Amrit Wele Da Mukhwak Sachkhand Sri Harmandir Sahib Amritsar Ang 586-587 Date 10-01-2024

अपनी प्रात: का शुभारंभ प्रभु परमात्मा, श्री हरि स्मरण से करिये 🙏 श्री हरमिन्दर साहिब (स्वर्ण मन्दिर) अमृतसर में श्री गुरु ग्रन्थ साहिब जी के अंग 586-587 दिनांक 10-01-2024 को प्रात: जारी गुरुबाणी, अमृतवचन/हुकमनामा : पंजाबी, हिन्दी व अंग्रेजी में अर्थ सहित पढ़िए 🙏 Amrit Wele Da Mukhwak Sachkhand Sri Harmandir Sahib Amritsar Ang 586-587 Date 10-01-2024 🙏🙏 ਸਲੋਕੁ ਮਃ ੩ ॥ ਸਤਿਗੁਰਿ ਮਿਲਿਐ ਭੁਖ ਗਈ ਭੇਖੀ ਭੁਖ ਨ ਜਾਇ ॥ ਦੁਖਿ ਲਗੈ ਘਰਿ ਘਰਿ ਫਿਰੈ ਅਗੈ ਦੂਣੀ ਮਿਲੈ ਸਜਾਇ ॥ ਅੰਦਰਿ ਸਹਜੁ ਨ ਆਇਓ ਸਹਜੇ ਹੀ ਲੈ ਖਾਇ ॥ ਮਨਹਠਿ ਜਿਸ ਤੇ ਮੰਗਣਾ ਲੈਣਾ ਦੁਖੁ ਮਨਾਇ ॥ ਇਸੁ ਭੇਖੈ ਥਾਵਹੁ ਗਿਰਹੋ ਭਲਾ ਜਿਥਹੁ ਕੋ ਵਰਸਾਇ ॥ ਸਬਦਿ ਰਤੇ ਤਿਨਾ ਸੋਝੀ ਪਈ ਦੂਜੈ ਭਰਮਿ ਭੁਲਾਇ ॥ ਪਇਐ ਕਿਰਤਿ ਕਮਾਵਣਾ ਕਹਣਾ ਕਛੂ ਨ ਜਾਇ ॥ ਨਾਨਕ ਜੋ ਤਿਸੁ ਭਾਵਹਿ ਸੇ ਭਲੇ ਜਿਨ ਕੀ ਪਤਿ ਪਾਵਹਿ ਥਾਇ ॥੧॥ ਮਃ ੩ ॥ ਇਕਿ ਸਜਣ ਚਲੇ ਇਕਿ ਚਲਿ ਗਏ ਰਹਦੇ ਭੀ ਫੁਨਿ ਜਾਹਿ ॥ ਜਿਨੀ ਸਤਿਗੁਰੁ ਨ ਸੇਵਿਓ ਸੇ ਆਇ ਗਏ ਪਛੁਤਾਹਿ ॥ ਨਾਨਕ ਸਚਿ ਰਤੇ ਸੇ ਨ ਵਿਛੁੜਹਿ ਸਤਿਗੁਰੁ ਸੇਵਿ ਸਮਾਹਿ ॥੨॥ ਪਉੜੀ ॥ ਤਿਸੁ ਮਿਲੀਐ ਸਤਿਗੁਰ ਸਜਣੈ ਜਿਸੁ ਅੰਤਰਿ ਹਰਿ ਗੁਣ...