Hukamnama Sri Darbar Sahib, Sri Amritsar,

LABANA JAGRATI SANDESH 

Amrit vele da

 Hukamnama 

Sri Darbar Sahib, Sri Amritsar, 




 Ang 830, 

Date 09-10-2024

🙏 

ਰਾਗੁ ਬਿਲਾਵਲੁ ਮਹਲਾ ੫ ਘਰੁ ੧੩ ਪੜਤਾਲ

ੴ ਸਤਿਗੁਰ ਪ੍ਰਸਾਦਿ ॥

ਮੋਹਨ ਨੀਦ ਨ ਆਵੈ ਹਾਵੈ ਹਾਰ ਕਜਰ ਬਸਤ੍ਰ ਅਭਰਨ ਕੀਨੇ ॥ ਉਡੀਨੀ ਉਡੀਨੀ ਉਡੀਨੀ ॥ ਕਬ ਘਰਿ ਆਵੈ ਰੀ ॥੧॥ ਰਹਾਉ ॥

ਸਰਨਿ ਸੁਹਾਗਨਿ ਚਰਨ ਸੀਸੁ ਧਰਿ ॥ ਲਾਲਨੁ ਮੋਹਿ ਮਿਲਾਵਹੁ ॥ ਕਬ ਘਰਿ ਆਵੈ ਰੀ ॥੧॥

ਸੁਨਹੁ ਸਹੇਰੀ ਮਿਲਨ ਬਾਤ ਕਹਉ ॥ ਸਗਰੋ ਅਹੰ ਮਿਟਾਵਹੁ ਤਉ ਘਰ ਹੀ ਲਾਲਨੁ ਪਾਵਹੁ ॥ ਤਬ ਰਸ ਮੰਗਲ ਗੁਨ ਗਾਵਹੁ ॥ ਆਨਦ ਰੂਪ ਧਿਆਵਹੁ ॥ ਨਾਨਕੁ ਦੁਆਰੈ ਆਇਓ ॥ ਤਉ ਮੈ ਲਾਲਨੁ ਪਾਇਓ ਰੀ ॥੨॥

ਮੋਹਨ ਰੂਪੁ ਦਿਖਾਵੈ ॥ ਅਬ ਮੋਹਿ ਨੀਦ ਸੁਹਾਵੈ ॥ ਸਭ ਮੇਰੀ ਤਿਖਾ ਬੁਝਾਨੀ ॥ ਅਬ ਮੈ ਸਹਜਿ ਸਮਾਨੀ ॥ ਮੀਠੀ ਪਿਰਹਿ ਕਹਾਨੀ ॥ ਮੋਹਨੁ ਲਾਲਨੁ ਪਾਇਓ ਰੀ ॥ ਰਹਾਉ ਦੂਜਾ ॥੧॥੧੨੮॥ 

🙏 

ਅਰਥ: 

ਰਾਗ ਬਿਲਾਵਲੁ, ਘਰ ੧੩ ਵਿੱਚ ਗੁਰੂ ਅਰਜਨਦੇਵ ਜੀ ਦੀ ਬਾਣੀ 'ਪੜਤਾਲ' ।

ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ ।

ਹੇ ਮੋਹਨ-ਪ੍ਰਭੂ! (ਜਿਵੇਂ ਪਤੀ ਤੋਂ ਵਿਛੁੜੀ ਹੋਈ ਇਸਤ੍ਰੀ ਭਾਵੇਂ ਜੀਕਰ) ਹਾਰ, ਕੱਜਲ, ਕਪੜੇ, ਗਹਿਣੇ ਪਾਂਦੀ ਹੈ, (ਪਰ ਵਿਛੋੜੇ ਦੇ ਕਾਰਨ) ਹਾਹੁਕੇ ਵਿਚ (ਉਸ ਨੂੰ) ਨੀਂਦ ਨਹੀਂ ਆਉਂਦੀ,

(ਪਤੀ ਦੀ ਉਡੀਕ ਵਿਚ ਉਹ) ਹਰ ਵੇਲੇ ਉਦਾਸ ਉਦਾਸ ਰਹਿੰਦੀ ਹੈ, (ਤੇ ਸਹੇਲੀ ਪਾਸੋਂ ਪੁੱਛਦੀ ਹੈ-)

ਹੇ ਭੈਣ! (ਮੇਰਾ ਪਤੀ) ਕਦੋਂ ਘਰ ਆਵੇਗਾ (ਇਸੇ ਤਰ੍ਹਾਂ, ਹੇ ਮੋਹਨ! ਤੈਥੋਂ ਵਿਛੁੜ ਕੇ ਮੈਨੂੰ ਸ਼ਾਂਤੀ ਨਹੀਂ ਆਉਂਦੀ) ॥੧॥ ਰਹਾਉ ॥

ਹੇ ਮੋਹਨ ਪ੍ਰਭੂ! ਮੈਂ ਗੁਰਮੁਖ ਸੁਹਾਗਣ ਦੀ ਸਰਨ ਪੈਂਦੀ ਹਾਂ, ਉਸ ਦੇ ਚਰਨਾਂ ਉਤੇ (ਆਪਣਾ) ਸਿਰ ਧਰ ਕੇ (ਪੁੱਛਦੀ ਹਾਂ-)

ਹੇ ਭੈਣ! ਮੈਨੂੰ ਸੋਹਣਾ ਲਾਲ ਮਿਲਾ ਦੇ (ਦੱਸ, ਉਹ)

ਕਦੋਂ ਮੇਰੇ ਹਿਰਦੇ-ਘਰ ਵਿਚ ਆਵੇਗਾ ॥੧॥

(ਸੁਹਾਗਣ ਆਖਦੀ ਹੈ-) ਹੇ ਸਹੇਲੀਏ! ਸੁਣ, ਮੈਂ ਤੈਨੂੰ ਮੋਹਨ-ਪ੍ਰਭੂ ਦੇ ਮਿਲਣ ਦੀ ਗੱਲ ਸੁਣਾਂਦੀ ਹਾਂ ।

ਤੂੰ (ਆਪਣੇ ਅੰਦਰੋਂ) ਸਾਰਾ ਅਹੰਕਾਰ ਦੂਰ ਕਰ ਦੇ । ਤਦੋਂ ਤੂੰ ਆਪਣੇ ਹਿਰਦੇ-ਘਰ ਵਿਚ ਹੀ ਉਸ ਸੋਹਣੇ ਲਾਲ ਨੂੰ ਲੱਭ ਲਏਂਗੀ ।

(ਹਿਰਦੇ-ਘਰ ਵਿਚ ਉਸ ਦਾ ਦਰਸਨ ਕਰ ਕੇ) ਫਿਰ ਤੂੰ ਖ਼ੁਸ਼ੀ ਆਨੰਦ ਪੈਦਾ ਕਰਨ ਵਾਲੇ ਹਰਿ-ਗੁਣ ਗਾਇਆ ਕਰੀਂ,

ਅਤੇ ਉਸ ਪ੍ਰਭੂ ਦਾ ਸਿਮਰਨ ਕਰਿਆ ਕਰੀਂ ਜੋ ਨਿਰਾ ਆਨੰਦ ਹੀ ਆਨੰਦ-ਰੂਪ ਹੈ ।

ਹੇ ਭੈਣ! ਨਾਨਕ (ਭੀ ਉਸ ਗੁਰੂ ਦੇ) ਦਰ ਤੇ ਆ ਗਿਆ ਹੈ,

(ਗੁਰੂ ਦੇ ਦਰ ਤੇ ਆ ਕੇ) ਮੈਂ (ਨਾਨਕ ਨੇ ਹਿਰਦੇ-ਘਰ ਵਿਚ ਹੀ) ਸੋਹਣਾ ਲਾਲ ਲੱਭ ਲਿਆ ਹੈ ॥੨॥

ਹੇ ਭੈਣ! (ਹੁਣ) ਮੋਹਨ ਪ੍ਰਭੂ ਮੈਨੂੰ ਦਰਸਨ ਦੇ ਰਿਹਾ ਹੈ,

ਹੁਣ (ਮਾਇਆ ਦੇ ਮੋਹ ਵਲੋਂ ਪੈਦਾ ਹੋਈ) ਉਪਰਾਮਤਾ ਮੈਨੂੰ ਮਿੱਠੀ ਲੱਗ ਰਹੀ ਹੈ,

ਮੇਰੀ ਸਾਰੀ ਮਾਇਆ ਦੀ ਤ੍ਰਿਸ਼ਨਾ ਮਿਟ ਗਈ ਹੈ ।

ਹੁਣ ਮੈਂ ਆਤਮਕ ਅਡੋਲਤਾ ਵਿਚ ਟਿਕ ਗਈ ਹਾਂ ।

ਪ੍ਰਭੂ-ਪਤੀ ਦੀਆਂ ਸਿਫ਼ਤਿ-ਸਾਲਾਹ ਦੀਆਂ ਗੱਲਾਂ ਮੈਨੂੰ ਪਿਆਰੀਆਂ ਲੱਗ ਰਹੀਆਂ ਹਨ ।

ਹੇ ਭੈਣ! ਹੁਣ ਮੈਂ ਸੋਹਣਾ ਲਾਲ ਮੋਹਣ ਲੱਭ ਲਿਆ ਹੈ । ਰਹਾਉ ਦੂਜਾ ॥੧॥੧੨੮॥

  🙏

 हिन्दी ट्रांसलेट:  

रागु बिलावलु महला ५ घरु १३ पड़ताल

ੴ सतिगुर प्रसादि ॥

मोहन नीद न आवै हावै हार कजर बसत्र अभरन कीने ॥ उडीनी उडीनी उडीनी ॥ कब घरि आवै री ॥१॥ रहाउ ॥

सरनि सुहागनि चरन सीसु धरि ॥ लालनु मोहि मिलावहु ॥ कब घरि आवै री ॥१॥

सुनहु सहेरी मिलन बात कहउ ॥ सगरो अहं मिटावहु तउ घर ही लालनु पावहु ॥ तब रस मंगल गुन गावहु ॥ आनद रूप धिआवहु ॥ नानकु दुआरै आइओ ॥ तउ मै लालनु पाइओ री ॥२॥

मोहन रूपु दिखावै ॥ अब मोहि नीद सुहावै ॥ सभ मेरी तिखा बुझानी ॥ अब मै सहजि समानी ॥ मीठी पिरहि कहानी ॥ मोहनु लालनु पाइओ री ॥ रहाउ दूजा ॥१॥१२८॥ 

🙏

 अर्थ: 

रागु बिलावलु महला ५ घरु १३ पड़ताल

ੴ सतिगुर प्रसादि ॥

हे प्रभु ! तेरे बिना मुझे नीद नहीं आती और आहें भरती रहती हूँ। मैंने अपने गले में हार, आँखों में काजल, वस्त्र एवं आभूषणों से श्रृंगार किया हुआ है।

लेकिन फिर भी तेरे इन्तजार में उदास ही रहती हूँ।

अरी सखी ! वह कब घर आएगा।॥ १॥ रहाउ॥

मैं सुहागिन की शरण में आकर उसके चरणों में शीश रखती हूँ।

अरी सखी ! मेरे प्रिय प्रभु से मिला दो,

वह कब घर आएगा।॥ १॥

"(उत्तर है) हे सहेली ! ध्यानपूर्वक सुनो; मैं तुझे प्रिय प्रभु से मिलन की बात कहती हूँ,

अपना सारा अहंत्व मिटा दो, इस तरह हृदय-घर में प्रभु को पा लो।

तब मिलन की खुशी में उसका मंगल गुणगान करो।

आनंद रूप पति-प्रभु का ध्यान करो।

नानक का कथन है कि अरी सखी ! जब पति-प्रभु द्वार पर आया

तो मैंने उस प्रेिय को पा लिया ॥ २॥

हे सखी ! प्रभु अपना रूप दिखा रहा है और

अब मुझे अच्छी नीद आ रही है।

इस तरह मेरी सारी तृष्णा बुझ गई है और

अब मैं सहज ही समाई रहती हूँ।

मेरे प्रेिय की कहानी बड़ी मीठी है,

मैंने अपने प्रिय प्रभु को पा लिया है॥ रहाउ दूसरा ॥ १॥ १२८ ॥ 

🙏 

English translation: 

Raagu bilaavalu mahalaa 5 gharu 13 pa(rr)ataal

Ik-oamkkaari satigur prsaadi ||

Mohan need na aavai haavai haar kajar basatr abharan keene || Udeenee udeenee udeenee || Kab ghari aavai ree ||1|| rahaau ||

Sarani suhaagani charan seesu dhari || Laalanu mohi milaavahu || Kab ghari aavai ree ||1||

Sunahu saheree milan baat kahau || Sagaro ahann mitaavahu tau ghar hee laalanu paavahu || Tab ras manggal gun gaavahu || Aanad roop dhiaavahu || Naanaku duaarai aaio || Tau mai laalanu paaio ree ||2||

Mohan roopu dikhaavai || Ab mohi need suhaavai || Sabh meree tikhaa bujhaanee || Ab mai sahaji samaanee || Meethee pirahi kahaanee || Mohanu laalanu paaio ree || rahaau doojaa ||1||128|| 

🙏

 Meaning: 

Raag Bilaaval, Fifth Mehl, Thirteenth House, Partaal:

One Universal Creator God. By The Grace Of The True Guru:

O Enticing Lord, I cannot sleep; I sigh. I am adorned with necklaces, gowns, ornaments and make-up.

I am sad, sad and depressed.

When will You come home? ||1|| Pause ||

I seek the Sanctuary of the happy soul-brides; I place my head upon their feet.

Unite me with my Beloved.

When will He come to my home? ||1||

Listen, my companions: tell me how to meet Him.

Eradicate all egotism, and then you shall find your Beloved Lord within the home of your heart.

Then, in delight, you shall sing the songs of joy and praise.

Meditate on the Lord, the embodiment of bliss.

O Nanak, I came to the Lord's Door,

And then, I found my Beloved. ||2||

The Enticing Lord has revealed His form to me,

And now, sleep seems sweet to me.

My thirst is totally quenched,

And now, I am absorbed in celestial bliss.

How sweet is the story of my Husband Lord.

I have found my Beloved, Enticing Lord. || Second Pause ||1||128||

 🙏


🙏🙏🙏🙏🙏

🙏🙏🙏🙏🙏🙏

सन्त बाबा सीतलसिंह जी (महू वालों)  एवं सन्त बाबा हिम्मत सिंह साहिब दरबार के वर्तमान महन्त सन्त बाबा सुखदेव सिंह जी की कृपा आर्शीवाद  सदके यह सेवा दास कर पा रहा है
🙏

🙏

गद्दीनशीन महन्त सन्त बाबा सुखदेव सिंह साहिब जी  

सम्पर्क: 

महन्त सन्त सुखदेव सिंह जी 

सम्पर्क करें 👇 

मो. 9818126912



====/////=====

लबाना जागृति सन्देश 
सन्त सीतल सिंह जी (महू वालों) के आर्शीवाद से स्थापित एवं महन्त सन्त बाबा सुखदेव सिंह जी के आर्शीवाद से संचालित:
लबाना सिख समाज का अग्रणी पाक्षिक समाचार पत्र 
सम्पादक: 
जी. एल. लबाना 
9414007822
🙏🙏

 सिख समाज के  समाचारों से जुड़ने के लिये
 9414007822
 को सेव करें और अपना नाम, पता, जाति, निवास स्थान,  अपना वाटस्अप मोबाइल नम्बर लिख कर भेजें। 

🙏🙏

स्वजातीय लबाना सिख समाज के रिश्ते नाते जानने के लिये नीचे क्लिक कीजिए 

https://www.dailymaruprahar.page/2024/05/blog-post_27.html

सम्पादक का पता : 

प्लाट नम्बर 2, पत्रकार कालोनी कोटडा, 

अजमेर (राजस्था) 

सम्पर्क :  ई-मेल: 

bunty3555@yahoo.com

मो./वाट्सअप/फोन-पे:  9414007822

अर्जेन्ट : मो. - 9587670300 🙏
अधिक समाचार पढ़ने के लिए 👇

 किल्क करें 👇 

https://www.dailymaruprahar.page/?m 

अपने विचार नीचे कमेंट्स बाक्स में दें l


टिप्पणियाँ

इस ब्लॉग से लोकप्रिय पोस्ट

रिश्ते - नाते : relationships :

बद्रीनाथ, द्वारका, जगन्नाथ पुरी और रामेश्वरम भारत के चारों पवित्र धामों की जानकारी! 

सरदार फतह सिंह रमाण के दो मासूम बच्चे भाई-बहन की कोनी गांव के छप्पर (तिलाब) में गिरने से दुखद मृत्यु