Hukamnama Sri Darbar Sahib, Sri Amritsar,
LABANA JAGRATI SANDESH Amrit vele da Hukamnama Sri Darbar Sahib, Sri Amritsar, Ang 830, Date 09-10-2024 🙏 ਰਾਗੁ ਬਿਲਾਵਲੁ ਮਹਲਾ ੫ ਘਰੁ ੧੩ ਪੜਤਾਲ ੴ ਸਤਿਗੁਰ ਪ੍ਰਸਾਦਿ ॥ ਮੋਹਨ ਨੀਦ ਨ ਆਵੈ ਹਾਵੈ ਹਾਰ ਕਜਰ ਬਸਤ੍ਰ ਅਭਰਨ ਕੀਨੇ ॥ ਉਡੀਨੀ ਉਡੀਨੀ ਉਡੀਨੀ ॥ ਕਬ ਘਰਿ ਆਵੈ ਰੀ ॥੧॥ ਰਹਾਉ ॥ ਸਰਨਿ ਸੁਹਾਗਨਿ ਚਰਨ ਸੀਸੁ ਧਰਿ ॥ ਲਾਲਨੁ ਮੋਹਿ ਮਿਲਾਵਹੁ ॥ ਕਬ ਘਰਿ ਆਵੈ ਰੀ ॥੧॥ ਸੁਨਹੁ ਸਹੇਰੀ ਮਿਲਨ ਬਾਤ ਕਹਉ ॥ ਸਗਰੋ ਅਹੰ ਮਿਟਾਵਹੁ ਤਉ ਘਰ ਹੀ ਲਾਲਨੁ ਪਾਵਹੁ ॥ ਤਬ ਰਸ ਮੰਗਲ ਗੁਨ ਗਾਵਹੁ ॥ ਆਨਦ ਰੂਪ ਧਿਆਵਹੁ ॥ ਨਾਨਕੁ ਦੁਆਰੈ ਆਇਓ ॥ ਤਉ ਮੈ ਲਾਲਨੁ ਪਾਇਓ ਰੀ ॥੨॥ ਮੋਹਨ ਰੂਪੁ ਦਿਖਾਵੈ ॥ ਅਬ ਮੋਹਿ ਨੀਦ ਸੁਹਾਵੈ ॥ ਸਭ ਮੇਰੀ ਤਿਖਾ ਬੁਝਾਨੀ ॥ ਅਬ ਮੈ ਸਹਜਿ ਸਮਾਨੀ ॥ ਮੀਠੀ ਪਿਰਹਿ ਕਹਾਨੀ ॥ ਮੋਹਨੁ ਲਾਲਨੁ ਪਾਇਓ ਰੀ ॥ ਰਹਾਉ ਦੂਜਾ ॥੧॥੧੨੮॥ 🙏 ਅਰਥ: ਰਾਗ ਬਿਲਾਵਲੁ, ਘਰ ੧੩ ਵਿੱਚ ਗੁਰੂ ਅਰਜਨਦੇਵ ਜੀ ਦੀ ਬਾਣੀ 'ਪੜਤਾਲ' । ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ । ਹੇ ਮੋਹਨ-ਪ੍ਰਭੂ! (ਜਿਵੇਂ ਪਤੀ ਤੋਂ ਵਿਛੁੜੀ ਹੋਈ ਇਸਤ੍ਰੀ ਭਾਵੇਂ ਜੀਕਰ) ਹਾਰ, ਕੱਜਲ, ਕਪੜੇ, ਗਹਿਣੇ ਪਾਂਦੀ ਹੈ, (ਪਰ ਵਿਛੋੜੇ ਦੇ ਕਾਰਨ) ਹਾਹੁਕੇ ਵਿਚ (ਉਸ ਨੂੰ) ਨੀਂਦ ਨਹੀਂ ਆਉਂਦੀ, (ਪਤੀ ਦੀ ਉਡੀਕ ਵਿਚ ਉਹ) ਹਰ ਵੇਲੇ ਉਦਾਸ ਉਦਾਸ ਰਹਿੰਦੀ ਹੈ, (ਤੇ ਸਹੇਲੀ ਪਾਸੋਂ ਪੁੱਛਦੀ ਹੈ-) ਹੇ ਭੈਣ! (ਮੇਰਾ ਪਤੀ) ਕਦੋਂ ਘਰ ਆਵ