HUKAMNAMA SRI DARBAR AMRITS Ang 678 Date 06-03-2025

LABANA JAGRATI SANDESH AMRIT VELE DA HUKAMNAMA SRI DARBAR AMRITS Ang 678 Date 06-03-2025 🙏🙏 🙏 Amrit Vele Da Hukamnama Sachkhand Sri Harmandir Sahib Amritsar Ang 678 Date 06-03-2025 🙏🙏 ਧਨਾਸਰੀ ਮਹਲਾ ੫ ॥ ਜਿਨਿ ਤੁਮ ਭੇਜੇ ਤਿਨਹਿ ਬੁਲਾਏ ਸੁਖ ਸਹਜ ਸੇਤੀ ਘਰਿ ਆਉ ॥ ਅਨਦ ਮੰਗਲ ਗੁਨ ਗਾਉ ਸਹਜ ਧੁਨਿ ਨਿਹਚਲ ਰਾਜੁ ਕਮਾਉ ॥੧॥ ਤੁਮ ਘਰਿ ਆਵਹੁ ਮੇਰੇ ਮੀਤ ॥ ਤੁਮਰੇ ਦੋਖੀ ਹਰਿ ਆਪਿ ਨਿਵਾਰੇ ਅਪਦਾ ਭਈ ਬਿਤੀਤ ॥ ਰਹਾਉ ॥ ਪ੍ਰਗਟ ਕੀਨੇ ਪ੍ਰਭ ਕਰਨੇਹਾਰੇ ਨਾਸਨ ਭਾਜਨ ਥਾਕੇ ॥ ਘਰਿ ਮੰਗਲ ਵਾਜਹਿ ਨਿਤ ਵਾਜੇ ਅਪੁਨੈ ਖਸਮਿ ਨਿਵਾਜੇ ॥੨॥ ਅਸਥਿਰ ਰਹਹੁ ਡੋਲਹੁ ਮਤ ਕਬਹੂ ਗੁਰ ਕੈ ਬਚਨਿ ਅਧਾਰਿ ॥ ਜੈ ਜੈ ਕਾਰੁ ਸਗਲ ਭੂ ਮੰਡਲ ਮੁਖ ੳੂਜਲ ਦਰਬਾਰ ॥੩॥ ਜਿਨ ਕੇ ਜੀਅ ਤਿਨੈ ਹੀ ਫੇਰੇ ਆਪੇ ਭਇਆ ਸਹਾਈ ॥ ਅਚਰਜੁ ਕੀਆ ਕਰਨੈਹਾਰੈ ਨਾਨਕੁ ਸਚੁ ਵਡਿਆਈ ॥੪॥੪॥੨੮॥ 🙏🙏 ਅਰਥ: (ਹੇ ਮੇਰੀ ਜਿੰਦੇ!) ਜਿਸ ਨੇ ਤੈਨੂੰ (ਸੰਸਾਰ ਵਿਚ) ਭੇਜਿਆ ਹੈ, ਉਸੇ ਨੇ ਤੈਨੂੰ ਆਪਣੇ ਵਲ ਪ੍ਰੇਰਨਾ ਸ਼ੁਰੂ ਕੀਤੀ ਹੋਈ ਹੈ, ਤੂੰ ਆਨੰਦ ਨਾਲ ਆਤਮਕ ਅਡੋਲਤਾ ਨਾਲ ਹਿਰਦੇ-ਘਰ ਵਿਚ ਟਿਕੀ ਰਹੁ। ਹੇ ਜਿੰਦੇ! ਆਤਮਕ ਅਡੋਲਤਾ ਦੀ ਰੌ ਵਿਚ, ਆਨੰਦ ਖ਼ੁਸ਼ੀ ਪੈਦਾ ਕਰਨ ਵਾਲੇ ਹਰਿ-ਗੁਣ ਗਾਇਆ ਕਰ (ਇਸ ਤਰ੍ਹਾਂ ਕਾਮਾਦਿਕ ਵੈਰੀਆਂ ਉਤੇ) ਅਟੱਲ...