Amrit vele da Hukamnama Sri Darbar Sahib, Sri Amritsar, Ang 927, Date 10-10-2024
LABANA JAGRATI SANDESH Amrit vele da Hukamnama Sri Darbar Sahib, Sri Amritsar, Ang 927, Date 10-10-2024 ਰਾਮਕਲੀ ਮਹਲਾ ੫ ਰੁਤੀ ਸਲੋਕੁ ੴ ਸਤਿਗੁਰ ਪ੍ਰਸਾਦਿ ॥ ਕਰਿ ਬੰਦਨ ਪ੍ਰਭ ਪਾਰਬ੍ਰਹਮ ਬਾਛਉ ਸਾਧਹ ਧੂਰਿ ॥ ਆਪੁ ਨਿਵਾਰਿ ਹਰਿ ਹਰਿ ਭਜਉ ਨਾਨਕ ਪ੍ਰਭ ਭਰਪੂਰਿ ॥੧॥ ਕਿਲਵਿਖ ਕਾਟਣ ਭੈ ਹਰਣ ਸੁਖ ਸਾਗਰ ਹਰਿ ਰਾਇ ॥ ਦੀਨ ਦਇਆਲ ਦੁਖ ਭੰਜਨੋ ਨਾਨਕ ਨੀਤ ਧਿਆਇ ॥੨॥ ਛੰਤੁ ॥ ਜਸੁ ਗਾਵਹੁ ਵਡਭਾਗੀਹੋ ਕਰਿ ਕਿਰਪਾ ਭਗਵੰਤ ਜੀਉ ॥ ਰੁਤੀ ਮਾਹ ਮੂਰਤ ਘੜੀ ਗੁਣ ਉਚਰਤ ਸੋਭਾਵੰਤ ਜੀਉ ॥ ਗੁਣ ਰੰਗਿ ਰਾਤੇ ਧੰਨਿ ਤੇ ਜਨ ਜਿਨੀ ਇਕ ਮਨਿ ਧਿਆਇਆ ॥ ਸਫਲ ਜਨਮੁ ਭਇਆ ਤਿਨ ਕਾ ਜਿਨੀ ਸੋ ਪ੍ਰਭੁ ਪਾਇਆ ॥ ਪੁੰਨ ਦਾਨ ਨ ਤੁਲਿ ਕਿਰਿਆ ਹਰਿ ਸਰਬ ਪਾਪਾ ਹੰਤ ਜੀਉ ॥ ਬਿਨਵੰਤਿ ਨਾਨਕ ਸਿਮਰਿ ਜੀਵਾ ਜਨਮ ਮਰਣ ਰਹੰਤ ਜੀਉ ॥੧॥ ਸਲੋਕ ॥ ਉਦਮੁ ਅਗਮੁ ਅਗੋਚਰੋ ਚਰਨ ਕਮਲ ਨਮਸਕਾਰ ॥ ਕਥਨੀ ਸਾ ਤੁਧੁ ਭਾਵਸੀ ਨਾਨਕ ਨਾਮ ਅਧਾਰ ॥੧॥ ਸੰਤ ਸਰਣਿ ਸਾਜਨ ਪਰਹੁ ਸੁਆਮੀ ਸਿਮਰਿ ਅਨੰਤ ॥ ਸੂਕੇ ਤੇ ਹਰਿਆ ਥੀਆ ਨਾਨਕ ਜਪਿ ਭਗਵੰਤ ॥੨॥ ਛੰਤੁ ॥ ਰੁਤਿ ਸਰਸ ਬਸੰਤ ਮਾਹ ਚੇਤੁ ਵੈਸਾਖ ਸੁਖ ਮਾਸੁ ਜੀਉ ॥ ਹਰਿ ਜੀਉ ਨਾਹੁ ਮਿਲਿਆ ਮਉਲਿਆ ਮਨੁ ਤਨੁ ਸਾਸੁ ਜੀਉ ॥ ਘਰਿ ਨਾਹੁ ਨਿਹਚਲੁ ਅਨਦੁ ਸਖੀਏ ਚਰਨ ਕਮਲ ਪ੍ਰਫੁਲਿਆ ॥ ਸੁੰਦਰੁ ਸੁਘੜੁ ਸੁਜਾਣੁ ਬੇਤਾ ਗੁਣ ਗੋਵਿੰਦ ਅਮੁਲਿਆ ॥ ਵਡਭਾਗਿ ਪਾਇਆ ਦੁਖੁ ਗਵਾਇਆ ਭਈ ਪੂਰਨ ਆਸ ਜੀਉ ॥ ਬਿਨਵੰਤਿ ਨਾਨਕ ਸਰਣਿ ਤੇਰੀ ਮਿਟੀ ਜਮ ਕੀ ਤ੍ਰਾਸ ਜੀਉ ॥