HUKAMNAMA SRI DARBAR SAHIB AMRITSAR Ang 620. Date 01-04-2025
🙏🙏🙏
AMRIT VELE DA HUKAMNAMA
SRI DARBAR SAHIB, AMRITSAR,
ANG 620 Date 01-04-2025
ਸੋਰਠਿ ਮਹਲਾ ੫ ॥
ਮੇਰਾ ਸਤਿਗੁਰੁ ਰਖਵਾਲਾ ਹੋਆ ॥ ਧਾਰਿ ਕ੍ਰਿਪਾ ਪ੍ਰਭ ਹਾਥ ਦੇ ਰਾਖਿਆ ਹਰਿ ਗੋਵਿਦੁ ਨਵਾ ਨਿਰੋਆ ॥੧॥ ਰਹਾਉ ॥
ਤਾਪੁ ਗਇਆ ਪ੍ਰਭਿ ਆਪਿ ਮਿਟਾਇਆ ਜਨ ਕੀ ਲਾਜ ਰਖਾਈ ॥ ਸਾਧਸੰਗਤਿ ਤੇ ਸਭ ਫਲ ਪਾਏ ਸਤਿਗੁਰ ਕੈ ਬਲਿ ਜਾਂਈ ॥੧॥
ਹਲਤੁ ਪਲਤੁ ਪ੍ਰਭ ਦੋਵੈ ਸਵਾਰੇ ਹਮਰਾ ਗੁਣੁ ਅਵਗੁਣੁ ਨ ਬੀਚਾਰਿਆ ॥ ਅਟਲ ਬਚਨੁ ਨਾਨਕ ਗੁਰ ਤੇਰਾ ਸਫਲ ਕਰੁ ਮਸਤਕਿ ਧਾਰਿਆ ॥੨॥੨੧॥੪੯॥
🙏🙏
ਪਦਅਰਥ:
ਧਾਰਿ = ਧਾਰ ਕੇ। ਪ੍ਰਭਿ = ਪ੍ਰਭੂ ਨੇ। ਨਵਾ ਨਿਰੋਆ = ਬਿਲਕੁਲ ਅਰੋਗ ॥੧॥ ਪ੍ਰਭਿ = ਪ੍ਰਭੂ ਨੇ। ਲਾਜ = ਇੱਜ਼ਤ। ਤੇ = ਤੋਂ, ਪਾਸੋਂ। ਬਲਿ ਜਾਂਈ = ਮੈਂ ਕੁਰਬਾਨ ਜਾਂਦਾ ਹਾਂ ॥੧॥
ਹਲਤੁ = {अत्र} ਇਹ ਲੋਕ। ਪਲਤੁ {परत्र} ਪਰ ਲੋਕ। ਹਮਰਾ = ਅਸਾਂ ਜੀਵਾਂ ਦਾ। ਅਟਲ = ਕਦੇ ਨਾਹ ਟਲਣ ਵਾਲਾ। ਨਾਨਕ = ਹੇ ਨਾਨਕ! ਗੁਰ = ਹੇ ਗੁਰੂ! ਸਫਲ = ਫਲ ਦੇਣ ਵਾਲਾ, ਬਰਕਤਿ ਵਾਲਾ। ਕਰੁ = ਹੱਥ। ਮਸਤਕਿ = ਮੱਥੇ ਉੱਤੇ ॥੨॥੨੧॥੪੯॥
🙏🙏
ਅਰਥ:
ਹੇ ਭਾਈ! ਮੇਰਾ ਗੁਰੂ (ਮੇਰਾ) ਸਹਾਈ ਬਣਿਆ ਹੈ, (ਗੁਰੂ ਦੀ ਸ਼ਰਨ ਦੀ ਬਰਕਤਿ ਨਾਲ) ਪ੍ਰਭੂ ਨੇ ਕਿਰਪਾ ਕਰ ਕੇ (ਆਪਣੇ) ਹੱਥ ਦੇ ਕੇ (ਬਾਲਕ ਹਰਿ ਗੋਬਿੰਦ ਨੂੰ) ਬਚਾ ਲਿਆ ਹੈ, (ਹੁਣ ਬਾਲਕ) ਹਰਿ ਗੋਬਿੰਦ ਬਿਲਕੁਲ ਰਾਜ਼ੀ-ਬਾਜ਼ੀ ਹੋ ਗਿਆ ਹੈ ॥੧॥ ਰਹਾਉ॥
(ਹੇ ਭਾਈ! ਬਾਲਕ ਹਰਿ ਗੋਬਿੰਦ ਦਾ) ਤਾਪ ਲਹਿ ਗਿਆ ਹੈ, ਪ੍ਰਭੂ ਨੇ ਆਪ ਉਤਾਰਿਆ ਹੈ, ਪ੍ਰਭੂ ਨੇ ਆਪਣੇ ਸੇਵਕ ਦੀ ਇੱਜ਼ਤ ਰੱਖ ਲਈ ਹੈ। ਹੇ ਭਾਈ! ਗੁਰੂ ਦੀ ਸੰਗਤ ਤੋਂ (ਮੈਂ) ਸਾਰੇ ਫਲ ਪ੍ਰਾਪਤ ਕੀਤੇ ਹਨ, ਮੈਂ (ਸਦਾ) ਗੁਰੂ ਤੋਂ (ਹੀ) ਕੁਰਬਾਨ ਜਾਂਦਾ ਹਾਂ ॥੧॥
(ਹੇ ਭਾਈ ਜੇਹੜਾ ਭੀ ਮਨੁੱਖ ਪ੍ਰਭੂ ਦਾ ਪੱਲਾ ਫੜੀ ਰੱਖਦਾ ਹੈ, ਉਸ ਦਾ) ਇਹ ਲੋਕ ਤੇ ਪਰਲੋਕ ਦੋਵੇਂ ਹੀ ਪਰਮਾਤਮਾ ਸਵਾਰ ਦੇਂਦਾ ਹੈ। ਅਸਾਂ ਜੀਵਾਂ ਦਾ ਕੋਈ ਗੁਣ ਜਾਂ ਔਗੁਣ ਪਰਮਾਤਮਾ ਚਿੱਤ ਵਿਚ ਨਹੀਂ ਰੱਖਦਾ।
ਨਾਨਕ ਆਖਦਾ ਹੈ ਕਿ ਹੇ ਗੁਰੂ! ਤੇਰਾ (ਇਹ) ਬਚਨ ਕਦੇ ਟਲਣ ਵਾਲਾ ਨਹੀਂ (ਕਿ ਪਰਮਾਤਮਾ ਹੀ ਜੀਵ ਦਾ ਲੋਕ ਪਰਲੋਕ ਵਿਚ ਰਾਖਾ ਹੈ)। ਹੇ ਗੁਰੂ! ਤੂੰ ਆਪਣਾ ਬਰਕਤਿ ਵਾਲਾ ਹੱਥ (ਅਸਾਂ ਜੀਵਾਂ ਦੇ) ਮੱਥੇ ਉੱਤੇ ਰੱਖਦਾ ਹੈਂ ॥੨॥੨੧॥੪੯॥
🙏🙏
सोरठि महला ५ ॥
मेरा सतिगुरु रखवाला होआ ॥ धारि क्रिपा प्रभ हाथ दे राखिआ हरि गोविदु नवा निरोआ ॥१॥ रहाउ ॥
तापु गइआ प्रभि आपि मिटाइआ जन की लाज रखाई ॥ साधसंगति ते सभ फल पाए सतिगुर कै बलि जांई ॥१॥
हलतु पलतु प्रभ दोवै सवारे हमरा गुणु अवगुणु न बीचारिआ ॥ अटल बचनु नानक गुर तेरा सफल करु मसतकि धारिआ ॥२॥२१॥४९॥
🙏🙏
अर्थ:
हे भाई ! मेरा गुरु (मेरा) सहाई बना है, (गुरु की शरण की बरकत के साथ) भगवान ने कृपा कर के (अपने) हाथ दे के (बालक हरि गोबिंद को) बचा लिया है, (अब बालक) हरि गोबिंद बिलकुल राजी-बाजी हो गया है।1।
(हे भाई ! बालक हरि गोबिंद का) ताप उतर गया है, भगवान ने आप उतारा है, भगवान ने अपने सेवक की इज्ज़त रख ली है । हे भाई ! गुरु की संगत से (मैंने) सारे फल प्राप्त कीये हैं, मैं (सदा) गुरु से (ही) कुरबान जाता हूँ।1।
(हे भाई जो भी मनुख भगवान का पला पकड़े रखता है, उस का) यह लोक और परलोक दोनो ही परमात्मा सवार देता है, हम जीवों का कोई गुण या औगुण परमात्मा चित् में नहीं रखता ।
हे नानक ! (बोल-) हे गुरु ! तेरा (यह) बचन कभी टलने वाला नहीं (कि परमात्मा ही जीव का लोक परलोक में राखा है) । हे गुरु ! तूं अपना बरकत वाला हाथ (हम जीवों के) माथे पर रखता हैं।2।21।49।
🙏🙏
In English:
Sorathi mahalaa 5 ||
Meraa satiguru rakhavaalaa hoaa || Dhaari kripaa prbh haath de raakhiaa hari govidu navaa niroaa ||1|| rahaau ||
Taapu gaiaa prbhi aapi mitaaiaa jan kee laaj rakhaaee || Saadhasanggati te sabh phal paae satigur kai bali jaanee ||1||
Halatu palatu prbh dovai savaare hamaraa gu(nn)u avagu(nn)u na beechaariaa ||
Atal bachanu naanak gur teraa saphal karu masataki dhaariaa ||2||21||49||
🙏🙏
Meaning:
Sorat’h, Fifth Mehl: My True Guru is my Savior and Protector. Showering us with His Mercy and Grace, God extended His Hand, and saved Hargobind, who is now safe and secure. ||1||Pause||
The fever is gone – God Himself eradicated it, and preserved the honor of His servant. I have obtained all blessings from the Saadh Sangat, the Company of the Holy; I am a sacrifice to the True Guru. ||1||
God has saved me, both here and hereafter. He has not taken my merits and demerits into account. Your Word is eternal, O Guru Nanak; You placed Your Hand of blessing upon my forehead. ||2||21||49||
🙏🙏
🙏🙏
🙏🙏🙏🙏🙏
🙏🙏🙏🙏🙏🙏
🙏
गद्दीनशीन महन्त सन्त बाबा सुखदेव सिंह साहिब जी
सम्पर्क:
महन्त सन्त सुखदेव सिंह जी
सम्पर्क करें 👇
मो. 9818126912
====/////=====
🙏🙏
स्वजातीय लबाना सिख समाज के रिश्ते नाते जानने के लिये नीचे क्लिक कीजिए
https://www.dailymaruprahar.page/2024/05/blog-post_27.html
सम्पादक का पता :
प्लाट नम्बर 2, पत्रकार कालोनी कोटडा,
अजमेर (राजस्था)
सम्पर्क : ई-मेल:
मो./वाट्सअप/फोन-पे: 9414007822
अर्जेन्ट : मो. - 9587670300 🙏
अधिक समाचार पढ़ने के लिए 👇
किल्क करें 👇
https://www.dailymaruprahar.page/?m
अपने विचार नीचे कमेंट्स बाक्स में दें l
टिप्पणियाँ