Hukamnama Siri Darbar Sahib, Amritsar Date 06-01-2025 Ang 706

LABANA JAGRATI SANDESH AMRIT VELE DA HUKAMNAMA SRI DARBAR AMRITS Ang 706 Date 06-01-2025 🙏🙏 🙏 Amrit Vele Da Hukamnama Sri Darbar Sahib, Amritsar, Date 06-01-2025 Ang 706 🙏🙏 ਸਲੋਕ ॥ ਕੁਟੰਬ ਜਤਨ ਕਰਣੰ ਮਾਇਆ ਅਨੇਕ ਉਦਮਹ ॥ ਹਰਿ ਭਗਤਿ ਭਾਵ ਹੀਣੰ ਨਾਨਕ ਪ੍ਰਭ ਬਿਸਰਤ ਤੇ ਪ੍ਰੇਤਤਹ ॥੧॥ ਤੁਟੜੀਆ ਸਾ ਪ੍ਰੀਤਿ ਜੋ ਲਾਈ ਬਿਅੰਨ ਸਿਉ ॥ ਨਾਨਕ ਸਚੀ ਰੀਤਿ ਸਾਂਈ ਸੇਤੀ ਰਤਿਆ ॥੨॥ ਪਉੜੀ ॥ ਜਿਸੁ ਬਿਸਰਤ ਤਨੁ ਭਸਮ ਹੋਇ ਕਹਤੇ ਸਭਿ ਪ੍ਰੇਤੁ ॥ ਖਿਨੁ ਗ੍ਰਿਹ ਮਹਿ ਬਸਨ ਨ ਦੇਵਹੀ ਜਿਨ ਸਿਉ ਸੋਈ ਹੇਤੁ ॥ ਕਰਿ ਅਨਰਥ ਦਰਬੁ ਸੰਚਿਆ ਸੋ ਕਾਰਜਿ ਕੇਤੁ ॥ ਜੈਸਾ ਬੀਜੈ ਸੋ ਲੁਣੈ ਕਰਮ ਇਹੁ ਖੇਤੁ ॥ ਅਕਿਰਤਘਣਾ ਹਰਿ ਵਿਸਰਿਆ ਜੋਨੀ ਭਰਮੇਤੁ ॥੪॥ 🙏🙏 ਅਰਥ: ਮਨੁੱਖ ਆਪਣੇ ਟੱਬਰ ਵਾਸਤੇ ਕਈ ਕੋਸ਼ਿਸ਼ਾਂ ਕਰਦੇ ਹਨ, ਮਾਇਆ ਦੀ ਖ਼ਾਤਰ ਅਨੇਕਾਂ ਆਹਰ ਕਰਦੇ ਹਨ, ਪਰ ਪ੍ਰਭੂ ਦੀ ਭਗਤੀ ਦੀ ਤਾਂਘ ਤੋਂ ਸੱਖਣੇ ਰਹਿੰਦੇ ਹਨ, ਤੇ ਹੇ ਨਾਨਕ! ਜੋ ਜੀਵ ਪ੍ਰਭੂ ਨੂੰ ਵਿਸਾਰਦੇ ਹਨ ਉਹ (ਮਾਨੋ) ਜਿੰਨ ਭੂਤ ਹਨ ॥੧॥ ਜੇਹੜੀ ਪ੍ਰੀਤ (ਪ੍ਰਭੂ ਤੋਂ ਬਿਨਾ) ਕਿਸੇ ਹੋਰ ਨਾਲ ਲਾਈਦੀ ਹੈ, ਉਹ ਆਖ਼ਰ ਟੁੱਟ ਜਾਂਦੀ ਹੈ । ਪਰ, ਹੇ ਨਾਨਕ! ਜੇ ਸਾਈਂ ਪ੍ਰਭੂ ਨਾਲ ਰੱਤੇ ਰਹੀਏ, ਤਾਂ ਇਹੋ ਜਿਹੀ ਜੀਵਨ-ਜੁਗਤਿ ਸਦਾ ਕਾਇਮ ਰਹਿੰਦੀ ਹੈ ॥੨॥ ਜਿਸ ਜਿੰਦ ਦੇ ਵਿਛੁੜਨ ...