Amrit vele da Hukamnama Sri Darbar Sahib, Sri Amritsar, Ang 650, Date 03-10-2024
Amrit vele da Hukamnama Sri Darbar Sahib, Sri Amritsar, Ang 650, Date 03-10-2024 🙏 ਸਲੋਕੁ ਮਃ ੩ ॥ ਪੜਣਾ ਗੁੜਣਾ ਸੰਸਾਰ ਕੀ ਕਾਰ ਹੈ ਅੰਦਰਿ ਤ੍ਰਿਸਨਾ ਵਿਕਾਰੁ ॥ ਹਉਮੈ ਵਿਚਿ ਸਭਿ ਪੜਿ ਥਕੇ ਦੂਜੈ ਭਾਇ ਖੁਆਰੁ ॥ ਸੋ ਪੜਿਆ ਸੋ ਪੰਡਿਤੁ ਬੀਨਾ ਗੁਰ ਸਬਦਿ ਕਰੇ ਵੀਚਾਰੁ ॥ ਅੰਦਰੁ ਖੋਜੈ ਤਤੁ ਲਹੈ ਪਾਏ ਮੋਖ ਦੁਆਰੁ ॥ ਗੁਣ ਨਿਧਾਨੁ ਹਰਿ ਪਾਇਆ ਸਹਜਿ ਕਰੇ ਵੀਚਾਰੁ ॥ ਧੰਨੁ ਵਾਪਾਰੀ ਨਾਨਕਾ ਜਿਸੁ ਗੁਰਮੁਖਿ ਨਾਮੁ ਅਧਾਰੁ ॥੧॥ ਮਃ ੩ ॥ ਵਿਣੁ ਮਨੁ ਮਾਰੇ ਕੋਇ ਨ ਸਿਝਈ ਵੇਖਹੁ ਕੋ ਲਿਵ ਲਾਇ ॥ ਭੇਖਧਾਰੀ ਤੀਰਥੀ ਭਵਿ ਥਕੇ ਨਾ ਏਹੁ ਮਨੁ ਮਾਰਿਆ ਜਾਇ ॥ ਗੁਰਮੁਖਿ ਏਹੁ ਮਨੁ ਜੀਵਤੁ ਮਰੈ ਸਚਿ ਰਹੈ ਲਿਵ ਲਾਇ ॥ ਨਾਨਕ ਇਸੁ ਮਨ ਕੀ ਮਲੁ ਇਉ ਉਤਰੈ ਹਉਮੈ ਸਬਦਿ ਜਲਾਇ ॥੨॥ ਪਉੜੀ ॥ ਹਰਿ ਹਰਿ ਸੰਤ ਮਿਲਹੁ ਮੇਰੇ ਭਾਈ ਹਰਿ ਨਾਮੁ ਦ੍ਰਿੜਾਵਹੁ ਇਕ ਕਿਨਕਾ ॥ ਹਰਿ ਹਰਿ ਸੀਗਾਰੁ ਬਨਾਵਹੁ ਹਰਿ ਜਨ ਹਰਿ ਕਾਪੜੁ ਪਹਿਰਹੁ ਖਿਮ ਕਾ ॥ ਐਸਾ ਸੀਗਾਰੁ ਮੇਰੇ ਪ੍ਰਭ ਭਾਵੈ ਹਰਿ ਲਾਗੈ ਪਿਆਰਾ ਪ੍ਰਿਮ ਕਾ ॥ ਹਰਿ ਹਰਿ ਨਾਮੁ ਬੋਲਹੁ ਦਿਨੁ ਰਾਤੀ ਸਭਿ ਕਿਲਬਿਖ ਕਾਟੈ ਇਕ ਪਲਕਾ ॥ ਹਰਿ ਹਰਿ ਦਇਆਲੁ ਹੋਵੈ ਜਿਸੁ ਉਪਰਿ ਸੋ ਗੁਰਮੁਖਿ ਹਰਿ ਜਪਿ ਜਿਣਕਾ ॥੨੧॥ 🙏 ਅਰਥ: ਪੜ੍ਹਨਾ ਤੇ ਵਿਚਾਰਨਾ ਸੰਸਾਰ ਦਾ ਕੰਮ (ਹੀ ਹੋ ਗਿਆ) ਹੈ (ਭਾਵ, ਹੋਰ ਵਿਹਾਰਾਂ ਵਾਂਗ ਇਹ ਭੀ ਇਕ ਵਿਹਾਰ ਹੀ ਬਣ ਗਿਆ ਹੈ, ਪਰ) ਹਿਰਦੇ ਵਿਚ ਤ੍ਰਿਸ਼ਨਾ ਤੇ ਵਿਕਾਰ (ਟਿਕੇ ਹੀ ਰਹਿੰਦੇ) ਹਨ । ਅਹੰਕਾਰ