HUKAMNAMA SRIDARBAR AMRITS Ang 884 Date 04-01-2025

LABANA JAGRATI SANDESH AMRIT VELE DA HUKAMNAMA SRI DARBAR AMRITS Ang 884 Date 04-01-2025 🙏🙏 🙏 Amrit Vele Da Hukamnama Sri Darbar Sahib, Amritsar, Date 04-01-2025 Ang 884 🙏🙏 ਰਾਮਕਲੀ ਮਹਲਾ ੫ ॥ ਅੰਗੀਕਾਰੁ ਕੀਆ ਪ੍ਰਭਿ ਅਪਨੈ ਬੈਰੀ ਸਗਲੇ ਸਾਧੇ ॥ ਜਿਨਿ ਬੈਰੀ ਹੈ ਇਹੁ ਜਗੁ ਲੂਟਿਆ ਤੇ ਬੈਰੀ ਲੈ ਬਾਧੇ ॥੧॥ ਸਤਿਗੁਰੁ ਪਰਮੇਸਰੁ ਮੇਰਾ ॥ ਅਨਿਕ ਰਾਜ ਭੋਗ ਰਸ ਮਾਣੀ ਨਾਉ ਜਪੀ ਭਰਵਾਸਾ ਤੇਰਾ ॥੧॥ ਰਹਾਉ ॥ ਚੀਤਿ ਨ ਆਵਸਿ ਦੂਜੀ ਬਾਤਾ ਸਿਰ ਊਪਰਿ ਰਖਵਾਰਾ ॥ ਬੇਪਰਵਾਹੁ ਰਹਤ ਹੈ ਸੁਆਮੀ ਇਕ ਨਾਮ ਕੈ ਆਧਾਰਾ ॥੨॥ ਪੂਰਨ ਹੋਇ ਮਿਲਿਓ ਸੁਖਦਾਈ ਊਨ ਨ ਕਾਈ ਬਾਤਾ ॥ ਤਤੁ ਸਾਰੁ ਪਰਮ ਪਦੁ ਪਾਇਆ ਛੋਡਿ ਨ ਕਤਹੂ ਜਾਤਾ ॥੩॥ ਬਰਨਿ ਨ ਸਾਕਉ ਜੈਸਾ ਤੂ ਹੈ ਸਾਚੇ ਅਲਖ ਅਪਾਰਾ ॥ ਅਤੁਲ ਅਥਾਹ ਅਡੋਲ ਸੁਆਮੀ ਨਾਨਕ ਖਸਮੁ ਹਮਾਰਾ ॥੪॥੫॥ 🙏🙏 ਅਰਥ: ਹੇ ਭਾਈ! ਪਿਆਰੇ ਪ੍ਰਭੂ ਨੇ ਜਿਸ ਮਨੁੱਖ ਨੂੰ ਆਪਣੀ ਚਰਨੀਂ ਲਾ ਲਿਆ, ਉਸ ਦੇ ਉਸ ਨੇ (ਕਾਮਾਦਿਕ) ਸਾਰੇ ਹੀ ਵੈਰੀ ਵੱਸ ਵਿਚ ਕਰ ਦਿੱਤੇ । (ਕਾਮਾਦਿਕ) ਜਿਸ ਜਿਸ ਵੈਰੀ ਨੇ ਇਹ ਜਗਤ ਲੁੱਟ ਲਿਆ ਹੈ, (ਪ੍ਰਭੂ ਨੇ ਉਸ ਦੇ) ਉਹ ਸਾਰੇ ਵੈਰੀ ਫੜ ਕੇ ਬੰਨ੍ਹ ਦਿੱਤੇ ॥੧॥ ਹੇ ਭਾਈ! ਮੇਰਾ ਤਾਂ ਗੁਰੂ ਰਾਖਾ ਹੈ, ਪਰਮਾਤਮਾ ਰਾਖਾ ਹੈ (ਉਹੀ ਮੈਨੂੰ ਕਾਮਾਦਿਕ ਵੈਰੀਆਂ ਤੋਂ ਬਚਾਣ ਵਾਲਾ ਹੈ । ਹੇ ਪ੍ਰਭੂ! ਮੈਨੂੰ ਤੇਰਾ ਹੀ ਆ...