संदेश

#हुकमनाम लेबल वाली पोस्ट दिखाई जा रही हैं

LABANA JAGRATI SANDESH अपनी प्रात: का शुभारंभ प्रभु परमात्मा, श्री हरि स्मरण से करिये.. Amrit wele da Hukamnama Sri Darbar Sahib, Amritsar Ang 619, 27-10-2024

चित्र
  LABANA JAGRATI SANDESH अपनी  प्रात: का शुभारंभ  प्रभु परमात्मा, श्री हरि स्मरण से करिये.. Amrit wele da Hukamnama  Sri Darbar Sahib, Amritsar  Ang 619, 27-10-2024 🙏 ਸੋਰਠਿ ਮਹਲਾ ੫ ॥ ਹਮਰੀ ਗਣਤ ਨ ਗਣੀਆ ਕਾਈ ਅਪਣਾ ਬਿਰਦੁ ਪਛਾਣਿ ॥ ਹਾਥ ਦੇਇ ਰਾਖੇ ਕਰਿ ਅਪੁਨੇ ਸਦਾ ਸਦਾ ਰੰਗੁ ਮਾਣਿ ॥੧॥ ਸਾਚਾ ਸਾਹਿਬੁ ਸਦ ਮਿਹਰਵਾਣ ॥ ਬੰਧੁ ਪਾਇਆ ਮੇਰੈ ਸਤਿਗੁਰਿ ਪੂਰੈ ਹੋਈ ਸਰਬ ਕਲਿਆਣ ॥ ਰਹਾਉ ॥ ਜੀਉ ਪਾਇ ਪਿੰਡੁ ਜਿਨਿ ਸਾਜਿਆ ਦਿਤਾ ਪੈਨਣੁ ਖਾਣੁ ॥ ਅਪਣੇ ਦਾਸ ਕੀ ਆਪਿ ਪੈਜ ਰਾਖੀ ਨਾਨਕ ਸਦ ਕੁਰਬਾਣੁ ॥੨॥੧੬॥੪੪ 🙏 ਅਰਥ : ਹੇ ਭਾਈ! ਪਰਮਾਤਮਾ ਅਸਾਂ ਜੀਵਾਂ ਦੇ ਕੀਤੇ ਮੰਦ-ਕਰਮਾਂ ਦਾ ਕੋਈ ਖ਼ਿਆਲ ਨਹੀਂ ਕਰਦਾ । ਉਹ ਆਪਣੇ ਮੁੱਢ-ਕਦੀਮਾਂ ਦੇ (ਪਿਆਰ ਵਾਲੇ) ਸੁਭਾਉ ਨੂੰ ਚੇਤੇ ਰੱਖਦਾ ਹੈ, (ਉਹ, ਸਗੋਂ, ਸਾਨੂੰ ਗੁਰੂ ਮਿਲਾ ਕੇ, ਸਾਨੂੰ) ਆਪਣੇ ਬਣਾ ਕੇ (ਆਪਣੇ) ਹੱਥ ਦੇ ਕੇ (ਸਾਨੂੰ ਵਿਕਾਰਾਂ ਵਲੋਂ) ਬਚਾਂਦਾ ਹੈ । (ਜਿਸ ਵਡ-ਭਾਗੀ ਨੂੰ ਗੁਰੂ ਮਿਲ ਪੈਂਦਾ ਹੈ, ਉਹ) ਸਦਾ ਹੀ ਆਤਮਕ ਆਨੰਦ ਮਾਣਦਾ ਹੈ ॥੧॥ ਹੇ ਭਾਈ! ਸਦਾ ਕਾਇਮ ਰਹਿਣ ਵਾਲਾ ਮਾਲਕ-ਪ੍ਰਭੂ ਸਦਾ ਦਇਆਵਾਨ ਰਹਿੰਦਾ ਹੈ, (ਕੁਕਰਮਾਂ ਵਲ ਪਰਤ ਰਹੇ ਬੰਦਿਆਂ ਨੂੰ ਉਹ ਗੁਰੂ ਮਿਲਾਂਦਾ ਹੈ । ਜਿਸ ਨੂੰ ਪੂਰਾ ਗੁਰੂ ਮਿਲ ਪਿਆ, ਉਸ ਦੇ ਵਿਕਾਰਾਂ ਦੇ ਰਸਤੇ ਵਿਚ) ਮੇਰੇ ਪੂਰੇ ਗੁਰੂ ਨੇ ਬੰਨ੍ਹ ਮਾਰ ਦਿੱਤਾ (ਤੇ, ਇਸ ਤਰ੍ਹਾਂ ਉਸ ਦੇ ਅੰਦਰ) ਸਾਰੇ ਆਤਮਕ ਆਨੰਦ ਪੈਦਾ