Sachkhand Sri Harmandir Sahib Amritsar Vekhe Hoea Amrit Wele Da Mukhwak Date: 23-03-2025 Ang 700

LABANA JAGRATI SANDESH Sachkhand Sri Harmandir Sahib Amritsar Vekhe Hoea Amrit Wele Da Mukhwak Date: 23-03-2025 Ang 700 ਜੈਤਸਰੀ ਮਹਲਾ ੫ ਘਰੁ ੩ ਦੁਪਦੇ ੴ ਸਤਿਗੁਰ ਪ੍ਰਸਾਦਿ ॥ ਦੇਹੁ ਸੰਦੇਸਰੋ ਕਹੀਅਉ ਪ੍ਰਿਅ ਕਹੀਅਉ ॥ ਬਿਸਮੁ ਭਈ ਮੈ ਬਹੁ ਬਿਧਿ ਸੁਨਤੇ ਕਹਹੁ ਸੁਹਾਗਨਿ ਸਹੀਅਉ ॥੧॥ ਰਹਾਉ ॥ ਕੋ ਕਹਤੋ ਸਭ ਬਾਹਰਿ ਬਾਹਰਿ ਕੋ ਕਹਤੋ ਸਭ ਮਹੀਅਉ ॥ ਬਰਨੁ ਨ ਦੀਸੈ ਚਿਹਨੁ ਨ ਲਖੀਐ ਸੁਹਾਗਨਿ ਸਾਤਿ ਬੁਝਹੀਅਉ ॥੧॥ ਸਰਬ ਨਿਵਾਸੀ ਘਟਿ ਘਟਿ ਵਾਸੀ ਲੇਪੁ ਨਹੀ ਅਲਪਹੀਅਉ ॥ ਨਾਨਕੁ ਕਹਤ ਸੁਨਹੁ ਰੇ ਲੋਗਾ ਸੰਤ ਰਸਨ ਕੋ ਬਸਹੀਅਉ ॥੨॥੧॥੨॥ 🙏🙏 ਅਰਥ: ਰਾਗ ਜੈਤਸਰੀ, ਘਰ ੩ ਵਿੱਚ ਗੁਰੂ ਅਰਜਨ ਦੇਵ ਜੀ ਦੀ ਦੋ-ਬੰਦਾਂ ਵਾਲੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। (ਹੇ ਗੁਰ-ਸਿੱਖੋ!) ਮੈਨੂੰ ਪਿਆਰੇ ਪ੍ਰਭੂ ਦਾ ਮਿੱਠਾ ਜਿਹਾ ਸਨੇਹਾ ਦਿਹੋ, ਮੈਂ (ਉਸ ਪਿਆਰੇ ਦੀ ਬਾਬਤ) ਕਈ ਕਿਸਮਾਂ (ਦੀਆਂ ਗੱਲਾਂ) ਸੁਣ ਸੁਣ ਕੇ ਹੈਰਾਨ ਹੋ ਰਹੀ ਹਾਂ। ਹੇ ਸੁਹਾਗਵਤੀ ਸਹੇਲੀਹੋ! (ਤੁਸੀਂ) ਦੱਸੋ (ਉਹ ਕਿਹੋ ਜਿਹਾ ਹੈ ?) ॥੧॥ ਰਹਾਉ ॥ ਕੋਈ ਆਖਦਾ ਹੈ, ਉਹ ਸਭਨਾਂ ਤੋਂ ਬਾਹਰ ਹੀ ਵੱਸਦਾ ਹੈ, ਕੋਈ ਆਖਦਾ ਹੈ, ਉਹ ਸਭਨਾਂ ਦੇ ਵਿੱਚ ਵੱਸਦਾ ਹੈ। ਉਸ ਦਾ ਰੰਗ ਨਹੀਂ ਦਿੱਸਦਾ, ਉਸ ਦਾ ਕੋਈ ਲੱਛਣ ਨਜ਼ਰ ਨਹੀਂ ਆਉਂਦਾ। ਹੇ ਸੁਗਾਗਣੋ! ਤੁਸੀ ਮੈਨੂੰ ਸੱਚੀ ਗੱਲ ਸਮਝਾਓ ॥੧॥...