕਾਹੇ ਗਾਰਬੁ ਕੀਜੈ ॥ ਜਿਤੁ ਸੇਵਿਐ ਦਰਗਹ ਸੁਖੁ ਪਾਈਐ ਨਾਮੁ ਤਿਸੈ ਕਾ ਲੀਜੈ ॥ ਆਗੈ ਹੁਕਮੁ ਨ ਚਲੈ ਮੂਲੇ ਸਿਰਿ ਸਿਰਿ ਕਿਆ ਵਿਹਾਣਾ ॥ ਸਾਹਿਬੁ ਸਿਮਰਿਹੁ ਮੇਰੇ ਭਾਈਹੋ ਸਭਨਾ ਏਹੁ ਪਇਆਣਾ ॥੨॥ 

ਜੋ ਤਿਸੁ ਭਾਵੈ ਸੰਮ੍ਰਥ ਸੋ ਥੀਐ ਹੀਲੜਾ ਏਹੁ ਸੰਸਾਰੋ ॥ ਜਲਿ ਥਲਿ ਮਹੀਅਲਿ ਰਵਿ ਰਹਿਆ ਸਾਚੜਾ ਸਿਰਜਣਹਾਰੋ ॥ ਸਾਚਾ ਸਿਰਜਣਹਾਰੋ ਅਲਖ ਅਪਾਰੋ ਤਾ ਕਾ ਅੰਤੁ ਨ ਪਾਇਆ ॥ ਆਇਆ ਤਿਨ ਕਾ ਸਫਲੁ ਭਇਆ ਹੈ ਇਕ ਮਨਿ ਜਿਨੀ ਧਿਆਇਆ ॥ ਢਾਹੇ ਢਾਹਿ ਉਸਾਰੇ ਆਪੇ ਹੁਕਮਿ ਸਵਾਰਣਹਾਰੋ ॥ ਜੋ ਤਿਸੁ ਭਾਵੈ ਸੰਮ੍ਰਥ ਸੋ ਥੀਐ ਹੀਲੜਾ ਏਹੁ ਸੰਸਾਰੋ ॥੩॥ 

ਨਾਨਕ ਰੁੰਨਾ ਬਾਬਾ ਜਾਣੀਐ ਜੇ ਰੋਵੈ ਲਾਇ ਪਿਆਰੋ ॥ ਵਾਲੇਵੇ ਕਾਰਣਿ ਬਾਬਾ ਰੋਈਐ ਰੋਵਣੁ ਸਗਲ ਬਿਕਾਰੋ ॥ ਰੋਵਣੁ ਸਗਲ ਬਿਕਾਰੋ ਗਾਫਲੁ ਸੰਸਾਰੋ ਮਾਇਆ ਕਾਰਣਿ ਰੋਵੈ ॥ ਚੰਗਾ ਮੰਦਾ ਕਿਛੁ ਸੂਝੈ ਨਾਹੀ ਇਹੁ ਤਨੁ ਏਵੈ ਖੋਵੈ ॥ ਐਥੈ ਆਇਆ ਸਭੁ ਕੋ ਜਾਸੀ ਕੂੜਿ ਕਰਹੁ ਅਹੰਕਾਰੋ ॥ ਨਾਨਕ ਰੁੰਨਾ ਬਾਬਾ ਜਾਣੀਐ ਜੇ ਰੋਵੈ ਲਾਇ ਪਿਆਰੋ ॥੪॥੧॥

🙏 

ਅਰਥ:

ਰਾਗ ਵਡਹੰਸ, ਘਰ ੫ 
ਵਿੱਚ ਗੁਰੂ ਨਾਨਕਦੇਵ ਜੀ ਦੀ ਬਾਣੀ ‘ਅਲਾਹਣੀਆਂ’। 
ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਉਹ ਸਿਰਜਣਹਾਰ ਪਾਤਿਸ਼ਾਹ ਸਦਾ ਕਾਇਮ ਰਹਿਣ ਵਾਲਾ ਹੈ, ਜਿਸ ਨੇ ਜਗਤ ਨੂੰ ਮਾਇਆ ਦੇ ਆਹਰ ਵਿਚ ਲਾ ਰੱਖਿਆ ਹੈ। ਜਦੋਂ ਜੀਵ ਨੂੰ ਮਿਲਿਆ ਸਮਾ ਮੁੱਕ ਜਾਂਦਾ ਹੈ ਤੇ ਜਦੋਂ ਇਸ ਦੀ ਉਮਰ ਦੀ ਪਿਆਲੀ ਭਰ ਜਾਂਦੀ ਹੈ ਤਾਂ (ਸਰੀਰ ਦੇ) ਪਿਆਰੇ ਸਾਥੀ ਨੂੰ ਫੜ ਕੇ ਅੱਗੇ ਲਾ ਲਿਆ ਜਾਂਦਾ ਹੈ। (ਉਮਰ ਦਾ ਸਮਾ ਮੁੱਕਣ ਤੇ) ਜਦੋਂ ਪਰਮਾਤਮਾ ਦਾ ਲਿਖਿਆ (ਹੁਕਮ) ਅਉਂਦਾ ਹੈ ਤਾਂ ਸਾਰੇ ਸੱਜਣ ਸੰਬੰਧੀ ਰੋਂਦੇ ਹਨ। ਹੇ ਮੇਰੀ ਮਾਂ! ਜਦੋਂ ਉਮਰ ਦੇ ਦਿਨ ਪੂਰੇ ਹੋ ਜਾਂਦੇ ਹਨ, ਤਾਂ ਸਰੀਰ ਤੇ ਜੀਵਾਤਮਾ ਦਾ (ਸਦਾ ਲਈ) ਵਿਛੋੜਾ ਹੋ ਜਾਂਦਾ ਹੈ। (ਉਸ ਅੰਤ ਸਮੇ ਤੋਂ) ਪਹਿਲਾਂ ਪਹਿਲਾਂ ਜੋ ਜੋ ਕਰਮ ਜੀਵ ਨੇ ਕਮਾਇਆ ਹੁੰਦਾ ਹੈ (ਉਸ ਉਸ ਦੇ ਅਨੁਸਾਰ) ਜਿਹੋ ਜਿਹਾ ਸੰਸਕਾਰਾਂ ਦਾ ਲੇਖ (ਉਸ ਦੇ ਮੱਥੇ ਤੇ) ਲਿਖਿਆ ਜਾਂਦਾ ਹੈ ਉਹੋ ਜਿਹਾ ਫਲ ਜੀਵ ਪਾਂਦਾ ਹੈ। ਉਹ ਸਿਰਜਣਹਾਰ ਪਾਤਿਸ਼ਾਹ ਸਦਾ ਕਾਇਮ ਰਹਿਣ ਵਾਲਾ ਹੈ, ਜਿਸ ਨੇ ਜਗਤ ਨੂੰ ਮਾਇਆ ਦੇ ਆਹਰ ਵਿਚ ਲਾ ਰੱਖਿਆ ਹੈ ॥੧॥

ਹੇ ਮੇਰੇ ਭਰਾਵੋ! (ਸਦਾ-ਥਿਰ) ਮਾਲਕ-ਪ੍ਰਭੂ ਦਾ ਸਿਮਰਨ ਕਰੋ। (ਦੁਨੀਆ ਤੋਂ) ਇਹ ਕੂਚ ਸਭਨਾਂ ਨੇ ਹੀ ਕਰਨਾ ਹੈ। ਦੁਨੀਆ ਵਿਚ ਮਾਇਆ ਦਾ ਝੂਠਾ ਆਹਰ ਚਾਰ ਦਿਨਾਂ ਲਈ ਹੀ ਹੈ, (ਹਰੇਕ ਨੇ ਹੀ) ਇਥੋਂ ਅਗਾਂਹ (ਪਰਲੋਕ ਵਿਚ) ਜ਼ਰੂਰ ਚਲੇ ਜਾਣਾ ਹੈ। ਇਥੋਂ ਅਗਾਂਹ ਜ਼ਰੂਰ (ਹਰੇਕ ਨੇ) ਚਲੇ ਜਾਣਾ ਹੈ, (ਇਥੇ ਜਗਤ ਵਿਚ) ਅਸੀਂ ਪਰਾਹੁਣਿਆਂ ਵਾਂਗ ਹੀ ਹਾਂ, (ਕਿਸੇ ਵੀ ਧਨ ਪਦਾਰਥ ਆਦਿਕ ਦਾ) ਮਾਣ ਕਰਨਾ ਵਿਅਰਥ ਹੈ। ਉਸ ਪਰਮਾਤਮਾ ਦਾ ਹੀ ਨਾਮ ਸਿਮਰਨਾ ਚਾਹੀਦਾ ਹੈ ਜਿਸ ਦੇ ਸਿਮਰਨ ਨਾਲ ਪਰਮਾਤਮਾ ਦੀ ਹਜ਼ੂਰੀ ਵਿਚ ਆਤਮਕ ਆਨੰਦ ਮਿਲਦਾ ਹੈ। ਪਰਲੋਕ ਵਿਚ ਕਿਸੇ ਦਾ ਭੀ ਹੁਕਮ ਨਹੀਂ ਚੱਲ ਸਕਦਾ, ਉਥੇ ਤਾਂ ਹਰੇਕ ਦੇ ਸਿਰ ਉਤੇ (ਆਪੋ ਆਪਣੇ) ਕੀਤੇ ਅਨੁਸਾਰ ਬੀਤਦੀ ਹੈ। ਹੇ ਮੇਰੇ ਭਰਾਵੋ! (ਸਦਾ-ਥਿਰ) ਮਾਲਕ-ਪ੍ਰਭੂ ਦਾ ਸਿਮਰਨ ਕਰੋ। (ਦੁਨੀਆ ਤੋਂ) ਇਹ ਕੂਚ ਸਭ ਨੇ ਹੀ ਕਰ ਜਾਣਾ ਹੈ ॥੨॥

ਜਗਤ ਦੇ ਜੀਵਾਂ ਦਾ ਉੱਦਮ ਤਾਂ ਇਕ ਬਹਾਨਾ ਹੀ ਹੈ, ਹੁੰਦਾ ਉਹੀ ਕੁਝ ਹੈ ਜੋ ਉਸ ਸਰਬ-ਸ਼ਕਤੀਮਾਨ ਪ੍ਰਭੂ ਨੂੰ ਭਾਉਂਦਾ ਹੈ। ਉਹ ਸਦਾ-ਥਿਰ ਰਹਿਣ ਵਾਲਾ ਸਿਰਜਣਹਾਰ ਪਾਣੀ ਵਿਚ ਧਰਤੀ ਵਿਚ ਆਕਾਸ਼ ਵਿਚ ਹਰ ਥਾਂ ਮੌਜੂਦ ਹੈ। ਉਹ ਪ੍ਰਭੂ ਸਦਾ-ਥਿਰ ਰਹਿਣ ਵਾਲਾ ਹੈ ਸਭ ਦਾ ਪੈਦਾ ਕਰਨ ਵਾਲਾ ਹੈ, ਅਦ੍ਰਿਸ਼ਟ ਹੈ, ਬੇਅੰਤ ਹੈ, ਕੋਈ ਭੀ ਜੀਵ ਉਸ ਦੇ ਗੁਣਾਂ ਦਾ ਅੰਤ ਨਹੀਂ ਲੱਭ ਸਕਦਾ। ਜਗਤ ਵਿਚ ਜੰਮਣਾ ਉਹਨਾਂ ਦਾ ਹੀ ਸਫਲ ਕਿਹਾ ਜਾਂਦਾ ਹੈ ਜਿਨ੍ਹਾਂ ਨੇ ਉਸ ਬੇਅੰਤ ਪ੍ਰਭੂ ਨੂੰ ਸੁਰਤ ਜੋੜ ਕੇ ਸਿਮਰਿਆ ਹੈ। ਉਹ ਪਰਮਾਤਮਾ ਆਪ ਹੀ ਜਗਤ-ਰਚਨਾ ਨੂੰ ਢਾਹ ਦੇਂਦਾ ਹੈ, ਢਾਹ ਕੇ ਆਪ ਹੀ ਫਿਰ ਬਣਾ ਲੈਂਦਾ ਹੈ, ਉਹ ਆਪਣੇ ਹੁਕਮ ਵਿਚ ਜੀਵਾਂ ਨੂੰ ਚੰਗੇ ਜੀਵਨ ਵਾਲੇ ਬਣਾਂਦਾ ਹੈ। ਜਗਤ ਦੇ ਜੀਵਾਂ ਦਾ ਉੱਦਮ ਤਾਂ ਇਕ ਬਹਾਨਾ ਹੀ ਹੈ, ਹੁੰਦਾ ਉਹੀ ਕੁਝ ਹੈ ਜੋ ਉਸ ਸਰਬ-ਸ਼ਕਤੀਮਾਨ ਪ੍ਰਭੂ ਨੂੰ ਚੰਗਾ ਲੱਗਦਾ ਹੈ ॥੩॥

ਹੇ ਨਾਨਕ! ਉਸੇ ਨੂੰ ਸਹੀ ਵੈਰਾਗ ਵਿਚ ਆਇਆ ਜਾਣੋ, ਜੋ ਪਿਆਰ ਨਾਲ (ਪਰਮਾਤਮਾ ਦੇ ਮਿਲਾਪ ਦੀ ਖ਼ਾਤਰ) ਵੈਰਾਗ ਵਿਚ ਆਉਂਦਾ ਹੈ। ਹੇ ਭਾਈ! ਦੁਨੀਆ ਦੇ ਧਨ ਪਦਾਰਥ ਦੀ ਖ਼ਾਤਰ ਜੋ ਰੋਵੀਦਾ ਹੈ ਉਹ ਰੋਣਾ ਸਾਰਾ ਹੀ ਵਿਅਰਥ ਜਾਂਦਾ ਹੈ। ਪਰਮਾਤਮਾ ਵਲੋਂ ਭੁੱਲਾ ਹੋਇਆ ਜਗਤ ਮਾਇਆ ਦੀ ਖ਼ਾਤਰ ਰੋਂਦਾ ਹੈ ਇਹ ਸਾਰਾ ਹੀ ਰੁਦਨ ਵਿਅਰਥ ਹੈ। ਮਨੁੱਖ ਨੂੰ ਚੰਗੇ ਮੰਦੇ ਕੰਮ ਦੀ ਪਛਾਣ ਨਹੀਂ ਆਉਂਦੀ, (ਮਾਇਆ ਦੀ ਖ਼ਾਤਰ ਰੋ ਰੋ ਕੇ) ਇਸ ਸਰੀਰ ਨੂੰ ਵਿਅਰਥ ਹੀ ਨਾਸ ਕਰ ਲੈਂਦਾ ਹੈ। ਜੋ ਜਗਤ ਵਿਚ (ਜਨਮ ਲੈ ਕੇ) ਆਇਆ ਹੈ (ਆਪਣਾ ਸਮਾ ਮੁਕਾ ਕੇ) ਚਲਾ ਜਾਇਗਾ, ਨਾਸਵੰਤ ਜਗਤ ਦੇ ਮੋਹ ਵਿਚ ਫਸ ਕੇ (ਵਿਅਰਥ) ਮਾਣ ਕਰਦੇ ਹੋ। ਹੇ ਨਾਨਕ! ਉਸੇ ਨੂੰ ਸਹੀ ਵੈਰਾਗ ਵਿਚ ਆਇਆ ਜਾਣੋ, ਜੋ ਪਿਆਰ ਨਾਲ (ਪਰਮਾਤਮਾ ਦੇ ਮਿਲਾਪ ਦੀ ਖ਼ਾਤਰ) ਵੈਰਾਗ ਵਿਚ ਆਉਂਦਾ ਹੈ ॥੪॥੧॥

🙏

हिन्दी ट्रांसलेट:

रागु वडहंसु महला १ घरु ५ अलाहणीआ ॥ 

ੴ सतिगुर प्रसादि ॥ 

धंनु सिरंदा सचा पातिसाहु जिनि जगु धंधै लाइआ ॥ मुहलति पुनी पाई भरी जानीअड़ा घति चलाइआ ॥ जानी घति चलाइआ लिखिआ आइआ रुंने वीर सबाए ॥ कांइआ हंस थीआ वेछोड़ा जां दिन पुंने मेरी माए ॥ जेहा लिखिआ तेहा पाइआ जेहा पुरबि कमाइआ ॥ धंनु सिरंदा सचा पातिसाहु जिनि जगु धंधै लाइआ ॥१॥ 

साहिबु सिमरहु मेरे भाईहो सभना एहु पइआणा ॥ एथै धंधा कूड़ा चारि दिहा आगै सरपर जाणा ॥ आगै सरपर जाणा जिउ मिहमाणा काहे गारबु कीजै ॥ जितु सेविऐ दरगह सुखु पाईऐ नामु तिसै का लीजै ॥ आगै हुकमु न चलै मूले सिरि सिरि किआ विहाणा ॥ साहिबु सिमरिहु मेरे भाईहो सभना एहु पइआणा ॥२॥ 

जो तिसु भावै संम्रथ सो थीऐ हीलड़ा एहु संसारो ॥ जलि थलि महीअलि रवि रहिआ साचड़ा सिरजणहारो ॥ साचा सिरजणहारो अलख अपारो ता का अंतु न पाइआ ॥ आइआ तिन का सफलु भइआ है इक मनि जिनी धिआइआ ॥ ढाहे ढाहि उसारे आपे हुकमि सवारणहारो ॥ जो तिसु भावै संम्रथ सो थीऐ हीलड़ा एहु संसारो ॥३॥ 

नानक रुंना बाबा जाणीऐ जे रोवै लाइ पिआरो ॥ वालेवे कारणि बाबा रोईऐ रोवणु सगल बिकारो ॥ रोवणु सगल बिकारो गाफलु संसारो माइआ कारणि रोवै ॥ चंगा मंदा किछु सूझै नाही इहु तनु एवै खोवै ॥ ऐथै आइआ सभु को जासी कूड़ि करहु अहंकारो ॥ नानक रुंना बाबा जाणीऐ जे रोवै लाइ पिआरो ॥४॥१॥


🙏


अर्थ: 

जिस (प्रभू) ने जगत को माया के चक्कर में लगा रखा है वही सृजनहार पातशाह सलाहने-योग्य है। (क्योंकि वही) सदा कायम रहने वाला है। (जीव बिचारे की कोई बिसात नहीं) जब जीव को मिला हुआ समय समाप्त हो जाता है जब इसकी उम्र की प्याली भर जाती है तो (शरीर के) प्यारे साथी को पकड़ के आगे लगा लिया जाता है। (उम्र के खत्म होने पर) जब परमात्मा का लिखा हुकम आता है, शरीर के प्यारे साथी जीवात्मा को पकड़ के आगे लगा लिया जाता है, और सारे सजजन-संबंधी रोते हैं। हे मेरी माँ! जब उम्र के दिन पूरे हो जाते हैं, तो शरीर और जीवात्मा का (सदा के लिए) विछोड़ा हो जाता है। (उस अंत समय से) पहले-पहले जो कर्म जीव ने कमाए होते हैं (उस उस के अनुसार) जैसे जैसे संस्कारों का लेख (उसके माथे पर) लिखा जाता है वैसा ही फल जीव पाता है। जिसने जगत को माया की आहर में लगा रखा है वही सृजनहार पातशाह सराहने-योग्य है वही सदा कायम रहने वाला है।1।

हे मेरे भाईयो! (सदा स्थिर) मालिक प्रभू का सिमरन करो। (दुनिया से) कूच तो सभी ने करना है। दुनिया में माया का आहर चार दिनों के लिए ही है, (हरेक ने ही) यहाँ से आगे (परलोक में) अवश्य चले जाना है। यहाँ से आगे जरूर (हरेक ने) चले जाना है, (यहाँ जगत में) हम मेहमान की तरह ही हैं, (किसी भी धन-पदार्थ आदि का) गुमान करना व्यर्थ है। उस परमात्मा का ही नाम सिमरना चाहिए जिसके सिमरने से परमात्मा की हजूरी में आत्मिक आनंद मिलता है। (जगत में तो धन-पदार्थ वाले का हुकम चल सकता है, पर) परलोक में किसी का भी हुकम बिल्कुल नहीं चल सकता, वहाँ तो हरेक के सिर पर (अपने-अपने) किए अनुसार बीतती है। हे मेरे भाईयो! (सदा स्थिर) मालिक प्रभू का सिमरन करो। (दुनिया से) सभी ने ही चले जाना है।2।

जगत के जीवों का उद्यम तो एक बहाना ही है, होता वही कुछ है जो उस सर्व-शक्तिमान प्रभू को भाता है। वह सदा-स्थिर रहने वाला सृजनहार पानी में धरती पर आकाश में हर जगह मौजूद है। वह प्रभू सदा स्थिर रहने वाला है, सबको पैदा करने वाला है, अदृष्ट है, बेअंत है, कोई भी जीव उसके गुणों का अंत नहीं पा सकता। जगत में पैदा उनका ही सफल कहा जाता है जिन्होंने उस बेअंत प्रभू को सुरति जोड़ के सिमरा है। वह परमात्मा स्वयं ही जगत-रचना को गिरा देता है, गिरा के खुद ही फिर बना लेता है, वह अपने हुकम में जीवों को अच्छे जीवन वाले बनाता है। जगत के जीवों का उद्यम तो एक बहाना ही है, होता वही कुछ है जो उस सर्व-शक्तिमान प्रभू को अच्छा लगता है ।3।

हे नानक! (कह–विछुड़े संबन्धियों की मौत पर तो हर कोई वैराग में आ जाता है, पर इस वैराग के कोई मायने नहीं) हे भाई! उसी मनुष्य को सही (रूप में) वैराग में आया समझो, जो प्यार से (परमात्मा के मिलाप की खातिर) वैराग में आता है। हे भाई! दुनिया के धन पदार्थों की खातिर जो रोते हैं वह रोना सारा ही व्यर्थ जाता है। परमात्मा से भूला हुआ जगत की माया की खातिर रोता है ये सारा ही रुदन व्यर्थ है। (इस रोने से) मनुष्य को अच्छे-बुरे काम की पहचान नहीं आती, (माया की खातिर रो-रो के) इस शरीर को व्यर्थ ही नाश कर लेता है। हे भाई! हरेक जीव जो जगत में (जन्म ले के) आया है (अपना समय गुजार के) चला जाएगा, नाशवंत जगत के मोह में फंस के (व्यर्थ) गुमान करते हो। हे नानक! (कह–) हे भाई! उसी मनुष्य को सही वैराग में आया समझो जो (परमात्मा के मिलाप की खातिर) प्यार से वैराग में आता है ।4।1।

🙏

English translation

Raagu vadahanssu mahalaa 1 
gharu 5 
alaaha(nn)eeaa

Ik-oamkkaari satigur prsaadi ||
Dhannu siranddaa sachaa paatisaahu jini jagu dhanddhai laaiaa || Muhalati punee paaee bharee jaaneea(rr)aa ghati chalaaiaa ||

Jaanee ghati chalaaiaa likhiaa aaiaa runne veer sabaae || Kaaniaa hanss theeaa vechho(rr)aa jaan din punne meree maae || Jehaa likhiaa tehaa paaiaa jehaa purabi kamaaiaa || Dhannu siranddaa sachaa paatisaahu jini jagu dhanddhai laaiaa ||1||

Saahibu simarahu mere bhaaeeho sabhanaa ehu paiaa(nn)aa || Ethai dhanddhaa koo(rr)aa chaari dihaa aagai sarapar jaa(nn)aa || Aagai sarapar jaa(nn)aa jiu mihamaa(nn)aa kaahe gaarabu keejai || Jitu seviai daragah sukhu paaeeai naamu tisai kaa leejai || Aagai hukamu na chalai moole siri siri kiaa vihaa(nn)aa || Saahibu simarihu mere bhaaeeho sabhanaa ehu paiaa(nn)aa ||2||

Jo tisu bhaavai sammrth so theeai heela(rr)aa ehu sanssaaro || Jali thali maheeali ravi rahiaa saacha(rr)aa siraja(nn)ahaaro || Saachaa siraja(nn)ahaaro alakh apaaro taa kaa anttu na paaiaa || Aaiaa tin kaa saphalu bhaiaa hai ik mani jinee dhiaaiaa || Dhaahe dhaahi usaare aape hukami savaara(nn)ahaaro || Jo tisu bhaavai sammrth so theeai heela(rr)aa ehu sanssaaro ||3||

Naanak runnaa baabaa jaa(nn)eeai je rovai laai piaaro || Vaaleve kaara(nn)i baabaa roeeai rova(nn)u sagal bikaaro || Rova(nn)u sagal bikaaro gaaphalu sanssaaro maaiaa kaara(nn)i rovai || Changgaa manddaa kichhu soojhai naahee ihu tanu evai khovai || Aithai aaiaa sabhu ko jaasee koo(rr)i karahu ahankkaaro || Naanak runnaa baabaa jaa(nn)eeai je rovai laai piaaro ||4||1||


🙏

Meaning:

Raag Wadahans, First Mehl, Fifth House, Alaahanees ~ Songs Of Mourning:

One Universal Creator God. By The Grace Of The True Guru:

Blessed is the Creator, the True King, who has linked the whole world to its tasks.

When one's time is up, and the measure is full, this dear soul is caught, and driven off.
Whatever pleases the Almighty Lord, that alone comes to pass; this world is an opportunity to please Him.

The True Creator Lord is pervading and permeating the water, the land and the air.

The True Creator Lord is invisible and infinite; His limits cannot be found.

Fruitful is the coming of those, who meditate single-mindedly on Him.

He destroys, and having destroyed, He creates; by His Order, He adorns us.

Whatever pleases the Almighty Lord, that alone comes to pass; this world is an opportunity to please Him. ||3||

Nanak: he alone truly weeps, O Baba, who weeps in the Lord's Love.

One who weeps for the sake of worldly objects, O Baba, weeps totally in vain.

This weeping is all in vain; the world forgets the Lord, and weeps for the sake of Maya.

He does not distinguish between good and evil, and wastes away this life in vain.

Everyone who comes here, shall have to leave; to act in ego is false.

Nanak: he alone truly weeps, O Baba, who weeps in the Lord's Love. ||4||1||

🙏🙏

🙏🙏🙏🙏🙏

🙏🙏🙏🙏🙏🙏

सन्त बाबा सीतलसिंह जी (महू वालों)  एवं सन्त बाबा हिम्मत सिंह साहिब दरबार के वर्तमान महन्त सन्त बाबा सुखदेव सिंह जी की कृपा आर्शीवाद  सदके यह सेवा दास कर पा रहा है
🙏

🙏

गद्दीनशीन महन्त सन्त बाबा सुखदेव सिंह साहिब जी  

सम्पर्क: 

महन्त सन्त सुखदेव सिंह जी 

सम्पर्क करें 👇 

मो. 9818126912



====/////=====

लबाना जागृति सन्देश 
सन्त सीतल सिंह जी (महू वालों) के आर्शीवाद से स्थापित एवं महन्त सन्त बाबा सुखदेव सिंह जी के आर्शीवाद से संचालित:
लबाना सिख समाज का अग्रणी पाक्षिक समाचार पत्र 
सम्पादक: 
जी. एल. लबाना 
9414007822
🙏🙏

 सिख समाज के  समाचारों से जुड़ने के लिये
 9414007822
 को सेव करें और अपना नाम, पता, जाति, निवास स्थान,  अपना वाटस्अप मोबाइल नम्बर लिख कर भेजें। 

🙏🙏

स्वजातीय लबाना सिख समाज के रिश्ते नाते जानने के लिये नीचे क्लिक कीजिए 

https://www.dailymaruprahar.page/2024/05/blog-post_27.html

सम्पादक का पता : 

प्लाट नम्बर 2, पत्रकार कालोनी कोटडा, 

अजमेर (राजस्था) 

सम्पर्क :  ई-मेल: 

bunty3555@yahoo.com

मो./वाट्सअप/फोन-पे:  9414007822

अर्जेन्ट : मो. - 9587670300 🙏
अधिक समाचार पढ़ने के लिए 👇

 किल्क करें 👇 

https://www.dailymaruprahar.page/?m 

अपने विचार नीचे कमेंट्स बाक्स में दें l


टिप्पणियाँ

इस ब्लॉग से लोकप्रिय पोस्ट

रिश्ते - नाते : relationships :

बद्रीनाथ, द्वारका, जगन्नाथ पुरी और रामेश्वरम भारत के चारों पवित्र धामों की जानकारी! 

सरदार फतह सिंह रमाण के दो मासूम बच्चे भाई-बहन की कोनी गांव के छप्पर (तिलाब) में गिरने से दुखद मृत्यु