HUKAMNAMA SRI DARBAR SAHIB, AMRITSARANG 672, Date 17-04-25

AMRIT VELE DA HUKAMNAMA SRI DARBAR SAHIB, AMRITSAR ANG 672, Date 17-04-25 🙏🙏 ਧਨਾਸਰੀ ਮਹਲਾ ੫ ॥ ਵਡੇ ਵਡੇ ਰਾਜਨ ਅਰੁ ਭੂਮਨ ਤਾ ਕੀ ਤ੍ਰਿਸਨ ਨ ਬੂਝੀ ॥ ਲਪਟਿ ਰਹੇ ਮਾਇਆ ਰੰਗ ਮਾਤੇ ਲੋਚਨ ਕਛੂ ਨ ਸੂਝੀ ॥੧॥ ਬਿਖਿਆ ਮਹਿ ਕਿਨ ਹੀ ਤ੍ਰਿਪਤਿ ਨ ਪਾਈ ॥ ਜਿਉ ਪਾਵਕੁ ਈਧਨਿ ਨਹੀ ਧ੍ਰਾਪੈ ਬਿਨੁ ਹਰਿ ਕਹਾ ਅਘਾਈ ॥ ਰਹਾਉ ॥ ਦਿਨੁ ਦਿਨੁ ਕਰਤ ਭੋਜਨ ਬਹੁ ਬਿੰਜਨ ਤਾ ਕੀ ਮਿਟੈ ਨ ਭੂਖਾ ॥ ਉਦਮੁ ਕਰੈ ਸੁਆਨ ਕੀ ਨਿਆਈ ਚਾਰੇ ਕੁੰਟਾ ਘੋਖਾ ॥੨॥ ਕਾਮਵੰਤ ਕਾਮੀ ਬਹੁ ਨਾਰੀ ਪਰ ਗ੍ਰਿਹ ਜੋਹ ਨ ਚੂਕੈ ॥ ਦਿਨ ਪ੍ਰਤਿ ਕਰੈ ਕਰੈ ਪਛੁਤਾਪੈ ਸੋਗ ਲੋਭ ਮਹਿ ਸੂਕੈ ॥੩॥ ਹਰਿ ਹਰਿ ਨਾਮੁ ਅਪਾਰ ਅਮੋਲਾ ਅੰਮ੍ਰਿਤੁ ਏਕੁ ਨਿਧਾਨਾ ॥ ਸੂਖੁ ਸਹਜੁ ਆਨੰਦੁ ਸੰਤਨ ਕੈ ਨਾਨਕ ਗੁਰ ਤੇ ਜਾਨਾ ॥੪॥੬॥ 🙏🙏 ਅਰਥ: (ਹੇ ਭਾਈ! ਦੁਨੀਆ ਵਿਚ) ਵੱਡੇ ਵੱਡੇ ਰਾਜੇ ਹਨ, ਵੱਡੇ ਵੱਡੇ ਜ਼ਿਮੀਦਾਰ ਹਨ, (ਮਾਇਆ ਵਲੋਂ) ਉਹਨਾਂ ਦੀ ਤ੍ਰਿਸ਼ਨਾ ਕਦੇ ਭੀ ਨਹੀਂ ਮੁੱਕਦੀ। ਉਹ ਮਾਇਆ ਦੇ ਕੌਤਕਾਂ ਵਿਚ ਮਸਤ ਰਹਿੰਦੇ ਹਨ, ਮਾਇਆ ਨਾਲ ਚੰਬੜੇ ਰਹਿੰਦੇ ਹਨ। (ਮਾਇਆ ਤੋਂ ਬਿਨਾ) ਹੋਰ ਕੁਝ ਉਹਨਾਂ ਨੂੰ ਅੱਖੀਂ ਦਿੱਸਦਾ ਹੀ ਨਹੀਂ ॥੧॥ ਹੇ ਭਾਈ! ਮਾਇਆ (ਦੇ ਮੋਹ) ਵਿਚ (ਫਸੇ ਰਹਿ ਕੇ) ਕਿਸੇ ਮਨੁੱਖ ਨੇ (ਮਾਇਆ ਵਲੋਂ) ਰੱਜ ਪ੍ਰਾਪਤ ਨਹੀਂ ਕੀਤਾ। ਜਿਵੇਂ ਅੱਗ ਬਾਲਣ ਨਾਲ ਨਹੀਂ ਰੱਜਦੀ, ਪਰਮਾਤਮ...