HUKAMNAMA SRI DARBAR SAHIB AMRITSAR Ang 620. Date 01-04-2025

LABANA JAGRATI SANDESH AMRIT VELE DA HUKAMNAMA SRI DARBAR SAHIB AMRITSAR Ang 620. Date 01-04-2025 🙏🙏 🙏 AMRIT VELE DA HUKAMNAMA SRI DARBAR SAHIB, AMRITSAR, ANG 620 Date 01-04-2025 ਸੋਰਠਿ ਮਹਲਾ ੫ ॥ ਮੇਰਾ ਸਤਿਗੁਰੁ ਰਖਵਾਲਾ ਹੋਆ ॥ ਧਾਰਿ ਕ੍ਰਿਪਾ ਪ੍ਰਭ ਹਾਥ ਦੇ ਰਾਖਿਆ ਹਰਿ ਗੋਵਿਦੁ ਨਵਾ ਨਿਰੋਆ ॥੧॥ ਰਹਾਉ ॥ ਤਾਪੁ ਗਇਆ ਪ੍ਰਭਿ ਆਪਿ ਮਿਟਾਇਆ ਜਨ ਕੀ ਲਾਜ ਰਖਾਈ ॥ ਸਾਧਸੰਗਤਿ ਤੇ ਸਭ ਫਲ ਪਾਏ ਸਤਿਗੁਰ ਕੈ ਬਲਿ ਜਾਂਈ ॥੧॥ ਹਲਤੁ ਪਲਤੁ ਪ੍ਰਭ ਦੋਵੈ ਸਵਾਰੇ ਹਮਰਾ ਗੁਣੁ ਅਵਗੁਣੁ ਨ ਬੀਚਾਰਿਆ ॥ ਅਟਲ ਬਚਨੁ ਨਾਨਕ ਗੁਰ ਤੇਰਾ ਸਫਲ ਕਰੁ ਮਸਤਕਿ ਧਾਰਿਆ ॥੨॥੨੧॥੪੯॥ 🙏🙏 ਪਦਅਰਥ: ਧਾਰਿ = ਧਾਰ ਕੇ। ਪ੍ਰਭਿ = ਪ੍ਰਭੂ ਨੇ। ਨਵਾ ਨਿਰੋਆ = ਬਿਲਕੁਲ ਅਰੋਗ ॥੧॥ ਪ੍ਰਭਿ = ਪ੍ਰਭੂ ਨੇ। ਲਾਜ = ਇੱਜ਼ਤ। ਤੇ = ਤੋਂ, ਪਾਸੋਂ। ਬਲਿ ਜਾਂਈ = ਮੈਂ ਕੁਰਬਾਨ ਜਾਂਦਾ ਹਾਂ ॥੧॥ ਹਲਤੁ = {अत्र} ਇਹ ਲੋਕ। ਪਲਤੁ {परत्र} ਪਰ ਲੋਕ। ਹਮਰਾ = ਅਸਾਂ ਜੀਵਾਂ ਦਾ। ਅਟਲ = ਕਦੇ ਨਾਹ ਟਲਣ ਵਾਲਾ। ਨਾਨਕ = ਹੇ ਨਾਨਕ! ਗੁਰ = ਹੇ ਗੁਰੂ! ਸਫਲ = ਫਲ ਦੇਣ ਵਾਲਾ, ਬਰਕਤਿ ਵਾਲਾ। ਕਰੁ = ਹੱਥ। ਮਸਤਕਿ = ਮੱਥੇ ਉੱਤੇ ॥੨॥੨੧॥੪੯॥ 🙏🙏 ਅਰਥ: ਹੇ ਭਾਈ! ਮੇਰਾ ਗੁਰੂ (ਮੇਰਾ) ਸਹਾਈ ਬਣਿਆ ਹੈ, (ਗੁਰੂ ਦੀ ਸ਼ਰਨ ਦੀ ਬਰਕਤਿ ਨਾਲ) ਪ੍ਰਭੂ ਨੇ ...